ਫਾਜ਼ਿਲਕਾ  - ਡੀ.ਜੀ.ਪੀ ਪੰਜਾਬ ਗੌਰਵ ਯਾਦਵ ਆਈ.ਪੀ.ਐਸ ਦੀਆਂ ਹਦਾਇਤਾਂ ਮੁਤਾਬਿਕ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਮਨਜੀਤ ਸਿੰਘ ਢੇਸੀ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਨਜੀਤ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫਾਜ਼ਿਲਕਾ, ਸੁਬੇਗ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਡ ਫਾਜ਼ਿਲਕਾ, ਅੱਛਰੂ ਰਾਮ ਪੀ.ਪੀ.ਐਸ, ਉਪ ਕਪਤਾਨ ਪੁਲਿਸ ਸਡ ਜਲਾਲਾਬਾਦ, ਅਵਤਾਰ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ ਅਬੋਹਰ (ਦਿਹਾਤੀ) ਅਤੇ ਅਰੁਣ ਮੁੰਡਨ ਪੀ.ਪੀ.ਐਸ ਉਪ ਕਪਤਾਨ ਪੁਲਿਸ ਅਬੋਹਰ (ਸ਼ਹਿਰੀ) ਦੀ ਯੋਗ ਅਗਵਾਈ ਹੇਠ ਸਰਹੱਦ ਪਾਰ ਤੋ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤੇ ਐਨ.ਡੀ.ਪੀ.ਐਸ ਅਤੇ ਲੁੱਟਾ ਖੋਹਾਂ ਦੇ ਅਪਰਾਧੀਆਂ ਤੇ ਕਾਰਵਾਈ ਕਰਦੇ ਹੋਏ ਬੀ.ਐਸ.ਐਫ ਅਤੇ ਫਾਜ਼ਿਲਕਾ ਪੁਲਿਸ ਫੋਰਸ ਦੇ 250 ਜਵਾਨਾਂ ਵੱਲੋ ਸਵੇਰ ਸਮੇਂ ਸਾਂਝਾ ਸਰਚ (ਕੋਰਡਨ ਐੰਡ ਸਰਚ ਆਪਰੇਸ਼ਨ) ਅਭਿਆਨ ਚਲਾਇਆ ਗਿਆ। 




ਜਿਸ ਦੇ ਤਹਿਤ ਬੀ.ਐਸ.ਐਫ ਦੇ ਜਵਾਨਾਂ ਦੀ ਮਦਦ ਨਾਲ ਉਪ ਕਪਤਾਨ ਪੁਲਿਸ ਅਤੇ ਮੁੱਖ ਅਫਸਰਾਨ ਥਾਣਾਜਾਤ ਸ.ਡ ਫਾਜ਼ਿਲਕਾ ਅਤੇ ਸ.ਡ ਜਲਾਲਾਬਾਦ ਵੱਲੋਂ ਜਵਾਨਾਂ ਦੀਆਂ 08 ਵੱਖ ਵੱਖ ਟੀਮਾਂ ਬਣਾ ਕੇ ਅੰਤਰਰਾਸ਼ਟਰੀ ਸਰਹੱਦ (ਸੈਕੰਡ ਲਾਈਨ ਆਫ ਡਿਫੈੰਸ) ਦੇ ਨੇੜੇ ਪੈਂਦੀਆਂ ਢਾਣੀਆਂ, ਡੇਰਿਆਂ, ਬਹਿਕਾਂ ਅਤੇ ਘਰਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਅਤੇ ਅਪਰਾਧੀ ਵਿਰਤੀ ਰੱਖਣ ਵਾਲੇ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਉਪ ਕਪਤਾਨ ਪੁਲਿਸ ਅਤੇ ਮੁੱਖ ਅਫਸਰਾਨ ਥਾਣਾਜਾਤ ਸ.ਡ ਅਬੋਹਰ ਦਿਹਾਤੀ ਅਤੇ ਸ.ਡ ਅਬੋਹਰ ਸ਼ਹਿਰੀ ਵੱਲੋਂ ਜਵਾਨਾਂ ਦੀਆਂ 13 ਵੱਖ ਵੱਖ ਟੀਮਾਂ ਬਣਾ ਕੇ ਡਰੱਗ ਹੋਟਸਪੋਟ ਏਰੀਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਕਰੀਬ 7 ਸ਼ੱਕੀ ਵਿਅਕਤੀ ਰਾਊਡ-ਅੱਪ ਕੀਤੇ ਗਏ, ਜਿਹਨਾਂ ਨੂੰ ਦੌਰਾਨੇ ਪੁੱਛ-ਗਿੱਛ ਛੱਡਿਆ ਗਿਆ।


 






 




 




ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 



ABP Sanjha WhatsApp Channel ਨਾਲ ਵੀ ਜੁੜੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial