Punjab News: ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਰਹੇ ਕਮਲ ਚੌਧਰੀ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਅੱਜ ਸਵੇਰੇ ਉਨ੍ਹਾਂ ਨੇ ਦਿੱਲੀ ਦੇ ਹਸਪਤਾਲ ਵਿਚ ਆਖ਼ਰੀ ਸਾਹ ਲਏ। ਕਮਲ ਚੌਧਰੀ ਦੇ ਦੇਹਾਂਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ।


ਜਾਣਕਾਰੀ ਮੁਤਾਬਕ ਕਮਲ ਚੌਧਰੀ ਪਿਛਲੇ ਕਾਫ਼ੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਇਲਾਜ ਦੌਰਾਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਕਮਲ ਚੌਧਰੀ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ 4 ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ।


ਦੱਸ ਦਈਏ ਕਿ ਉਹ ਭਾਰਤੀ ਸਿਆਸਤਦਾਨ ਅਤੇ ਭਾਰਤੀ ਹਵਾਈ ਸੈਨਾ ਦੇ ਸਾਬਕਾ ਲੜਾਕੂ ਪਾਇਲਟ ਸਨ। ਉਹ ਰੱਖਿਆ ਬਾਰੇ ਸਥਾਈ ਕਮੇਟੀ ਦੇ ਚੇਅਰਮੈਨ ਅਤੇ ਪਬਲਿਕ ਅੰਡਰਟੇਕਿੰਗਜ਼ ਬਾਰੇ ਕਮੇਟੀ ਦੇ ਚੇਅਰਮੈਨ ਵੀ ਸਨ।


ਇਹ ਵੀ ਪੜ੍ਹੋ: Amritpal Singh: ਜੇਲ੍ਹ 'ਚ ਹੀ ਬੰਦ ਰਹਿਣਗੇ ਅੰਮ੍ਰਿਤਪਾਲ ਸਿੰਘ, ਜੇ ਸਹੁੰ ਨਾ ਚੁੱਕੀ ਤਾਂ MP ਮੈਂਬਰਸ਼ਿਪ ਹੋਵੇਗੀ ਰੱਦ ! ਕੀ ਕਹਿੰਦਾ ਹੈ ਕਾਨੂੰਨ ?