Punjab news: ਬਦਨਾਮ ਗੈਂਗਸਟਰ ਕਮਲ ਕੁਮਾਰ ਉਰਫ਼ ਬੋਰੀ ਨੂੰ ਦੇਰ ਰਾਤ ਕਰੀਬ 9 ਵਜੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ 2 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ। 


ਉੱਥੇ ਹੀ ਅੱਜ ਪੁਲਿਸ ਵਲੋਂ ਕਮਲ ਬੋਰੀ ਗੈਂਗਸਟਰ ਦੇ ਘਰ ਤੇ ਦਫ਼ਤਰ ਛਾਪਾ ਮਾਰਿਆ, ਜਿਥੋਂ ਇਕ 45 ਬੋਰ ਦਾ ਪਿਸਟਲ ਅਤੇ ਹੋਰ ਵੀ ਕਈ ਚੀਜ਼ਾਂ ਬਰਾਮਦ ਕੀਤੀਆਂ ਗਈਆਂ। ਫਿਲਹਾਲ ਪੁਲਿਸ ਵਲੋਂ ਵੀ ਦੂਰੀ ਬਣਾਈ ਜਾ ਰਹੀ ਹੈ ਤੇ ਮੀਡੀਆ ਨੂੰ ਕੁਝ ਵੀ ਦਸਿਆ ਨਹੀਂ ਜਾ ਰਿਹਾ।


ਦੱਸ ਦਈਏ ਕਿ ਗੈਂਗਸਟਰ ਕਮਲ ਕੁਮਾਰ ਉਰਫ਼ ਬੋਰੀ ਨੂੰ ਪੁਲਿਸ ਨੇ ਗਵਾਲ ਮੰਡੀ ਸਥਿਤ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ। ਜਾਣਕਾਰੀ ਮੁਤਾਬਕ ਕਿ ਥਾਣਾ ਛਾਉਣੀ ਦੀ ਪੁਲਿਸ ਵੱਲੋਂ ਇਹ ਕਾਰਵਾਈ ਕਿਸੇ ਪੁਰਾਣੇ ਮਾਮਲੇ 'ਚ ਕੀਤੀ ਗਈ ਹੈ। ਫ਼ਿਲਹਾਲ ਪੁਲਿਸ ਇਸ ਬਾਰੇ ਕੁਝ ਨਹੀਂ ਦੱਸ ਰਹੀ ਕਿ ਬੋਰੀ ਨੂੰ ਕਿਹੜੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Punjab News: ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ


ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿੱਚ ਇੱਕ ਪਾਰਟੀ ਦੀ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਸੀ ਜਿਸ ਵਿੱਚ ਪੁਲਿਸ ਮੁਲਾਜ਼ਮ ਕਈ ਮਾਮਲਿਆਂ ਵਿੱਚ ਮੁਲਜ਼ਮ ਨਾਲ ਨੱਚਦੇ ਨਜ਼ਰ ਆ ਰਹੇ ਸਨ। ਇਸ ‘ਤੇ ਨੋਟਿਸ ਲੈਂਦਿਆਂ ਡੀ.ਜੀ.ਪੀ. ਪੰਜਾਬ ਨੇ ਸਾਰੇ ਪੰਜ ਇੰਸਪੈਕਟਰਾਂ ਦਾ ਜ਼ਿਲ੍ਹੇ ਤੋਂ ਬਾਹਰ ਤਬਾਦਲਾ ਕਰ ਦਿੱਤਾ।






ਉੱਥੇ ਹੀ ਇਸ ਪਾਰਟੀ ਵਿੱਚ ਇੱਕ ਵਿਅਕਤੀ ਕਮਲ ਕੁਮਾਰ ਬੋਰੀ ਵੀ ਸ਼ਾਮਲ ਸੀ, ਜਿਸ ਉੱਤੇ ਕਤਲ ਦੀ ਕੋਸ਼ਿਸ਼ ਅਤੇ ਐੱਨ.ਡੀ.ਪੀ.ਐੱਸ ਐਕਟ ਅਤੇ ਜੂਏ ਦੇ ਕਈ ਕੇਸ ਦਰਜ ਹਨ। ਅਜਿਹੇ 'ਚ 7 ਅਗਸਤ ਨੂੰ ਵਾਲਮੀਕਿ ਤੀਰਥ ਐਕਸ਼ਨ ਕਮੇਟੀ ਦੇ ਪ੍ਰਧਾਨ ਕੁਮਾਰ ਦਰਸ਼ਨ ਦੇ ਜਨਮ ਦਿਨ ਦੀ ਪਾਰਟੀ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ’ਤੇ ਕਾਰਵਾਈ ਕਰਦਿਆਂ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਪੰਜ ਇੰਸਪੈਕਟਰਾਂ ਨੂੰ ਲਾਈਨ ਹਾਜ਼ਰ ਵੀ ਕਰ ਦਿੱਤਾ।


ਇਹ ਵੀ ਪੜ੍ਹੋ: Punjab Politics: 'ਪਿਆਰ ਨਾਲ ਮੰਗੋਗੇ ਤਾਂ ਜਾਨ ਦੇ ਦਿਆਂਗੇ, ਖੋਹਣ ਦੀ ਕੋਸ਼ਿਸ਼ ਕੀਤੀ ਤਾਂ...', ਰਾਜਪਾਲ ਦੀ 'ਧਮਕੀ' 'ਤੇ ਮੁੱਖ ਮੰਤਰੀ ਦਾ ਜਵਾਬ



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।