Punjab News: ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (bharat bhushan ashu) ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ ਹੈ। ਹੁਣ ਉਸ ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ। ਦੱਸ ਦਈਏ ਕਿ ਈਡੀ ਦੀ ਟੀਮ ਨੇ ਆਸ਼ੂ ਨੂੰ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। 10 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਹ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਸੀ। ਅੱਜ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ
ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ 1 ਅਗਸਤ ਨੂੰ ਸਵੇਰੇ ਈਡੀ ਦਫਤਰ ਪਹੁੰਚੇ ਸਨ। ਉਸ ਤੋਂ ਬਾਅਦ ਸ਼ਾਮ ਤੱਕ ਲਗਾਤਾਰ ਜਲੰਧਰ ਈਡੀ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਗਈ ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ।
ਦੱਸ ਦਈਏ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ 'ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ 'ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ 'ਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਹਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ।
ਪੰਜਾਬ ਵਿਜੀਲੈਂਸ ਨੇ ਵੀ ਕੀਤੀ ਜਾਂਚ
ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਚੁੱਕਿਆ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਤੇ ਆਪਣੇ ਪੱਧਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਜਾਣਕਾਰੀ ਮੁਤਾਬਕ ਈਡੀ ਨੇ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਪੇਸ਼ ਹੋਣ ਲਈ ਕਿਹਾ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।