ਯਾਦਵਿੰਦਰ ਸਿੰਘ

 

ਚੰਡੀਗੜ੍ਹ: ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਪੰਜਾਬ ਵਿੱਚ ਹੋਈਆਂ ਬੇਅਦਬੀ ਘਟਨਾਵਾਂ ਪਿੱਛੇ ਡੇਰਾ ਸਿਰਸਾ ਦਾ ਨਾਂਅ ਸਾਹਮਣੇ ਆਇਆ ਹੈ। ਉੱਚ ਸੂਤਰਾਂ ਮੁਤਾਬਿਕ ਕਮਿਸ਼ਨ ਦੀ ਰਿਪੋਰਟ ਵਿੱਚ ਡੇਰਾ ਸਿਰਸਾ ਨੂੰ ਬੇਅਦਬੀਆਂ ਦੀਆਂ ਘਟਨਾਵਾਂ ਦਾ ਮੁੱਖ ਸਾਜਿਸ਼ ਕਰਤਾ ਮੰਨਿਆ ਗਿਆ ਹੈ।

ਸੂਤਰਾਂ ਮੁਤਬਾਕ ਡੇਰੇ ਦੇ ਤਕਰੀਬਨ 10 'ਟੌਪ' ਦੇ ਲੋਕਾਂ ਨੂੰ ਮੁੱਖ ਸਾਜਿਸ਼ਘਾੜਾ ਦੱਸਿਆ ਹੈ। ਕਮਿਸ਼ਨ ਨੇ ਸਰਕਾਰ ਨੂੰ ਉਨ੍ਹਾਂ 'ਤੇ ਕਰਵਾਈ ਦੀ ਸਲਾਹ ਵੀ ਦਿੱਤੀ ਹੈ। SIT ਦੀ ਰਿਪੋਰਟ ਨੂੰ ਆਧਾਰ ਬਣਾ ਕੇ ਡੇਰੇ 'ਤੇ ਕਾਰਵਾਈ ਦੀ ਸਲਾਹ ਦਿੱਤੀ ਹੈ। ਇਸ ਤੋਂ ਪਹਿਲਾਂ ਬੇਅਦਬੀ ਕਾਂਡ ਦੀ ਜਾਂਚ ਲਈ ਬਣੀ ਵਿਸ਼ੇਸ਼ ਟੀਮ ਨੇ ਕਈ ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੋਇਆ ਹੈ।

ਇੰਨਾ ਹੀ ਨਹੀਂ ਰਣਜੀਤ ਸਿੰਘ ਦੀ ਰਿਪੋਰਟ ਵੀ ਪੁਲਿਸ ਦੀ ਦਿਸ਼ਾ ਵੱਲ ਜਾਂਦੀ ਹੈ। ਕਮਿਸ਼ਨ ਨੇ ਪੁਲਿਸ ਅਫਸਰਾਂ ਖ਼ਿਲਾਫ਼ ਕਾਰਵਾਈ ਦੀ ਸਲਾਹ ਵੀ ਦਿੱਤੀ ਗਈ ਹੈ। ਬਰਗਾੜੀ ਵਿਖੇ ਸਿੱਖਾਂ ਦੇ ਧਰਨੇ 'ਤੇ ਪੁਲਿਸ ਵੱਲੋਂ ਗੋਲ਼ੀ ਚਲਾਉਣ ਕਾਰਨ ਦੋ ਨੌਜਵਾਨਾਂ ਦੀ ਮੌਤ ਵੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਦੀ ਕਾਰਗੁਜ਼ਾਰੀ 'ਤੇ ਕਾਫੀ ਸਵਾਲ ਉੱਠੇ ਸਨ।