ਪੜਚੋਲ ਕਰੋ

Punjab News: ਪ੍ਰਤਾਪ ਸਿੰਘ ਬਾਜਵਾ ਨੂੰ ਸਾਬਕਾ ਸੀਐਮ ਕੈਰੋਂ ਦੀ ਆਈ ਯਾਦ, ਮੁੱਖ ਮੰਤਰੀ ਭਗਵੰਤ ਮਾਨ ਬਾਰੇ ਵੀ ਆਖੀ ਆਹ ਗੱਲ

Kairon is the best CM Punjab - ਆਪਣੇ ਪੰਜਾਬ ਦੌਰੇ ਦੌਰਾਨ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਹੁਣ ਤੱਕ ਦੇ ਸਭ ਤੋਂ ਵਧੀਆ ਮੁੱਖ ਮੰਤਰੀ ਹਨ। ਬਾਜਵਾ ਨੇ ਕਿਹਾ ਕਿ ਇਹ ਪੂਰੀ ਤਰਾਂ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਪਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਸਭ ਤੋਂ ਵਧੀਆ ਮੁੱਖ ਮੰਤਰੀ ਨਹੀਂ ਹਨ। ਅਸਲ ਵਿੱਚ ਇਹ ਕਾਂਗਰਸ ਪਾਰਟੀ ਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਸਨ, ਜੋ ਹੁਣ ਤੱਕ ਪੰਜਾਬ ਦੇ ਸਭ ਤੋਂ ਵਧੀਆ ਮੁੱਖ ਮੰਤਰੀ ਰਹੇ ਹਨ। 

ਆਪਣੇ ਪੰਜਾਬ ਦੌਰੇ ਦੌਰਾਨ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਹੁਣ ਤੱਕ ਦੇ ਸਭ ਤੋਂ ਵਧੀਆ ਮੁੱਖ ਮੰਤਰੀ ਹਨ। ਬਾਜਵਾ ਨੇ ਕਿਹਾ ਕਿ ਇਹ ਪੂਰੀ ਤਰਾਂ ਸਮਝਣ ਯੋਗ ਹੈ ਕਿ ਕੇਜਰੀਵਾਲ ਨੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ ਕਿਉਂਕਿ ਉਹ 'ਆਪ' ਦੇ ਪੋਸਟਰ ਬੁਆਏ ਹਨ। ਹਾਲਾਂਕਿ, ਮਾਨ ਨੂੰ ਪੰਜਾਬ ਦਾ ਸਭ ਤੋਂ ਵਧੀਆ ਮੁੱਖ ਮੰਤਰੀ ਕਹਿਣਾ ਕੇਜਰੀਵਾਲ ਦਾ ਇੱਕ ਗੁਮਰਾਹਕੁਨ ਬਿਆਨ ਸੀ। 

ਉਨ੍ਹਾਂ ਕਿਹਾ ਕਿ ਮੈਂ ਕੇਜਰੀਵਾਲ ਨੂੰ ਦੱਸਣਾ ਚਾਹੁੰਦਾ ਹਾਂ ਕਿ ਪ੍ਰਤਾਪ ਸਿੰਘ ਕੈਰੋਂ ਪੰਜਾਬ ਦੇ ਸਭ ਤੋਂ ਵਧੀਆ ਮੁੱਖ ਮੰਤਰੀ ਸਨ। ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਅਤੇ ਪ੍ਰਤਾਪ ਸਿੰਘ ਕੈਰੋਂ ਵਿਚਾਲੇ ਕੋਈ ਤੁਲਨਾ ਨਹੀਂ ਹੈ ਕਿਉਂਕਿ ਗੰਗੂ ਤੇਲੀ ਅਤੇ ਰਾਜੇ ਭੋਜ ਵਿਚਾਲੇ ਤੁਲਨਾ ਨਹੀਂ ਕੀਤੀ ਜਾ ਸਕਦੀ। 

ਜਿੱਥੋਂ ਤੱਕ ਉਨ੍ਹਾਂ ਦੇ ਦ੍ਰਿਸ਼ਟੀਕੋਣ, ਉਨ੍ਹਾਂ ਦੀ ਕਾਰਜਸ਼ੈਲੀ, ਸੂਬੇ ਲਈ ਉਨ੍ਹਾਂ ਦੇ ਯੋਗਦਾਨ, ਉਨ੍ਹਾਂ ਦੀ ਸਿੱਖਿਆ ਆਦਿ ਦਾ ਸਵਾਲ ਹੈ, ਉਹ ਵੱਖਰੇ ਹਨ। ਬਾਜਵਾ ਨੇ ਕਿਹਾ ਕਿ ਇਸ ਦਲੀਲ ਦੇ ਸਮਰਥਨ 'ਚ ਕਈ ਕਾਰਨ ਹਨ।

ਬਾਜਵਾ ਨੇ ਅੱਗੇ ਕਿਹਾ ਕਿ ਸਰਦਾਰ ਕੈਰੋਂ ਦਾ ਸਭ ਤੋਂ ਵੱਡਾ ਗੁਣ ਇਹ ਸੀ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿਚ ਕਦੇ ਝੂਠ ਨਹੀਂ ਬੋਲਿਆ। ਇੱਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੈਰ ਪੈਰ 'ਤੇ ਝੂਠ ਬੋਲਦੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 'ਆਪ' ਸਰਕਾਰ ਦੇ ਝੂਠੇ ਪ੍ਰਚਾਰ ਲਈ 750 ਰੁਪਏ ਦਾ ਬਜਟ ਰੱਖਿਆ ਹੈ। ਇੰਨੀ ਵੱਡੀ ਰਕਮ ਨਾਲ ਪੰਜਾਬ ਸਰਕਾਰ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਤਾਪ ਸਿੰਘ ਕੈਰੋਂ ਵੱਲੋਂ ਸਥਾਪਤ ਅਤੇ ਵਿਕਸਤ ਕੀਤੇ ਸਿਹਤ ਅਤੇ ਵਿੱਦਿਅਕ ਅਦਾਰਿਆਂ ਦੀ ਆਸਾਨੀ ਨਾਲ ਦੇਖਭਾਲ ਕਰ ਸਕਦੀ ਹੈ। 

ਜਦੋਂ ਤੋਂ 'ਆਪ' ਨੇ ਪੰਜਾਬ 'ਚ ਸਰਕਾਰ ਬਣਾਈ ਹੈ, ਉਦੋਂ ਤੋਂ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰਾਂ ਢਹਿ-ਢੇਰੀ ਹੋ ਗਈ ਹੈ। ਕੇਜਰੀਵਾਲ ਦੇ ਵੱਡੇ-ਵੱਡੇ ਵਾਅਦਿਆਂ ਦੇ ਬਾਵਜੂਦ ਨਸ਼ਿਆਂ ਦੀ ਦੁਰਵਰਤੋਂ ਅਤੇ ਨਸ਼ਾ ਤਸਕਰੀ ਤੇਜ਼ੀ ਨਾਲ ਵੱਧ ਰਹੀ ਹੈ। 

ਟਾਪ ਹੈਡਲਾਈਨ

ਪੰਜਾਬ ਕਾਂਗਰਸ 'ਚ ਚੰਨੀ ਅਤੇ ਵੜਿੰਗ ਵਿਚਾਲੇ ਵਧੀ ਤਕਰਾਰ, ਸਾਬਕਾ CM ਨੇ ਕਿਹਾ- ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ; ਵੜਿੰਗ ਨੇ ਕਿਹਾ- ਨਹੀਂ ਦੇਵਾਂਗਾ...
ਪੰਜਾਬ ਕਾਂਗਰਸ 'ਚ ਚੰਨੀ ਅਤੇ ਵੜਿੰਗ ਵਿਚਾਲੇ ਵਧੀ ਤਕਰਾਰ, ਸਾਬਕਾ CM ਨੇ ਕਿਹਾ- ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ; ਵੜਿੰਗ ਨੇ ਕਿਹਾ- ਨਹੀਂ ਦੇਵਾਂਗਾ...
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget