ਪੜਚੋਲ ਕਰੋ

Punjab News: ਬੱਸ 20 ਸਤੰਬਰ ਤੱਕ ਦਾ ਕਰ ਲਓ ਇੰਤਜ਼ਾਰ ! ਸ਼ੁਰੂ ਹੋ ਜਾਣਗੀਆਂ ਕਮਰਸ਼ੀਅਲ ਖੱਡਾਂ-ਮੀਤ ਹੇਅਰ

ਮੁੱਖ ਮੰਤਰੀ ਵੱਲੋਂ ਹੁਣ ਤੱਕ 60 ਜਨਤਕ ਖੱਡਾਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ ਅਤੇ 13 ਹੋਰ ਨਵੀਆਂ ਜਨਤਕ ਖੱਡਾਂ ਜਲਦ ਸ਼ੁਰੂ ਕਰਨ ਦੀ ਤਿਆਰੀ ਹੈ। ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਹੋਰ ਜਨਤਕ ਖੱਡਾਂ ਖੋਲ੍ਹਣ ਲਈ ਨਵੀਆਂ ਥਾਵਾਂ ਤਲਾਸ਼ਣ ਲਈ ਆਖਿਆ ਤਾਂ ਜੋ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ।

Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗੈਰ ਕਾਨੂੰਨੀ ਖਣਨ ਗਤੀਵਿਧੀਆਂ ਮੁਕੰਮਲ ਖਤਮ ਕਰਨ ਦੇ ਦਿੱਤੇ ਨਿਰਦੇਸ਼ਾਂ ਉਤੇ ਚੱਲਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਭਾਗ ਨੂੰ  ਜਨਤਕ ਖੱਡਾਂ ਲਈ ਹੋਰ ਨਵੀਆਂ ਥਾਵਾਂ ਤਲਾਸ਼ਣ ਅਤੇ 20 ਸਤੰਬਰ ਤੱਕ ਕਮਰਸ਼ੀਅਲ ਖੱਡਾਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। 67 ਕਮਰਸ਼ੀਅਲ ਖੱਡਾਂ ਵਾਲੇ 40 ਕਲੱਸਟਰਾਂ ਨੂੰ ਸ਼ੁਰੂ ਕਰਨ ਦੀਆਂ ਪ੍ਰਵਾਨਗੀਆਂ ਲਈ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਮਾਨਸੂਨ ਸੀਜ਼ਨ ਤੱਕ ਮੁਕੰਮਲ ਕਰ ਲਈਆਂ ਜਾਣ ਤਾਂ ਜੋ 20 ਸਤੰਬਰ ਤੋਂ ਇਨ੍ਹਾਂ ਨੂੰ ਸ਼ੁਰੂ ਕੀਤਾ ਜਾ ਸਕੇ। 40 ਕਲੱਸਟਰਾਂ ਦੀ ਨਿਲਾਮੀ ਵਿੱਚੋਂ ਹੁਣ ਤੱਕ 32 ਕਲੱਸਟਰਾਂ ਲਈ ਟੈਕਨੀਕਲ ਬੋਲੀ ਹੋ ਚੁੱਕੀ ਹੈ ਅਤੇ ਵਿੱਤੀ ਬੋਲੀ ਹਾਲੇ ਰਹਿੰਦੀ ਹੈ। ਸਰਕਾਰ ਵੱਲੋਂ ਜਨਤਕ ਤੇ ਕਮਰਸ਼ੀਅਲ ਦੋਵੇਂ ਖੱਡਾਂ ਤੋਂ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੀ ਕੀਮਤ ਅਨੁਸਾਰ ਰੇਤਾ ਦਿੱਤਾ ਜਾ ਰਿਹਾ ਹੈ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਹੁਣ ਤੱਕ 60 ਜਨਤਕ ਖੱਡਾਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ ਅਤੇ 13 ਹੋਰ ਨਵੀਆਂ ਜਨਤਕ ਖੱਡਾਂ ਜਲਦ ਸ਼ੁਰੂ ਕਰਨ ਦੀ ਤਿਆਰੀ ਹੈ। ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਹੋਰ ਜਨਤਕ ਖੱਡਾਂ ਖੋਲ੍ਹਣ ਲਈ ਨਵੀਆਂ ਥਾਵਾਂ ਤਲਾਸ਼ਣ ਲਈ ਆਖਿਆ ਤਾਂ ਜੋ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ। ਇਸ ਸਬੰਧੀ ਪ੍ਰਵਾਨਗੀਆਂ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਪੈਂਡਿੰਗ ਪਈਆਂ ਵਾਤਾਵਰਣ ਮਨਜ਼ੂਰੀਆਂ ਤੁਰੰਤ ਲਈਆਂ ਜਾਣ।

ਮੀਤ ਹੇਅਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਨੂੰ ਮੁਕੰਮਲ ਰੋਕਣ ਲਈ ਮੁਹਿੰਮ ਹੋਰ ਤੇਜ਼ ਕੀਤੀਆਂ ਜਾਣ। ਇਸ ਮਾਮਲੇ ਵਿੱਚ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੈਕਿੰਗ ਦੇ ਕੰਮ ਨੂੰ ਹੋਰ ਕਾਰਗਾਰ ਬਣਾਉਣ ਲਈ ਡਰੋਨ ਸੇਵਾਵਾਂ ਲਈਆਂ ਜਾਣ ਅਤੇ ਪਾਇਲਟ ਪ੍ਰਾਜੈਕਟ ਵਜੋਂ ਰੂਪਨਗਰ ਜ਼ਿਲੇ ਤੋਂ ਸ਼ੁਰੂਆਤ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ 15 ਅਪਰੈਲ 2022 ਤੋਂ 4 ਅਗਸਤ 2023 ਤੱਕ ਗੈਰ ਕਾਨੂੰਨੀ ਖਣਨ ਸਬੰਧੀ 716 ਕੇਸ ਦਰਜ ਕੀਤੇ ਗਏ ਹਨ। ਖਣਨ ਮੰਤਰੀ ਨੇ ਅੱਗੇ ਦੱਸਿਆ ਕਿ ਐਚ.ਡੀ.ਐਫ.ਸੀ. ਬੈਂਕ ਦੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਫੰਡਾਂ ਵਿੱਚੋਂ ਚੈਕ ਪੋਸਟਾਂ ਉਤੇ ਹਾਈਟੈਕ ਕੈਮਰੇ ਲਗਾਏ ਜਾ ਰਹੇ ਹਨ।

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
Punjab News: ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget