Emergency Movie Controversy:  ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮਜਬੂਤ ਹੋਣਾ ਪੰਜਾਬ ਪੰਜਾਬੀਅਤ ਅਤੇ ਸਿੱਖ ਪੰਥ ਲਈ ਬੇਹਦ ਜਰੂਰੀ ਹੈ। ਉਹਨਾਂ ਕਿਹਾ ਕਿ ਕਾਂਗਰਸ, ਭਾਜਪਾ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵੀ ਇਹ ਗੱਲ ਮੰਨੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਬੇਹਦ ਜਰੂਰੀ ਹੈ। ਉਹਨਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਤਿਆਗ ਦੀ ਭਾਵਨਾ ਦਿਖਾਉਣ । 



ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ਅੰਦਰ ਘੱਟ ਗਿਣਤੀਆਂ ਨਿਸ਼ਾਨੇ 'ਤੇ ਨੇ ਤੇ ਖਾਸ ਤੌਰ 'ਤੇ ਸਿੱਖਾਂ ਨੂੰ ਇੱਕ ਗਿਣੀ ਮਿੱਥੀ ਸਾਜਿਸ਼ ਦੇ ਤਹਿਤ ਟਾਰਗੇਟ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਿੱਖਾਂ ਖਿਲਾਫ ਇੱਕ ਗਲਤ ਬਿਰਤਾਂਤ ਸਿਰਜਣ ਲਈ ਸਾਜਿਸ਼ ਤਹਿਤ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਸਿੱਖ ਬੱਚਿਆਂ ਨੂੰ ਪ੍ਰੀਖਿਆਵਾਂ ਵਿੱਚ ਬੈਠਣ ਤੋਂ ਪਹਿਲਾਂ ਉਹਨਾਂ ਦੇ ਸ਼ਸਤਰ ਉਤਰਵਾਏ ਜਾ ਰਹੇ ਹਨ ਜੋ ਕਿ ਇਸ ਸਾਜਿਸ਼ ਦਾ ਹਿੱਸਾ ਹੈ।



ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼ਸਤਰ ਸਿੱਖਾਂ ਲਈ ਗਹਿਣੇ ਨਹੀਂ ਸਗੋਂ ਧਾਰਮਿਕ ਚਿੰਨ ਹਨ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਕੰਗਣਾ ਰਨੌਤ ਦੀ ਫਿਲਮ ਐਮਰਜੈਂਸੀ ਵੀ ਸਿੱਖਾਂ ਖਿਲਾਫ ਸਿਰਜੇ ਜਾ ਰਹੇ ਬਿਰਤਾਂਤ ਦਾ ਹੀ ਨਤੀਜਾ ਹੈ। ਉਹਨਾਂ ਮੰਗ ਕੀਤੀ ਕਿ ਇਸ ਫਿਲਮ ਨੂੰ ਪੂਰਨ ਰੂਪ ਵਿੱਚ ਬੈਨ ਕੀਤਾ ਜਾਵੇ।


ਗਣਪਤੀ ਵਿਸਰਜਨ ਮੌਕੇ ਮਹਾਰਾਸ਼ਟਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਬਣਾਏ ਗਏ ਮਾਡਲ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰ ਧਰਮ ਦੇ ਰੀਤੀ ਰਿਵਾਜ ਵੱਖਰੇ ਹਨ, ਇਸ ਲਈ ਦੂਜੇ ਧਰਮ ਦੀਆਂ ਸੰਸਥਾਵਾਂ ਅਤੇ ਰੀਤੀ ਰਿਵਾਜਾਂ ਦਾ ਆਦਰ ਸਤਿਕਾਰ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਿੱਖਾਂ ਲਈ ਸ੍ਰੀ ਹਰਿਮੰਦਰ ਸਾਹਿਬ ਉੱਚ ਅਸਥਾਨ ਹੈ ਤੇ ਇਸਦੀ ਨਕਲ ਸਿੱਖਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਹੋਵੇਗੀ।


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial