ਕੈਨੇਡਾ ਤੋਂ ਆਪਣੀ ਬੱਸ ਰਾਹੀਂ ਹੀ ਪੰਜਾਬ ਪਹੁੰਚੇ ਸਿੱਖ, 21,000 ਕਿਲੋਮੀਟਰ ਸਫਰ
ਏਬੀਪੀ ਸਾਂਝਾ | 18 Nov 2019 12:18 PM (IST)
ਸ਼੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂ ਬੱਸ ਲੈ ਕੇ ਕੈਨੇਡਾ ਤੋਂ ਅੰਮ੍ਰਿਤਸਰ ਪਹੁੰਚੇ ਹਨ। ਇਹ ਖਾਸ ਬੱਸ ਹੈ ਜਿਸ ਵਿੱਚ ਸਭ ਸੁਵਿਧਾਵਾਂ ਹਨ। ਬੱਸ ਰਾਹੀਂ ਸ਼ਰਧਾਲੂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਣ, ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਸਥਿਤ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਤੇ ਹੋਰ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਮਗਰੋਂ ਵਾਹਗਾ-ਅਟਾਰੀ ਸਰਹੱਦ ਰਸਤਿਓਂ ਅੰਮ੍ਰਿਤਸਰ ਪੁੱਜੇ।
ਅੰਮ੍ਰਿਤਸਰ: ਸ਼੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂ ਬੱਸ ਲੈ ਕੇ ਕੈਨੇਡਾ ਤੋਂ ਅੰਮ੍ਰਿਤਸਰ ਪਹੁੰਚੇ ਹਨ। ਇਹ ਖਾਸ ਬੱਸ ਹੈ ਜਿਸ ਵਿੱਚ ਸਭ ਸੁਵਿਧਾਵਾਂ ਹਨ। ਬੱਸ ਰਾਹੀਂ ਸ਼ਰਧਾਲੂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਣ, ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਸਥਿਤ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਤੇ ਹੋਰ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਮਗਰੋਂ ਵਾਹਗਾ-ਅਟਾਰੀ ਸਰਹੱਦ ਰਸਤਿਓਂ ਅੰਮ੍ਰਿਤਸਰ ਪੁੱਜੇ। ਇਹ ਜਥਾ ਕੈਨੇਡਾ ਤੋਂ ਗੁਰਚਰਨ ਸਿੰਘ ਬਨਵੈਤ ਦੀ ਅਗਵਾਈ ਹੇਠ ਵਿਸ਼ੇਸ਼ ਬੱਸ ਰਾਹੀਂ ਆਇਆ ਹੈ। ਬਨਵੈਤ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਉਨ੍ਹਾਂ ਵੱਖ-ਵੱਖ ਮੁਲਕਾਂ ਵਿੱਚੋਂ ਹੁੰਦੇ ਹੋਏ 21,000 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ‘ਜਰਨੀ ਸ੍ਰੀ ਕਰਤਾਰਪੁਰ ਸਾਹਿਬ ਵਿਸ਼ੇਸ਼ ਬੱਸ’ ਤਿਆਰ ਕਰਵਾਈ ਸੀ, ਜੋ 3 ਸਤੰਬਰ ਨੂੰ ਕੈਨੇਡਾ ਤੋਂ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਲਈ ਰਵਾਨਾ ਹੋਈ। ਉਨ੍ਹਾਂ ਕਿਹਾ ਕਿ ਉਹ ਕੈਨੇਡਾ ਤੋਂ ਸੰਗਤ ਲੈ ਕੇ ਵੱਖ-ਵੱਖ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਤੇ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਕਰਕੇ ਐਤਵਾਰ ਨੂੰ ਅੰਮ੍ਰਿਤਸਰ ਪੁੱਜੇ। ਉਨ੍ਹਾਂ ਕਿਹਾ ਕਿ ਇੱਥੋਂ ਉਹ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਦਰਸ਼ਨ ਕਰਨ ਜਾਣਗੇ। ਉਨ੍ਹਾਂ ਦੱਸਿਆ ਕਿ ਕੈਨੇਡਾ ਤੋਂ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਤੱਕ ਦਾ ਸਫ਼ਰ ਬਹੁਤ ਹੀ ਵਧੀਆ ਲੰਘਿਆ ਤੇ ਸੰਗਤ ਨੂੰ ਵੱਖ ਵੱਖ ਮੁਲਕਾਂ ਵਿੱਚ ਬੜਾ ਮਾਣ-ਸਤਿਕਾਰ ਵੀ ਮਿਲਿਆ।