ਕੰਵਰ ਗਰੇਵਾਲ ਦਾ ਗੀਤ 'ਰਿਹਾਈ' YouTube 'ਤੇ ਬੈਨ, ਅਕਾਲੀ ਦਲ ਨੇ ਕੀਤੀ ਬੈਨ ਹਟਾਉਣ ਦੀ ਮੰਗ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ 'SYL' 'ਤੇ ਬੈਨ ਤੋਂ ਬਾਅਦ ਹੁਣ ਗਾਇਕ ਕੰਵਰ ਗਰੇਵਾਲ ਦੇ 'ਰਿਹਾਈ' ਗੀਤ 'ਤੇ ਬੈਨ ਲਗਾ ਦਿੱਤਾ ਗਿਆ ਹੈ।YouTube ਵੱਲੋਂ ਭਾਰਤ 'ਚ ਇਹ ਗਾਣਾ ਬੈਨ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ 'SYL' 'ਤੇ ਬੈਨ ਤੋਂ ਬਾਅਦ ਹੁਣ ਗਾਇਕ ਕੰਵਰ ਗਰੇਵਾਲ ਦੇ 'ਰਿਹਾਈ' ਗੀਤ 'ਤੇ ਬੈਨ ਲਗਾ ਦਿੱਤਾ ਗਿਆ ਹੈ।YouTube ਵੱਲੋਂ ਭਾਰਤ 'ਚ ਇਹ ਗਾਣਾ ਬੈਨ ਕਰ ਦਿੱਤਾ ਗਿਆ ਹੈ।ਇਸਦਾ ਸ੍ਰੋਮਣੀ ਅਕਾਲੀ ਦਲ ਨੇ ਵਿਰੋਧ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸ਼ੁੱਕਰਵਾਰ ਨੂੰ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰਦੇ ਕੰਵਰ ਗਰੇਵਾਲ ਦੇ ਗੀਤ 'ਤੇ ਪਾਬੰਦੀ ਲਗਾਉਣ ਨੂੰ 'ਬਹੁਤ ਹੀ ਮੰਦਭਾਗਾ' ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੰਵਰ ਗਰੇਵਾਲ ਵੱਲੋਂ ਗਾਇਆ ਗਿਆ ਗੀਤ ‘ਰਿਹਾਈ’ ਦੁਨੀਆਂ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਦਰਸਾਉਂਦਾ ਹੈ, ਜੋ ਉਮਰ ਕੈਦ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਸਿੱਖ ਕੈਦੀਆਂ ਨੂੰ ਲਗਾਤਾਰ ਜੇਲ੍ਹਾਂ ਕੱਟਣ ਤੋਂ ਬੇਹੱਦ ਦੁਖੀ ਹਨ।
ਅਕਾਲੀ ਦਲ ਨੇ ਟਵੀਟ ਕੀਤਾ, "ਸ਼੍ਰੋਮਣੀ ਅਕਾਲੀ ਦਲ ਨੇ ਨਾਗਰਿਕਾਂ ਦੇ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਹੱਕ ਦੇ ਨਾਲ-ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਵਰ ਗਰੇਵਾਲ ਦੇ ਗੀਤ 'ਰਿਹਾਈ' 'ਤੇ ਪਾਬੰਦੀ ਹਟਾਉਣ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ। ਅਜਿਹੀਆਂ ਪਾਬੰਦੀਆਂ ਸਿਹਤਮੰਦ ਲੋਕਤੰਤਰ ਦੇ ਹਿੱਤ ਵਿੱਚ ਨਹੀਂ ਹਨ।"
Shiromani Akali Dal appeals to GOI to lift the ban on Kanwar Grewal’s song - #Rihai keeping in view citizens’ right to freedom of speech & expression as well as sentiments of the Sikh community. Such bans are not in the interest of a healthy democracy. 1/2 pic.twitter.com/iyjWdlwnhI
— Sukhbir Singh Badal (@officeofssbadal) July 8, 2022
ਇੱਕ ਹੋਰ ਟਵੀਟ 'ਚ ਅਕਾਲੀ ਦਲ ਨੇ ਕਿਹਾ, "ਅਕਾਲੀ ਦਲ ਆਗਾਮੀ ਮੌਨਸੂਨ ਸੈਸ਼ਨ ਵਿੱਚ ਇਸ ਮੁੱਦੇ ਨੂੰ ਉਠਾਏਗਾ। ਰਿਹਾਈ ਗੀਤ 'ਤੇ ਪਾਬੰਦੀ ਸਿੱਧੂ ਮੂਸੇਵਾਲਾ ਵੱਲੋਂ ਗਾਏ ਗਏ ਮਰਨ ਉਪਰੰਤ ਗੀਤ SYL 'ਤੇ ਪਾਬੰਦੀ ਤੋਂ ਤੁਰੰਤ ਬਾਅਦ ਲਗਾਈ ਗਈ ਹੈ। ਅਸੀਂ ਇਸ ਮੁੱਦੇ 'ਤੇ ਵਿਆਪਕ ਚਰਚਾ ਦੀ ਮੰਗ ਵੀ ਕਰਾਂਗੇ ਤਾਂ ਜੋ ਸੁਧਾਰਾਤਮਕ ਕਦਮ ਚੁੱਕੇ ਜਾਣ ਅਤੇ ਇਸ ਰੁਝਾਨ ਨੂੰ ਰੋਕਿਆ ਜਾ ਸਕੇ।"
SAD will take up this issue in the forthcoming Parl session. The ban the Rihai song comes soon after the ban on the posthumous song SYL sung by Sidhu Moosewala. We will also demand a broader discussion on this issue to ensure corrective steps be taken & this trend is stopped. 2/2 pic.twitter.com/f3ZPVgGzRB
— Sukhbir Singh Badal (@officeofssbadal) July 8, 2022
ਇਸ ਗਾਣੇ 'ਚ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਆਖੀ ਗਈ ਹੈ ਅਤੇ ਭਾਰਤ ਸਰਕਾਰ ਵੱਲੋਂ ਕਾਨੂੰਨੀ ਸ਼ਿਕਾਇਤ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਦਸ ਦੇਈਏ ਕਿ ਇਸ ਤੋਂ ਪਹਿਲਾਂ ਗਾਇਕ ਸਿੱਧੂ ਮੂਸੇਵਾਲਾ ਦੇ ਗਾਣੇ SYL 'ਤੇ ਪਾਬੰਦੀ ਲਾਈ ਗਈ ਸੀ। ਇਸ ਗਾਣੇ ਵਿੱਚ ਹਰਿਆਣਾ ਤੇ ਪੰਜਾਬ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ ਦੇ ਪਾਣੀ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਉਠਾਇਆ ਗਿਆ ਸੀ।
ਦੇਸ਼ ਵਿਦੇਸ਼ 'ਚ ਮਨੁੱਖਤਾ ਦੀ ਸੇਵਾ ਕਰਨ ਵਾਲੀ ਸੰਸਥਾ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖਾਲਸਾ ਦਾ ਟਵਿਟਰ ਆਊਂਟ ਵੀ ਭਾਰਤ 'ਚ ਬੈਨ ਕਰ ਦਿੱਤਾ ਗਿਆ ਹੈ । ਫੇਸਬੁੱਕ 'ਤੇ ਪੋਸਟ ਸ਼ੇਅਰ ਕਰਕੇ ਉਹਨਾਂ ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਸੀ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :