(Source: ECI/ABP News)
ਕੰਗਣਾ ਰਨੌਤ ਦਾ ਦਿਮਾਗ ਖਰਾਬ ਹੋ ਗਿਐ, ਇਸ ਲਈ ਦੇ ਰਹੀ ਹੈ ਅਲੂਲ ਜਲੂਲ ਬਿਆਨ: ਰਾਜਾ ਵੜਿੰਗ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਿੱਥੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ,

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਿੱਥੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ, ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਦਿੱਲੀ ਤੋਂ ਨਵੇਂ ਮੁੱਖ ਮੰਤਰੀ ਆਤਿਸ਼ੀ ਨੂੰ ਲਗਾਇਆ ਗਿਆ ਹੈ ਪਰ ਉਹ ਸਿਰਫ ਅਰਵਿੰਦ ਕੇਜਰੀਵਾਲ ਦੇ ਇਸ਼ਾਰਿਆਂ ਉਤੇ ਹੀ ਕੰਮ ਕਰੇਗੀ।
ਇਸ ਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੋ ਕੰਗਣਾ ਰਨੌਤ ਵੱਲੋਂ ਕਦੀ ਰਾਹੁਲ ਗਾਂਧੀ ਅਤੇ ਕਦੀ ਕਿਸੇ ਲੀਡਰ ਦੇ ਖਿਲਾਫ ਬਿਆਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਇਸ਼ਾਰਿਆਂ ਉਤੇ ਕੰਗਣਾ ਰਨੌਤ ਚੱਲਦੀ ਹੈ ਅਤੇ ਕੰਗਣਾ ਰਣੌਤ ਦਾ ਦਿਮਾਗ ਖਰਾਬ ਹੋ ਚੁੱਕਾ ਜੋ ਅਲੂਲ ਜਲੂਲ ਬਿਆਨ ਦੇ ਰਹੀ ਹੈ।
ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੂੰ 'ਅੱਤਵਾਦੀ' ਕਹਿ ਕੇ ਬੁਰੇ ਫਸੇ ਰਵਨੀਤ ਬਿੱਟੂ...ਕਾਂਗਰਸ ਨੇ ਬੀੜੀਆਂ ਤੋਪਾਂ
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਵਿਨੇਸ਼ ਫੋਗਾਟ ਨੂੰ ਪਾਰਟੀ ਵਿਚ ਸ਼ਾਮਲ ਕਰਨ ਤੋਂ ਬਾਅਦ ਭਾਜਪਾ ਦੇ ਕਈ ਲੀਡਰ ਰਾਹੁਲ ਗਾਂਧੀ ਦੇ ਉੱਪਰ ਗਲਤ ਟਿੱਪਣੀਆਂ ਕਰ ਰਹੇ ਹਨ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਨੇ ਕਿਸੇ ਕੋਲੋਂ ਸਪਸ਼ਟੀਕਰਨ ਨਹੀਂ ਲੈਣਾ, ਰਾਹੁਲ ਗਾਂਧੀ ਦੀ ਕੀ ਛਵੀ ਹੈ, ਇਹ ਸਭ ਲੋਕ ਜਾਣਦੇ ਹਨ ਅਤੇ ਭਾਜਪਾ ਜਾਣ ਬੁਝ ਕੇ ਰਾਹੁਲ ਗਾਂਧੀ ਨੂੰ ਬਦਨਾਮ ਕਰ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
