ਫਰੀਦਕੋਟ: ਹਲਕਾ ਜੈਤੋ ਦੇ ਪਿੰਡ ਮੱਤਾ ਵਿੱਚ ਕੱਬਡੀ ਖਿਡਾਰੀ ਮਨਪ੍ਰੀਤ ਸਿੰਘ ਮਨੀ ਨੂੰ ਅਣਪਛਾਤਿਆਂ ਨੇ ਗੋਲ਼ੀ ਮਾਰ ਦਿੱਤੀ। ਕੱਲ੍ਹ ਰਾਤ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ ਜਿਸ ਕਰਕੇ ਉਨ੍ਹਾਂ ਨੂੰ ਫਰੀਦਕੋਟ ਤੋਂ ਲੁਧਿਆਣਾ ਰੈਫਰ ਕਰ ਦਿੱਤਾ ਗਿਆ।

ਜਾਣਕਾਰੀ ਮੁਤਾਬਕ ਪੀੜਤ ਮਨੀ ਆਪਣੇ 2 ਹੋਰ ਸਾਥੀਆਂ ਸਮੇਤ ਕੱਬਡੀ ਖੇਡ ਕੇ ਵਾਪਸ ਪਰਤ ਰਹੇ ਸੀ। ਇਨ੍ਹਾਂ ਵਿੱਚੋਂ ਮਨਪ੍ਰੀਤ ਮੋਟਰਸਾਈਕਲ ਚਲਾ ਰਿਹਾ ਸੀ, ਜਿਸ ਨੂੰ ਪਿੱਛੇ ਆਏ 2 ਹਮਲਾਵਰਾਂ ਨੇ ਗੋਲ਼ੀ ਮਾਰ ਕੇ ਜ਼ਖਮੀ ਕਰ ਦਿੱਤਾ।

ਮਨੀ ਦੇ ਸਿਰ ਵਿੱਚ ਗੋਲੀ ਲੱਗਣ ਨਾਲ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਸੀ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਫਰੀਦਕੋਟ ਦੇ GGS ਮੈਡੀਕਲ ਹਸਪਤਾਲ ਵਿੱਚ ਲਿਆਂਦਾ ਗਿਆ ਸੀ ਪਰ ਇੱਥੋਂ ਡਾਕਟਰਾਂ ਨੇ ਉਨ੍ਹਾਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ।