ਚੰਡੀਗੜ੍ਹ: ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਲਾਲ ਕਿਲਾ ਹਿੰਸਾ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਬੂਟਾ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਬੂਟਾ ਸਿੰਘ ਦੇ ਸਿਰ 'ਤੇ ਪੁਲਿਸ ਨੇ 50 ਹਜ਼ਾਰ ਦਾ ਇਨਾਮ ਰੱਖਿਆ ਸੀ। ਬੂਟਾ ਸਿੰਘ ਲਾਲ ਕਿਲੇ ਵਿੱਚ ਕੇਸਰੀ ਨਿਸ਼ਾਨ ਝੁਲਾਉਣ ਵਾਲੇ ਜੁਗਰਾਜ ਸਿੰਘ ਦਾ ਸਾਥੀ ਸੀ। ਉਹ ਪੰਜਾਬ ਦਾ ਰਹਿਣਾ ਵਾਲਾ ਹੈ ਜਿਸ ਨੂੰ ਕਾਫੀ ਸਮੇਂ ਤੋਂ ਪੁਲਿਸ ਲੱਭ ਰਹੀ ਸੀ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਪੁਲਿਸ ਨੇ ਜੁਗਰਾਜ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਜੁਗਰਾਜ ਸਿੰਘ ਦੇ ਸਿਰ ਪੁਲਿਸ ਨੇ ਇੱਕ ਲੱਖ ਰੁਪਏ ਇਨਾਮ ਰੱਖਿਆ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :