Punjab News: ਮਾਨਸਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੱਜ ਇੱਕ ਕਬੱਡੀ ਖਿਡਾਰੀ ਤੋਂ ਤਿੰਨ ਪਿਸਟਲ ਤੇ ਨਾਜਾਇਜ਼ ਅਸਲਾ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਕਤ ਨੌਜਵਾਨ ਦਾ ਰਿਮਾਂਡ ਹਾਸਲ ਕਰ ਪੁੱਛਗਿੱਛ ਕੀਤੀ ਜਾ ਰਹੀ ਹੈ। ਸਰਦੂਲਗੜ੍ਹ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ 30 ਬੋਰ ਦੇ ਪਿਸਟਲ ਸਮੇਤ ਕਾਰ ਗ੍ਰਿਫਤਾਰ ਕੀਤਾ ਗਿਆ। ਉਸ ਤੋਂ ਪੁੱਛਗਿੱਛ ਦੌਰਾਨ ਦੋ ਹੋਰ ਪਿਸਟਲ ਬਰਾਮਦ ਹੋਏ ਹਨ।
ਐਸਐਸਪੀ ਡਾ. ਨਾਨਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੂਲਗੜ੍ਹ ਪੁਲਿਸ ਨੇ ਨਾਕਾਬੰਦੀ ਦੌਰਾਨ ਰਮਨਦੀਪ ਸਿੰਘ ਵਾਸੀ ਕੁੱਤੀਵਾਲ ਜ਼ਿਲ੍ਹਾ ਬਠਿੰਡਾ ਨੂੰ ਰਿਟਜ਼ ਕਾਰ ਸਮੇਤ ਇੱਕ 30 ਬੋਰ ਦੇ ਪਿਸਟਲ ਨਾਲ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੀ ਪੁੱਛਗਿੱਛ ਦੌਰਾਨ ਉਕਤ ਨੌਜਵਾਨ ਤੋਂ 30 ਬੋਰ ਤੇ 32 ਬੋਰ ਦੇ ਦੋ ਹੋਰ ਪਿਸਟਲ ਉਸ ਦੀ ਨਿਸ਼ਾਨਦੇਹੀ ਤੇ ਬਰਾਮਦ ਹੋਏ ਹਨ।
ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿੱਚ ਪਹਿਲਾਂ ਵੀ ਇਸ ਨੌਜਵਾਨ ਤੇ ਮਾਮਲੇ ਦਰਜ ਹਨ। ਇਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਚਾਹੁੰਦਾ ਸੀ ਜੋ ਤਫ਼ਤੀਸ਼ ਜਾਰੀ ਹੈ। ਐਸਐਸਪੀ ਨੇ ਦੱਸਿਆ ਕਿ ਇਹ ਨੌਜਵਾਨ ਕਬੱਡੀ ਓਪਨ ਦਾ ਖਿਡਾਰੀ ਹੈ ਜਿਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।