ਮੁਕਤਸਰ: ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਅੱਜ ਪੰਜਾਬ ਦੌਰੇ 'ਤੇ ਹਨ। ਉਨ੍ਹਾਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਹਲਕੇ ਲੰਬੀ ਦੇ ਪਿੰਡ ਬਾਦਲ ਜਾ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ।
ਕੌਮੀ ਪ੍ਰਧਾਨ ਨੱਢਾ ਤੇ ਪ੍ਰਕਾਸ਼ ਸਿੰਘ ਬਾਦਲ ਵਿਚਕਾਰ ਤਕਰੀਬਨ ਸਵਾ ਘੰਟਾ ਮੀਟਿੰਗ ਚੱਲੀ। ਇਸ ਮੌਕੇ ਜੇਪੀ ਨੱਢਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਕਾਲੀ ਦਲ ਤੇ ਭਾਜਪਾ ਦਾ ਆਪਸੀ ਪਰਿਵਾਰਕ ਰਿਸ਼ਤਾ ਹੈ। ਉਹ ਆਪਣੇ ਬੇਟੇ ਦੇ ਵਿਆਹ ਦਾ ਸੱਦਾ ਦੇਣ ਆਏ ਸਨ, ਬਾਦਲ ਸਾਹਿਬ ਨੇ ਕਬੂਲ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਨੂੰ ਹੋਰ ਮਜ਼ਬੂਤ ਕਰਨ 'ਤੇ ਵੀ ਵਿਚਾਰ ਚਰਚਾ ਕੀਤੀ ਗਈ ਹੈ। ਇਸ ਤੋਂ ਪਹਿਲਾਂ ਭਾਜਪਾ ਪਾਰਟੀ ਵਰਕਰਾਂ ਨੇ ਬਠਿੰਡਾ-ਬਾਦਲ ਰੋਡ ਤੋਂ ਬਾਦਲ ਦੀ ਕੋਠੀ ਤੱਕ ਫੁੱਲਾਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਸੀ।