Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
Punjab News: ਤਰਨਤਾਰਨ 'ਚ ਇਕ ਖੇਤੀਬਾੜੀ ਸਟੋਰ 'ਚ ਮੌਜੂਦ ਇਕ ਨੌਜਵਾਨ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਨੌਸ਼ਹਿਰਾ ਪੰਨੂਆਂ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਉਰਫ਼ ਨੋਨੀ ਪੁੱਤਰ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।

Punjab News: ਤਰਨਤਾਰਨ 'ਚ ਇਕ ਖੇਤੀਬਾੜੀ ਸਟੋਰ 'ਚ ਮੌਜੂਦ ਇਕ ਨੌਜਵਾਨ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਨੌਸ਼ਹਿਰਾ ਪੰਨੂਆਂ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਉਰਫ਼ ਨੋਨੀ ਪੁੱਤਰ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਕਬੱਡੀ ਦਾ ਮਸ਼ਹੂਰ ਖਿਡਾਰੀ ਦੱਸਿਆ ਜਾਂਦਾ ਹੈ।
ਇਸ ਤੋਂ ਇਲਾਵਾ ਉਹ ਵਿਦੇਸ਼ ਬੈਠੇ ਗੈਂਗਸਟਰ ਸਤਨਾਮ ਸਿੰਘ ਸੱਤਾ, ਜਿਸ 'ਤੇ ਫਿਰੌਤੀਆਂ ਮੰਗਣ ਸਣੇ ਕਈ ਹੋਰ ਸੰਗੀਨ ਮਾਮਲੇ ਦਰਜ ਹਨ, ਦਾ ਚਚੇਰਾ ਭਰਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ, ਜਿਸ ਦਾ ਕਰੀਬ 1 ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ।
ਫਿਲਹਾਲ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਆਖ਼ਿਰ ਇਸ ਵਾਰਦਾਤ ਨੂੰ ਕਿਸ ਨੇ ਅੰਜਾਮ ਦਿੱਤਾ ਹੈ। ਮੁਲਜ਼ਮਾਂ ਦੀ ਪਛਾਣ ਲਈ ਪੁਲਿਸ ਆਸ-ਪਾਸ ਦੇ ਇਲਾਕੇ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ।
Before You Go
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਟ੍ਰੈਂਡਿੰਗ ਟੌਪਿਕ


















