ਪੜਚੋਲ ਕਰੋ

ਪਤੀ-ਪਤਨੀ ਦੀ ਲੜਾਈ ਦੇ ਭੇਟ ਚੜ੍ਹੀ 10 ਮਹੀਨਿਆਂ ਦੀ ਬੱਚੀ, ਪਿਤਾ ਨੇ ਫਰਸ਼ 'ਤੇ ਸੁੱਟਿਆ, ਮੌਤ

ਐਤਵਾਰ ਸ਼ਾਮ ਨੂੰ ਪਤਨੀ ਨਾਲ ਝਗੜਾ ਕਰ ਰਹੇ ਪਤੀ ਨੇ ਗੁੱਸੇ 'ਚ ਆ ਕੇ ਆਪਣੀ 10 ਮਹੀਨੇ ਦੀ ਬੱਚੀ ਨੂੰ ਫ਼ਰਸ਼ 'ਤੇ ਪਟਕ- ਕੇ ਮਾਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।

Punjab News : ਮੁਕਤਸਰ ਦੇ ਪਿੰਡ ਰਣਜੀਤਗੜ੍ਹ ਝੁੱਗੀ 'ਚ ਪਤੀ-ਪਤਨੀ ਦੇ ਝਗੜੇ 'ਚ ਪਿਤਾ ਨੇ ਆਪਣੀ ਹੀ 10 ਮਹੀਨੇ ਦੀ ਬੱਚੀ ਨੂੰ ਫਰਸ਼ 'ਤੇ ਸੁੱਟ ਦਿੱਤਾ, ਬੱਚੀ ਦੀ ਮੌਕੇ 'ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐਤਵਾਰ ਸ਼ਾਮ ਨੂੰ ਪਤਨੀ ਨਾਲ ਝਗੜਾ ਕਰ ਰਹੇ ਪਤੀ ਨੇ ਗੁੱਸੇ 'ਚ ਆ ਕੇ ਆਪਣੀ 10 ਮਹੀਨੇ ਦੀ ਬੱਚੀ ਨੂੰ ਫ਼ਰਸ਼ 'ਤੇ ਸੁੱਟ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਜੋ ਅੰਬਾਲਾ ਵਿੱਚ ਫ਼ੌਜ ਵਿੱਚ ਸਿਪਾਹੀ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਉਕਤ ਫੌਜੀ ਅਤੇ ਉਸ ਦੇ ਮਾਪਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਸਦਰ ਦੇ ਇੰਚਾਰਜ ਜਗਸੀਰ ਸਿੰਘ ਨੇ ਦੱਸਿਆ ਕਿ ਸਿਪਾਹੀ ਸਤਨਾਮ ਸਿੰਘ ਜੋ ਕਿ ਅੰਬਾਲਾ ਵਿੱਚ ਫੌਜ ਵਿੱਚ ਸਿਪਾਹੀ ਹੈ, ਦਾ ਵਿਆਹ ਡੇਢ ਸਾਲ ਪਹਿਲਾਂ ਅਮਨਦੀਪ ਕੌਰ ਵਾਸੀ ਲੱਖੋਕੇ ਬਹਿਰਾਮ ਨਾਲ ਹੋਇਆ ਸੀ।

ਵਿਆਹ ਤੋਂ ਕੁਝ ਸਮੇਂ ਬਾਅਦ ਹੀ ਅਮਨਦੀਪ ਕੌਰ ਆਪਣੇ ਪਤੀ ਅਤੇ ਸੱਸ ਨਾਲ ਝਗੜਾ ਕਰਨ ਲੱਗ ਪਈ। ਅਮਨਦੀਪ ਕੌਰ ਦਾ ਸਹੁਰਾ ਪਰਿਵਾਰ ਉਸ 'ਤੇ ਕਿਸੇ ਗੱਲੋਂ ਸ਼ੱਕ ਕਰਦਾ ਸੀ। ਇਸ ਕਾਰਨ ਉਨ੍ਹਾਂ ਨੇ ਅਮਨਦੀਪ ਕੌਰ ਨੂੰ ਘਰੋਂ ਬਾਹਰ ਕੱਢ ਦਿੱਤਾ ਅਤੇ ਉਹ ਇਸ ਸਮੇਂ ਗਰਭਵਤੀ ਸੀ। ਅਮਨਦੀਪ ਕੌਰ ਨੇ ਸਤਨਾਮ ਸਿੰਘ ਬਾਰੇ ਫੌਜੀ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ, ਜਿਸ ’ਤੇ ਫੌਜ ਦੇ ਅਧਿਕਾਰੀਆਂ ਨੇ ਅੰਬਾਲਾ ਕੈਂਟ ਬੁਲਾ ਕੇ ਦੋਵਾਂ ਨਾਲ ਗੱਲਬਾਤ ਕੀਤੀ ਪਰ ਮਾਮਲਾ ਸ਼ਾਂਤ ਨਹੀਂ ਹੋਇਆ।

ਇਸ ਦੌਰਾਨ ਅਮਨਦੀਪ ਨੇ ਇਕ ਬੱਚੀ ਨੂੰ ਜਨਮ ਦਿੱਤਾ, ਜਿਸ ਦਾ ਨਾਂ ਰਹਿਮਤ ਰੱਖਿਆ ਗਿਆ। 12 ਜੁਲਾਈ ਨੂੰ ਫੌਜ ਦੇ ਅਧਿਕਾਰੀਆਂ ਨੇ ਦੋਵਾਂ ਨੂੰ ਦੁਬਾਰਾ ਬੁਲਾਇਆ ਅਤੇ ਦੋਵਾਂ ਨੂੰ 20 ਦਿਨ ਇਕੱਠੇ ਰਹਿਣ ਦਾ ਹੁਕਮ ਦਿੱਤਾ। ਇਸ ਤੋਂ ਬਾਅਦ ਦੋਵੇਂ ਪਿੰਡ ਆ ਗਏ। ਬੀਤੇ ਦਿਨ ਅਮਨਦੀਪ ਕੌਰ ਦਾ ਪਿਤਾ ਜਸਵਿੰਦਰ ਸਿੰਘ ਆਪਣੀ ਲੜਕੀ ਅਤੇ ਉਸਦੀ ਲੜਕੀ ਨੂੰ ਉਸਦੇ ਸਹੁਰੇ ਘਰ ਮਿਲਣ ਆਇਆ ਸੀ। ਇਸ ਦੌਰਾਨ ਦੋਵਾਂ 'ਚ ਫਿਰ ਝੜਪ ਹੋ ਗਈ।

ਫੌਜੀ ਸਤਨਾਮ ਸਿੰਘ ਦੇ ਪਿਤਾ ਸੁਖਚੈਨ ਸਿੰਘ ਅਤੇ ਮਾਤਾ ਸਵਰਨਜੀਤ ਕੌਰ ਨੇ ਦੱਸਿਆ ਕਿ ਦੋਵਾਂ ਵਿਚਾਲੇ ਲੜਾਈ ਦਾ ਕਾਰਨ ਇਹ ਬੱਚੀ ਹੈ, ਜਿਸ 'ਤੇ ਸਤਨਾਮ ਸਿੰਘ ਨੇ ਲੜਕੀ ਅਮਨਦੀਪ ਕੌਰ ਤੋਂ ਖੋਹ ਕੇ ਉਸ ਨੂੰ ਫਰਸ਼ 'ਤੇ ਸੁੱਟ ਦਿੱਤਾ, ਜਿਸ ਤੋਂ ਬਾਅਦ ਉਹ ਲੜਕੀ ਨੂੰ ਪ੍ਰਾਈਵੇਟ ਹਸਪਤਾਲ 'ਚ ਲੈ ਗਿਆ। ਪਰ ਡਾਕਟਰਾਂ ਨੇ ਉਸਨੂੰ ਜਵਾਬ ਦੇ ਦਿੱਤਾ। ਇਸ ਦੌਰਾਨ ਸਿਪਾਹੀ ਅਤੇ ਉਸ ਦਾ ਪਿਤਾ ਮੌਕੇ ਤੋਂ ਫਰਾਰ ਹੋ ਗਏ।

ਇਸ ਤੋਂ ਬਾਅਦ ਬੱਚੀ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਮ੍ਰਿਤਕ ਲੜਕੀ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਸਤਨਾਮ ਸਿੰਘ ਅਤੇ ਉਸ ਦੀ ਮਾਂ ਸਵਰਨ ਕੌਰ ਅਤੇ ਪਿਤਾ ਸੁਖਚੈਨ ਸਿੰਘ ਖ਼ਿਲਾਫ਼ ਧਾਰਾ 302, 34 ਆਈ.ਪੀ.ਸੀ. ਤਹਿਤ ਕੇਸ ਦਰਜ ਕਰ ਲਿਆ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
Embed widget