Punjab ਪੰਜਾਬ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਜੱਜ ਵੀ ਆਏ ਸਾਹਮਣੇ
Punjab ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ, ਮੈਡਮ ਜਤਿੰਦਰ ਕੌਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਦੀ...
Flood ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ, ਮੈਡਮ ਜਤਿੰਦਰ ਕੌਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਦੀ ਰਹਿਨੁਮਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਸਹਿਯੋਗ ਨਾਲ ਅੱਜ ਮਿਤੀ 24.08.2023 ਨੂੰ ਫਾਜ਼ਿਲਕਾ ਦੇ ਸਰਹੱਦ ਨਾਲ ਲੱਗਦੇ ਪਿੰਡਾਂ ਨੂੰ ਸੁੱਕਾ ਰਾਸ਼ਨ ਅਤੇ ਪੀਣ ਵਾਲਾ ਪਾਣੀ ਵੰਡਿਆ ਗਿਆ।
ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਨੇ ਦੱਸਿਆ ਕਿ ਉਹਨਾਂ ਵੱਲੌਂ 22.08.2023 ਨੂੰ ਪਿੰਡ ਕਾਂਵਾਂਵਾਲੀ ਦੇ ਨਾਲ ਲਗਦੇ ਦਰਿਆ ਦਾ ਦੌਰਾ ਕੀਤਾ ਜਿੱਥੇ ਉਹਨਾਂ ਨੇ ਮੌਕੇ ਤੇ ਨਾਇਬ ਤਹਿਸੀਲਦਾਰ, ਫਾਜ਼ਿਲਕਾ ਦੇ ਨਾਲ ਹੜ੍ਹ ਤੋਂ ਪਰਭਾਵਿਤ ਪਿੰਡਾਂ ਬਾਰੇ ਜਾਣਕਾਰੀ ਲਈ।
ਉਹਨਾਂ ਨੇ ਤਹਿਸੀਲਦਾਰ ਤੋਂ ਲੋੜੀਂਦਾ ਰਾਸ਼ਨ ਬਾਰੇ ਪੁੱਛਿਆ ਅਤੇ ਜਲਦ ਰਾਸ਼ਨ ਮੁਹਈਆ ਕਰਵਾਊਣ ਲਈ ਭਰੋਸਾ ਦਿੱਤਾ ਅਤੇ ਅੱਜ ਮਿਤੀ 24.08.2023 ਨੂੰ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਨੇ ਕਾਵਾਂ ਵਾਲੀ ਪਿੰਡ ਜਾ ਕੇ ਮੌਕੇ ਤੇ ਸੁੱਕਾ ਰਾਸ਼ਨ ਅਤੇ ਪੀਣ ਵਾਲਾ ਪਾਣੀ ਵੰਡਿਆ। ਇਸ ਦੇ ਨਾਲ ਹੀ ਉਹਨਾਂ ਨੇ ਆਮ ਲੋਕਾਂ ਨੁੰ ਅਪੀਲ ਕੀਤੀ ਕਿ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵੱਧ ਤੋਂ ਵੱਧ ਮਦਦ ਲਈ ਯੋਗਦਾਨ ਪਾਇਆ ਜਾਵੇ।
ਇਸ ਮੌਕੇ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ, ਸ. ਅਮਨਦੀਪ ਸਿੰਘ, ਸਕੱਤਰ, ਜਿਲ੍ਹਾ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਆਦਿ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇੇ ਪ੍ਰਸ਼ਾਨਿਕ ਅਧਿਕਾਰੀਆਂ ਨੂੰ ਉੁਹਨਾਂ ਦੀਆਂ ਸਮੱਸਿਆਵਾਂ ਨੁੰ ਹੱਲ ਕਰਨ ਲਈ ਕਿਹਾ ਗਿਆ।