ਨਵੀਂ ਦਿੱਲੀ: ਮੱਧ ਪ੍ਰਦੇਸ਼ ਚੋਣਾਂ ਜਿੱਤਣ ਮਗਰੋਂ ਕਾਂਗਰਸੀ ਲੀਡਰ ਕਮਲਨਾਥ ਦੇ ਮੁੱਖ ਮੰਤਰੀ ਬਣਨ ਦੀ ਚਰਚਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਦਾ ਵਿਰੋਧ ਕੀਤਾ ਹੈ। ਕਮਲਨਾਥ ਦਾ ਨਾਂ 1984 ਦੇ ਸਿੱਖ ਕਤਲੇਆਮ ਨਾਲ ਵੀ ਜੁੜਦਾ ਹੈ।
ਅੱਜ ਦਿੱਲੀ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਅਕਾਲੀ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਕਮਲਨਾਥ 1984 ਦੇ ਸਿੱਖ ਕਤਲੇਆਮ ਦਾ ਮੁਲਜ਼ਮ ਹੈ। ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਜੇਕਰ ਕਮਲਨਾਥ ਨੂੰ ਮੁੱਖ ਮੰਤਰੀ ਬਣਾਉਂਦੇ ਹਨ ਤਾਂ ਇਸ ਨਾਲ ਸਿੱਖ ਹਿਰਦਿਆਂ ਨੂੰ ਠੇਸ ਲੱਗੇਗੀ।
ਸਿਰਸਾ ਨੇ ਇਲਜ਼ਾਮ ਲਾਇਆ ਕਿ ਗਾਂਧੀ ਪਰਿਵਾਰ ਨੇ ਹਮੇਸ਼ਾ ਕਮਲਨਾਥ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਕਮਲਨਾਥ ਖਿਲਾਫ ਉਨ੍ਹਾਂ ਕੋਲ ਗਵਾਹ ਮੁਖਤਿਆਰ ਸਿੰਘ ਹੈ। ਸਿੱਖਾਂ ਵੱਲੋਂ ਬਹੁਤ ਵਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ ਕਿ ਕਮਲਨਾਥ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ।