ਅੰਮ੍ਰਿਤਸਰ ਦੇ ਅਜਨਾਲਾ ਵਿੱਚ ਪੁਲਿਸ ਨਾਲ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦਾ ਹੋਏ ਵਿਵਾਦ ਤੋਂ ਹੁਣ ਕੰਗਨਾ ਰਣੌਤ ਨੇ ਇਸ ਮਾਮਲੇ ਵਿੱਚ ਐਂਟਰੀ ਮਾਰ ਦਿੱਤੀ ਹੈ। 


ਕੰਗਨਾ ਨੇ ਟਵੀਟ ਕਰਦਿਆਂ ਕਿਹਾ ਕਿ, "ਅੰਮ੍ਰਿਤਪਾਲ ਨੇ ਦੇਸ਼ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ ਕਿ ਜੇਕਰ ਕੋਈ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਤਿਆਰ ਹੈ ਤਾਂ ਉਹ ਖਾਲਿਸਤਾਨ ਦੀ ਮੰਗ ਨੂੰ ਜਾਇਜ਼ ਠਹਿਰਾ ਸਕਦਾ ਹੈ ਮੈਂ ਹੈਰਾਨ ਹਾਂ ਕਿ ਕਿਸੇ ਨੇ ਵੀ ਇਹ ਚੁਣੌਤੀ ਸਵੀਕਾਰ ਨਹੀਂ ਕੀਤੀ, ਇੱਥੋਂ ਤੱਕ ਕਿ ਕਿਸੇ ਸਿਆਸਤਦਾਨ ਨੇ ਵੀ ਨਹੀਂ। ਜੇ ਮੈਨੂੰ ਖਾਲਿਸਤਾਨੀਆਂ ਵੱਲੋਂ ਕੁੱਟਿਆ/ਮਾਰਿਆ ਜਾਂ ਗੋਲੀ ਨਾ ਮਾਰੀ ਗਈ ਤਾਂ ਮੈਂ ਤਿਆਰ ਹਾਂ"