Punjab News: ਪੰਜਾਬ ਦੀ ਸਿਆਸਤ ਵਿੱਚ ਖਿਡਾਰੀਆਂ ਦੇ ਸ਼ਾਮਲ ਹੋਣ ਦਾ ਦੌਰ ਚੱਲ ਰਿਹਾ ਹੈ। ਇਸ ਦੇ ਨਾਲ ਹੀ ਆਗੂਆਂ ਦਾ ਪਾਰਟੀ ਬਦਲਣ ਦਾ ਵੀ ਸਿਲਸਿਲਾ ਚੱਲ ਰਿਹਾ ਹੈ। ਇਸ ਤਹਿਤ ਹੀ ਕਬੱਡੀ ਦੇ ਮੈਦਾਨ ਵਿੱਚ ਆਪਣੀ ਪਛਾਣ ਬਣਾਉਣ ਵਾਲੇ ਯਾਦਾ ਸੁਰਖਪੁਰੀਆ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। 

Continues below advertisement

ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਪਾਰਟੀ ਵਿੱਚ ਸ਼ਾਮਲ ਕਰਵਾਇਆ, ਜਿਸ ਨਾਲ ਆਮ ਆਦਮੀ ਪਾਰਟੀ ਦੇ ਸਿਆਸੀ ਅਤੇ ਖੇਡ ਖੇਤਰ ਨਾਲ ਜੁੜੇ ਪਸਾਰ ਨੂੰ ਹੋਰ ਮਜਬੂਤੀ ਮਿਲੀ ਹੈ। ਯਾਦਾ ਸੁਰਖਪੁਰੀਆ ਦੀ ਪਾਰਟੀ ਵਿੱਚ ਸ਼ਮੂਲੀਅਤ ਮੌਕੇ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਯਾਦਾ ਨੇ ਕਬੱਡੀ ਰਾਹੀਂ ਪੰਜਾਬ ਦਾ ਨਾਂਅ ਦੁਨੀਆ ਭਰ ਵਿੱਚ ਰੌਸ਼ਨ ਕੀਤਾ ਹੈ। 

Continues below advertisement

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।