PSPCL ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣਾ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਪਹਿਲੀ ਕਿਸ਼ਤ ਵਜੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ: Gurbani telecast: ਗੁਰਬਾਣੀ ਪ੍ਰਸਾਰਣ 'ਤੇ ਰਾਹਤ ਜਾਂ ਆਫਤ, ਪੰਜਾਬ ਸਰਕਾਰ ਨੇ ਸਾਰੇ ਅਧਿਕਾਰ SGPC ਨੂੰ ਦਿੱਤੇ, ਐਕਟ 'ਚ ਹੋਵੇਗਾ ਸੋਧ
ਨਵਾਂ ਟਰਾਂਸਫਾਰਮਰ ਲਗਵਾਉਣ ਬਦਲੇ ਮੰਗ ਰਿਹਾ ਸੀ ਰਿਸ਼ਵਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ. ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਡਿਆਲਾ ਦੇ ਵਾਸੀ ਸੁਖਜੀਤ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜੇ.ਈ. ਕਿਰਪਾ ਸਿੰਘ ਨੇ ਨਵਾਂ ਟਰਾਂਸਫਾਰਮਰ ਲਗਵਾਉਣ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਹੈ।
ਇਹ ਵੀ ਪੜ੍ਹੋ: PM Modi US Visit: ‘49 ਦਿਨਾਂ ਤੋਂ ਸੜ ਰਿਹਾ ਮਣੀਪੁਰ ਅਤੇ ਬਿਨਾਂ ਕੁਝ ਕਹੇ PM ਜਾ ਰਹੇ ਵਿਦੇਸ਼’, ਕਾਂਗਰਸ ਨੇ ਪੀਐਮ ਮੋਦੀ ਤੋਂ ਕੀਤੇ ਸਵਾਲ
ਜਾਲ ਵਿਛਾ ਕੇ ਵਿਜੀਲੈਂਸ ਨੇ ਕੀਤਾ ਕਾਬੂ
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣਾ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਪਹਿਲੀ ਕਿਸ਼ਤ ਵਜੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਜੇ.ਈ. ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਬੱਬਰ ਖਾਲਸਾ ਦੀ ਵੱਡੀ ਅੱਤਵਾਦੀ ਸਾਜ਼ਿਸ਼, ਨਿਸ਼ਾਨੇ 'ਤੇ ਇਹ ਵੱਡੇ ਅਫਸਰ, ਪਾਕਿਸਤਾਨ ਦੀ ਮਦਦ ਨਾਲ ਬਣਾਈ ਯੋਜਨਾ