ਕਮਲਦੀਪ ਰਾਜੋਆਣਾ ਬੁਰੀ ਤਰ੍ਹਾਂ ਹਾਰੇ; ਸੁਖਬੀਰ ਬਾਦਲ ਤੇ ਰਾਜੋਆਣਾ ਆ ਕੇ ਜ਼ਮਾਨਤ ਜ਼ਬਤ ਹੋਣ ਤੋਂ ਬਚਾਉਣ: ਰਵਨੀਤ ਬਿੱਟੂ
ਰਵਨੀਤ ਬਿੱਟੂ ਨੇ ਅਕਾਲੀ ਦਲ 'ਤੇ ਨਿਸ਼ਾਨਾ ਸਾਧਿਆ ਹੈ ਤੇ ਕਿਹਾ ਕਿ ਡੁੱਬ ਰਹੇ ਅਕਾਲੀ ਦਲ ਦੇ ਨੁਮਾਇੰਦੇ ਕਮਲਦੀਪ ਰਾਜੋਆਣਾ ਆਪਣੀ ਜ਼ਮਾਨਤ ਜ਼ਬਤ ਕਰਾਉਣ ਲਈ ਤਿਆਰ ਹਨ। ਉਨ੍ਹਾਂ ਨੇ ਕਿਹਾ ਕਿ ਸਿਰਫ 5% ਵੋਟਾਂ ਪ੍ਰਾਪਤ ਕਰਕੇ ਭਾਰੀ ....
Sangrur By election Result 2022: ਸੰਗਰੂਰ ਜ਼ਿਮਨੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਿਮਰਨਜੀਤ ਮਾਨ ਜਿੱਤ ਚੁੱਕੇ ਹਨ ਪਰ ਹਾਲੇ ਆਫੀਸ਼ੀਅਲ ਜਾਣਕਾਰੀ ਆਉਣੀ ਬਾਕੀ ਹੈ। ਸਿਮਰਨਜੀਤ ਮਾਨ ਦੀ ਜਿੱਤ ਤੋਂ ਬਾਅਦ ਰਾਜਾ ਵੜਿੰਗ ਸਣੇ ਕਈ ਲੀਡਰਾਂ ਨੇ ਵਧਾਈ ਦਿੱਤੀ ਹੈ।
Kamaldeep Rajoana, representative of violent terrorists & sinking Akali dal is set to forfeit her security deposit and face huge loss getting rougly only 5% votes. Sukhbir badal,Pannu 2020 and Rajoana should come and try now to save their candidates deposit.
— Ravneet Singh Bittu (@RavneetBittu) June 26, 2022
ਇਸ ਦਰਮਿਆਨ ਰਵਨੀਤ ਬਿੱਟੂ ਨੇ ਅਕਾਲੀ ਦਲ 'ਤੇ ਨਿਸ਼ਾਨਾ ਸਾਧਿਆ ਹੈ ਤੇ ਕਿਹਾ ਕਿ ਡੁੱਬ ਰਹੇ ਅਕਾਲੀ ਦਲ ਦੇ ਨੁਮਾਇੰਦੇ ਕਮਲਦੀਪ ਰਾਜੋਆਣਾ ਆਪਣੀ ਜ਼ਮਾਨਤ ਜ਼ਬਤ ਕਰਾਉਣ ਲਈ ਤਿਆਰ ਹਨ। ਉਨ੍ਹਾਂ ਨੇ ਕਿਹਾ ਕਿ ਸਿਰਫ 5% ਵੋਟਾਂ ਪ੍ਰਾਪਤ ਕਰਕੇ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੁਖਬੀਰ ਬਾਦਲ, ਗੁਰਪਤਵੰਤ ਪੰਨੂ 2020 ਤੇ ਰਾਜੋਆਣਾ ਨੂੰ ਆ ਕੇ ਆਪਣੇ ਉਮੀਦਵਾਰ ਦੀ ਜ਼ਮਾਨਤ ਬਚਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਰਾਜਾ ਵੜਿੰਗ ਵੱਲੋਂ ਸਿਮਰਨਜੀਤ ਮਾਨ ਨੂੰ ਵਧਾਈ
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਜਿੱਤ ਵੱਲ ਵਧ ਰਹੇ ਹਨ। ਉਨ੍ਹਾਂ ਨੇ ਸਵੇਰ ਤੋਂ ਹੀ ਲੀਡ ਬਣਾਈ ਹੋਈ ਹੈ। ਉਧਰ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿਮਰਨਜੀਤ ਮਾਨ ਨੂੰ ਵਧਾਈ ਦਿੱਤੀ ਹੈ।
ਰਾਜਾ ਵੜਿੰਗ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਲੋਕਾਂ ਦਾ ਫਤਵਾ ਨਿਮਰਤਾ ਨਾਲ ਸਵੀਕਾਰ ਹੈ। ਸਿਮਰਨਜੀਤ ਸਿੰਘ ਮਾਨ ਜੀ ਨੂੰ ਜਿੱਤ ਲਈ ਮੇਰੀਆਂ ਬਹੁਤ ਬਹੁਤ ਮੁਬਾਰਕਾਂ। ਮੈਨੂੰ ਯਕੀਨ ਹੈ ਕਿ ਉਹ ਆਪਣੀ ਨਵੀਂ ਭੂਮਿਕਾ ਵਿੱਚ ਪੰਜਾਬ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਨਤੀਜਾ @AamAadmiParty ਦੇ ਅਸੰਵੇਦਨਸ਼ੀਲ ਤੇ ਅਯੋਗ ਸ਼ਾਸਨ ਪ੍ਰਤੀ ਜਨਤਾ ਦੀ ਨਾਰਾਜ਼ਗੀ ਨੂੰ ਦਰਸਾਉਂਦਾ ਹੈ।