ਪੜਚੋਲ ਕਰੋ

ਕਬੱਡੀ ਖਿਡਾਰੀਆਂ ਵਿਚਾਲੇ ਹੋਈ ਤਕਰਾਰ ਨੇ ਧਾਰਿਆ ਖੂਨੀ ਰੂਪ , ਫਾਇਰਿੰਗ ਦੌਰਾਨ ਇਕ ਜ਼ਖ਼ਮੀ , ਪਿੰਡ ਵਾਸੀਆਂ ਨੇ ਹਮਲਾਵਰਾਂ ਨੂੰ ਕੀਤਾ ਕਾਬੂ

ਗੁਰਦਾਸਪੁਰ ਦੇ ਪਿੰਡ ਨਰਪੁਰ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਗੱਡੀਆਂ 'ਤੇ ਆਏ ਨੌਜਵਾਨ ਹਮਲਾਵਰਾਂ ਨੇ ਇਕ ਘਰ 'ਤੇ ਆ ਕੇ ਤਾਬੜਤੋੜ ਫਾਇਰੰਗ ਸ਼ੁਰੂ ਕਰ ਦਿੱਤੀ। ਇਸ ਫਾਇਰਿੰਗ ਦੌਰਾਨ ਪਾਵਰਕਾਮ ਦਾ ਇਕ ਜੇਈ ਸਤਪਾਲ ਜ਼ਖਮੀ ਹੋ ਗਿਆ

ਗੁਰਦਾਸਪੁਰ : ਗੁਰਦਾਸਪੁਰ ਦੇ ਪਿੰਡ ਨਰਪੁਰ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਗੱਡੀਆਂ 'ਤੇ ਆਏ ਨੌਜਵਾਨ ਹਮਲਾਵਰਾਂ ਨੇ ਇਕ ਘਰ 'ਤੇ ਆ ਕੇ ਤਾਬੜਤੋੜ ਫਾਇਰੰਗ ਸ਼ੁਰੂ ਕਰ ਦਿੱਤੀ। ਇਸ ਫਾਇਰਿੰਗ ਦੌਰਾਨ ਪਾਵਰਕਾਮ ਦਾ ਇਕ ਜੇਈ ਸਤਪਾਲ ਜ਼ਖਮੀ ਹੋ ਗਿਆ ਪਰ ਭੱਜ ਰਹੇ ਹਮਲਾਵਰਾਂ ਨੂੰ ਪਿੰਡ ਵਾਸੀਆਂ ਨੇ ਕਾਬੂ ਕਰਕੇ ਛਿਤਰ ਪਰੇਡ ਕੀਤੀ ਅਤੇ ਉਨਾਂ ਦੀਆਂ ਗੱਡੀਆਂ ਵੀ ਭੰਨ ਦਿੱਤੀਆਂ। ਇਸ ਦੌਰਾਨ ਪੁਲਿਸ ਨੂੰ ਬੁਲਾ ਕੇ ਹਮਲਾਵਰਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। 
 
ਜਾਣਕਾਰੀ ਅਨੁਸਾਰ ਉਕਤ ਮਾਮਲਾ ਕਬੱਡੀ ਖਿਡਾਰੀਆਂ ਵਿੱਚ ਹੋਈ ਮਾਮੂਲੀ ਤਕਰਾਰ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ ,ਜਿਸ ਨੇ ਖੂਨੀ ਰੂਪ ਧਾਰ ਲਿਆ। ਹਮਲਾ ਕਰਨ ਵਾਲਿਆਂ ਵਿੱਚ ਇਕ ਕਬੱਡੀ ਖਿਡਾਰੀ ਦੱਸਿਆ ਜਾ ਰਿਹਾ ਹੈ। ਜਿਸ ਨੇ ਆਪਣੇ ਸਾਥੀਆਂ ਸਮੇਤ ਦੂਜੇ ਕਬੱਡੀ ਖਿਡਾਰੀ ਸਨਮਦੀਪ ਸਿੰਘ ਸੰਨੀ ਪੁੱਤਰ ਸਤਪਾਲ ਵਾਸੀ ਨਰਪੁਰ ਦੇ ਘਰ ਆ ਕੇ ਹਮਲਾ ਕਰ ਦਿੱਤਾ।

ਜ਼ਖਮੀ ਹੋਏ ਜੇਈ ਸਤਪਾਲ ਦੀ ਪਤਨੀ ਰਣਜੀਤ ਕੌਰ ਅਤੇ ਪਿੰਡ ਨਰਪੁਰ ਦੇ ਸਰਪੰਚ ਧਰਮ ਸਿੰਘ ਨੇ ਦੱਸਿਆ ਕਿ ਸਨਮਦੀਪ ਸਿੰਘ ਸੰਨੀ ਪੁੱਤਰ ਸੱਤਪਾਲ ਕਬੱਡੀ ਖਿਡਾਰੀ ਹੈ, ਜਿਸ ਦਾ ਖੇਡ ਦੌਰਾਨ ਕੁਝ ਕਬੱਡੀ ਖਿਡਾਰੀ ਨੌਜਵਾਨਾਂ ਨਾਲ ਝਗੜਾ ਹੋ ਗਿਆ ਅਤੇ ਦੂਸਰੀ ਧਿਰ ਨੇ ਸ਼ਾਮ 6 ਵਜੇ ਦੇ ਕਰੀਬ ਦੋ ਗੱਡੀਆਂ 'ਤੇ ਸਵਾਰ ਹੋ ਕੇ ਉਨਾਂ ਦੇ ਘਰ ਆ ਕੇ ਹਮਲਾ ਕਰ ਕਰ ਦਿੱਤਾ। ਉਨਾਂ ਦੱਸਿਆ ਕਿ ਉਕਤ ਹਮਲਾਵਰਾਂ ਕੋਲੋਂ ਰਵਾਇਤੀ ਹਥਿਆਰ ਅਤੇ ਅਸਲਾ ਸੀ, ਜਿਨਾਂ ਨੇ ਫਾਇਰਿੰਗ ਕੀਤੀ।
 
ਇਸ ਦੌਰਾਨ ਕਬੱਡੀ ਖਿਡਾਰੀ ਸਨਮਦੀਪ ਸੰਨੀ ਦਾ ਪਿਤਾ ਸਤਪਾਲ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਗੋਲੀ ਚਲਾਉਣ ਦੇ ਬਾਅਦ ਹਮਲਾਵਰਾਂ ਨੇ ਜਦੋਂ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪਿੰਡ ਦੀ ਫਿਰਨੀ ਬੰਦ ਹੋਣ ਕਾਰਨ ਜਦੋਂ ਉਨਾਂ ਨੂੰ ਵਾਪਸ ਮੁੜਨਾ ਪਿਆ ਤਾਂ ਇਕੱਠੇ ਹੋਏ ਪਿੰਡ ਵਾਸੀਆਂ ਨੇ ਉਨਾਂ ਨੂੰ ਕਾਬੂ ਕਰ ਲਿਆ ਅਤੇ ਗੱਡੀਆਂ ਦੀ ਭੰਨ ਤੋੜ ਕਰ ਦਿੱਤੀ। ਇਸ ਮੌਕੇ ਉਕਤ ਹਮਲਾਵਰਾਂ ਦੀ ਪਿੰਡ ਵਾਸੀਆਂ ਅੱਗੇ ਪੇਸ਼ ਨਹੀਂ ਗਈ ਅਤੇ ਪਿੰਡ ਵਾਲਿਆਂ ਨੇ ਉਨਾਂ ਦੀ ਮਾਰ ਕੁਟਾਈ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। 
 
ਇਸ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ 6 ਹਮਲਾਵਰਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਦੋ ਗੱਡੀਆਂ ਵੀ ਕਬਜੇ ਵਿਚ ਲਈਆਂ ਗਈਆਂ ਹਨ। ਉਨਾਂ ਕਿਹਾ ਕਿ ਬਿਆਨ ਦਰਜ ਕਰਕੇ ਕਾਨੂੰਨ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।  
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget