ਫਿਲੀਪੀਨਜ਼ 'ਚ ਪੰਜਾਬ ਦੇ ਕਬੱਡੀ ਕੋਚ ਦੀ ਗੋਲੀ ਮਾਰ ਕੇ ਹੱਤਿਆ, ਪਿੰਡ 'ਚ ਸੋਗ ਦੀ ਲਹਿਰ
Punjab News: ਮੋਗਾ ਦੇ ਇੱਕ ਕਬੱਡੀ ਕੋਚ ਗੁਰਪ੍ਰੀਤ ਸਿੰਘ ਗਿੰਦਰੂ (43) ਦੀ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
Punjab News: ਫਿਲੀਪੀਨਜ਼ ਤੋਂ ਬੁਰੀ ਖਬਰ ਆਈ ਹੈ। ਮੋਗਾ ਦੇ ਇੱਕ ਕਬੱਡੀ ਕੋਚ ਗੁਰਪ੍ਰੀਤ ਸਿੰਘ ਗਿੰਦਰੂ (43) ਦੀ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਿੰਡ ਪਾਖਰਵੜ ਦੇ ਲੋਕਾਂ ਨੇ ਦੱਸਿਆ ਕਿ ਗੁਰਪ੍ਰੀਤ ਕਰੀਬ ਚਾਰ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਫਿਲੀਪੀਨਜ਼ ਗਿਆ ਸੀ। ਕਾਰੋਬਾਰ ਚਲਾਉਣ ਦੇ ਨਾਲ-ਨਾਲ ਉਹ ਮਨੀਲਾ ਵਿੱਚ ਨੌਜਵਾਨਾਂ ਨੂੰ ਕਬੱਡੀ ਦੀ ਕੋਚਿੰਗ ਵੀ ਦਿੰਦਾ ਸੀ।
ਗੁਰਪ੍ਰੀਤ ਦਾ ਉਦੋਂ ਕਤਲ ਕਰ ਦਿੱਤਾ ਗਿਆ ਜਦੋਂ ਉਹ ਕੰਮ ਤੋਂ ਵਾਪਸ ਘਰ ਪਹੁੰਚਿਆ ਸੀ। ਗੁਰਪ੍ਰੀਤ ਸਿੰਘ ਨੂੰ ਨੇੜਿਓਂ ਗੋਲੀ ਮਾਰੀ ਗਈ ਹੈ। ਸ਼ੱਕ ਹੈ ਕਿ ਗੁਰਪ੍ਰੀਤ ਸਿੰਘ ਦਾ ਕਤਲ ਡਕੈਤੀ ਦੀ ਨੀਅਤ ਨਾਲ ਕੀਤਾ ਗਿਆ ਹੈ, ਕਿਉਂਕਿ ਉਹ ਫਾਈਨਾਂਸ ਦਾ ਕਾਰੋਬਾਰ ਵੀ ਕਰਦਾ ਸੀ। ਉਸ ਕੋਲ ਕਾਫੀ ਨਕਦੀ ਸੀ। ਗੁਰਪ੍ਰੀਤ ਸਿੰਘ ਦੇ ਕਤਲ ਦੀ ਖ਼ਬਰ ਤੋਂ ਬਾਅਦ ਉਪਮੰਡਲ ਨਿਹਾਲ ਸਿੰਘ ਵਾਲਾ ਦੇ ਪਿੰਡ ਪਾਖਰਵੱਡ ਵਿੱਚ ਸੋਗ ਦੀ ਲਹਿਰ ਦੌੜ ਗਈ।
Amritsar News: ਅੰਮ੍ਰਿਤਸਰ 'ਚ ਧਾਰਾ 144 ਲੱਗੀ ਹੋਣ ਦੇ ਬਾਵਜੂਦ ਚੱਲੀ ਗੋਲੀ, ਨੌਜਵਾਨ ਦੀ ਮੌਤ
ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੀ ਲਾਸ਼ ਨੂੰ ਅੰਤਿਮ ਸੰਸਕਾਰ ਲਈ ਘਰ ਵਾਪਸ ਲਿਆਂਦਾ ਜਾਵੇ। ਇਸ ਤੋਂ ਪਹਿਲਾਂ 14 ਮਾਰਚ 2022 ਨੂੰ ਬਰਤਾਨੀਆ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਸੰਧੂ ਉਰਫ ਨੰਗਲ ਦੀ ਜਲੰਧਰ ਦੇ ਮੱਲੀਆਂ ਖੁਰਦ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿੱਥੇ ਉਹ ਇੱਕ ਟੂਰਨਾਮੈਂਟ ਵਿੱਚ ਹਿੱਸਾ ਲੈ ਰਿਹਾ ਸੀ। ਇਸ ਮਾਮਲੇ ਵਿੱਚ ਨੌਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।