Kangana Ranaut Slapped: ਬਾਲੀਵੁੱਡ ਅਭਿਨੇਤਰੀ ਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ 'ਤੇ CISF ਦੀ ਮਹਿਲਾ ਸਿਪਾਹੀ ਕੁਲਵਿੰਦਰ ਕੌਰ ਨੇ ਥੱਪੜ ਮਾਰ ਦਿੱਤਾ। ਇਸ ਸਬੰਧੀ ਪ੍ਰਤੀਕਰਮਾਂ ਦਾ ਦੌਰ ਚੱਲ ਰਿਹਾ ਹੈ। ਹੁਣ ਪਹਿਲਵਾਨ ਬਜਰੰਗ ਪੂਨੀਆ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਜਦੋਂ ਕਿਸਾਨ ਔਰਤਾਂ ਬਾਰੇ ਭੱਦੀ ਭਾਸ਼ਾ ਸ਼ਬਦਾਵਲੀ ਬੋਲੀ ਜਾ ਰਹੀ ਸੀ ਤਾਂ ਨੈਤਿਕਤਾ ਦਾ ਪਾਠ ਪੜ੍ਹਾਉਣ ਵਾਲੇ ਕਿੱਥੇ ਸਨ? ਹੁਣ ਜਦੋਂ ਉਸ ਕਿਸਾਨ ਮਾਂ ਦੀ ਧੀ ਨੇ ਚਪੇੜ ਮਾਰ ਕੇ ਮੂੰਹ ਲਾਲ ਕਕਰ ਦਿੱਤਾ ਤਾਂ ਉਹ ਸ਼ਾਂਤੀ ਦਾ ਪਾਠ ਪੜ੍ਹਾਉਣ ਆ ਗਏ।
ਬਜਰੰਗ ਪੂਨੀਆ ਨੇ ਅੱਗੇ ਲਿਖਿਆ, "ਉਸ ਸਮੇਂ ਜਦੋਂ ਕਿਸਾਨ ਸਰਕਾਰੀ ਅੱਤਿਆਚਾਰਾਂ ਕਾਰਨ ਮਾਰੇ ਗਏ ਸਨ, ਉਸ ਵੇਲੇ ਸ਼ਾਂਤੀ ਦਾ ਇਹ ਸਬਕ ਸਰਕਾਰ ਨੂੰ ਸਿਖਾਉਣਾ ਸੀ।
ਕੀ ਹੈ ਪੂਰਾ ਮਾਮਲਾ?
ਦੱਸ ਦੇਈਏ ਕਿ ਬਾਲੀਵੁੱਡ ਅਦਾਕਾਰਾ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਨਵੀਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਨੇ ਦਾਅਵਾ ਕੀਤਾ ਕਿ ਵੀਰਵਾਰ ਨੂੰ ਦਿੱਲੀ ਜਾਂਦੇ ਸਮੇਂ ਚੰਡੀਗੜ੍ਹ ਹਵਾਈ ਅੱਡੇ 'ਤੇ ਸੁਰੱਖਿਆ ਜਾਂਚ ਦੌਰਾਨ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੀ ਇੱਕ ਮਹਿਲਾ ਕਾਂਸਟੇਬਲ ਨੇ ਉਸ ਨੂੰ ਥੱਪੜ ਮਾਰ ਦਿੱਤਾ ਤੇ ਉਸ ਨਾਲ ਦੁਰਵਿਵਹਾਰ ਕੀਤਾ। ਉਸ ਨੇ ਮਹਿਲਾ ਗਾਰਡ ਕੁਲਵਿੰਦਰ ਕੌਰ 'ਤੇ ਥੱਪੜ ਮਾਰਨ ਦਾ ਇਲਜ਼ਾਮ ਲਾਇਆ।
ਇਹ ਵੀ ਪੜ੍ਹੋ: Kangana Ranaut Slapped: ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਦੀ ਮੁਲਾਜ਼ਮ ਨੂੰ ਇੱਕ ਲੱਖ ਰੁਪਏ ਇਨਾਮ ਦੇਣ ਦਾ ਐਲਾਨ
ਇਸ ਦਾ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਇਸ 'ਚ ਕੁਲਵਿੰਦਰ ਕੌਰ ਕਹਿ ਰਹੀ ਹੈ, ''ਕੰਗਨਾ ਨੇ ਬਿਆਨ ਦਿੱਤਾ ਸੀ ਕਿ ਦਿੱਲੀ 'ਚ ਕਿਸਾਨ ਅੰਦੋਲਨ ਦੌਰਾਮ ਔਰਤਾਂ 100-200 ਰੁਪਏ ਲੈ ਬੈਠੀਆਂ ਹਨ। ਉਸ ਸਮੇਂ ਦੌਰਾਨ ਮੇਰੀ ਮਾਂ ਵੀ ਅੰਦੋਲਨ ਵਿੱਚ ਸੀ। ਕੁਲਵਿੰਦਰ 2009 ਵਿੱਚ ਸੀਆਈਐਸਐਫ ਵਿੱਚ ਭਰਤੀ ਹੋਈ ਸੀ ਤੇ 2021 ਤੋਂ ਚੰਡੀਗੜ੍ਹ ਹਵਾਈ ਅੱਡੇ ਦੀ ਸੁਰੱਖਿਆ ਵਿੱਚ ਤਾਇਨਾਤ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਅਜੇ ਤੱਕ ਕਾਂਸਟੇਬਲ ਖਿਲਾਫ ਕੋਈ ਜਾਂਚ ਜਾਂ ਦੰਡਕਾਰੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਮਹਿਲਾ ਸੁਰੱਖਿਆ ਕਰਮਚਾਰੀ ਦਾ ਪਤੀ ਵੀ ਇਸੇ ਏਅਰਪੋਰਟ 'ਤੇ ਤਾਇਨਾਤ ਹੈ। ਰਾਸ਼ਟਰੀ ਮਹਿਲਾ ਕਮਿਸ਼ਨ ਦੀ ਮੁਖੀ ਰੇਖਾ ਸ਼ਰਮਾ ਨੇ ਇਸ ਘਟਨਾ ਨੂੰ ਬਹੁਤ ਗੰਭੀਰ ਮਾਮਲਾ ਦੱਸਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ ਕਿ ਹਵਾਈ ਅੱਡੇ ਦੀ ਸੁਰੱਖਿਆ ਲਈ ਜ਼ਿੰਮੇਵਾਰ ਉਹ ਲੋਕ ਹਨ ਜੋ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ।
ਇਹ ਵੀ ਪੜ੍ਹੋ: Kangana Ranaut: ਹੁਣ ਕੰਗਨਾ ਦੀ ਭੈਣ ਨੇ ਉਗਲਿਆ ਜ਼ਹਿਰ! ਬੋਲੀ...ਸਾਬਤ ਹੋ ਗਿਆ ਕਿਸਾਨ ਅੰਦੋਲਨ ਖਾਲਿਸਤਾਨੀ ਅੱਡਾ ਸੀ