Kangana Ranaut Visits Bathinda : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਸੋਮਵਾਰ ਨੂੰ ਬਠਿੰਡਾ ਅਦਾਲਤ ਵਿੱਚ ਮਾਣਹਾਨੀ ਦੇ ਮਾਮਲੇ ਵਿੱਚ ਪੇਸ਼ ਹੋਈ। ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ, ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਿਸ ਅੰਡਰਸਟੈਂਡਿੰਗ ਹੋਈ ਹੈ। ਮੈਂ ਮਾਤਾ ਨੂੰ ਸੁਨੇਹਾ ਦੇਣੀ ਚਾਹੁੰਦੀ ਹਾਂ ਕਿ ਉਹ ਮਿਸ ਅੰਡਰਸਟੈਂਡਿੰਗ ਦਾ ਸ਼ਿਕਾਰ ਹੋਈ ਹੈ।

Continues below advertisement

ਸੰਸਦ ਮੈਂਬਰ ਨੇ ਕਿਹਾ, "ਮੈਂ ਆਪਣੇ ਸੁਪਨੇ ਵਿੱਚ ਕਦੇ ਸੋਚ ਵੀ ਨਹੀਂ ਸਕਦੀ ਸੀ ਜਿਵੇਂ ਦਿਖਾਇਆ ਗਿਆ ਹੈ। ਮਾਂ ਭਾਵੇਂ ਹਿਮਾਚਲ ਦੀ ਹੋਵੇ ਜਾਂ ਪੰਜਾਬ ਦੀ ਦੋਵੇਂ ਸਤਿਕਾਰਯੋਗ ਹਨ। ਸਾਰੇ ਮੈਨੂੰ ਪਿਆਰ ਕਰਦੇ ਹਨ।"

Continues below advertisement

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੇਸ ਨੂੰ ਦੇਖੀਏ ਤਾਂ ਇਸ ਵਿੱਚ ਮੇਰਾ ਕੋਈ ਲੈਣ-ਦੇਣ ਨਹੀਂ ਸੀ। ਇਹ ਇੱਕ ਮੀਮ ਸੀ ਜਿਸਨੂੰ ਰੀਟਵੀਟ ਕੀਤਾ ਗਿਆ ਸੀ। ਮੈਂ ਇਸ ਬਾਰੇ ਮਾਂ ਮਹਿੰਦਰਾ ਜੀ ਦੇ ਪਤੀ ਨਾਲ ਵੀ ਗੱਲ ਕੀਤੀ ਸੀ। ਮੇਰਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਦੇਸ਼ ਵਿੱਚ ਬਹੁਤ ਸਾਰੇ ਵਿਰੋਧ ਪ੍ਰਦਰਸ਼ਨ ਹੋ ਰਹੇ ਸਨ। ਮੈਂ ਇਸ ਬਾਰੇ ਇੱਕ ਆਮ ਟਵੀਟ ਕੀਤਾ ਸੀ। ਮੈਂ ਕਿਸੇ ਵੀ ਗਲਤਫਹਿਮੀ ਲਈ ਮੁਆਫੀ ਮੰਗਦਾ ਹਾਂ।

ਦੱਸ ਦਈਏ ਕਿ ਇਹ ਮਾਮਲਾ 2021 ਦਾ ਹੈ, ਜਦੋਂ ਕਿਸਾਨ ਅੰਦੋਲਨ ਹੋਇਆ ਸੀ। ਉਸ ਦੌਰਾਨ, ਕੰਗਨਾ ਨੇ ਬਠਿੰਡਾ ਦੇ ਬਹਾਦਰਗੜ੍ਹ ਪਿੰਡ ਜੰਡੀਆ ਦੀ ਰਹਿਣ ਵਾਲੀ 87 ਸਾਲਾ ਬਜ਼ੁਰਗ ਕਿਸਾਨ ਮਹਿੰਦਰ ਕੌਰ ਬਾਰੇ ਟਵੀਟ ਕੀਤਾ ਸੀ ਕਿ ਇਹ ਔਰਤਾਂ 100-100 ਰੁਪਏ ਲੈਕੇ ਧਰਨੇ ਵਿੱਚ ਸ਼ਾਮਲ ਹੋ ਜਾਂਦੀਆਂ ਹਨ।

ਮਹਿੰਦਰ ਕੌਰ ਨੇ ਇਸ ਵਿਰੁੱਧ ਅਦਾਲਤ ਵਿੱਚ ਮੁਕੱਦਮਾ ਦਾਇਰ ਕੀਤਾ। ਕੰਗਨਾ ਨੇ ਕਿਹਾ ਕਿ ਉਸ ਨੇ ਸਿਰਫ਼ ਇੱਕ ਵਕੀਲ ਦੀ ਪੋਸਟ ਨੂੰ ਰਿਪੋਸਟ ਕੀਤਾ ਸੀ।