ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਸੀਨੀਅਰ ਆਈਏਐਸ ਅਧਿਕਾਰੀ ਕੇਏਪੀ ਸਿਨਹਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਕੇਏਪੀ ਸਿਨਹਾ ਅਨੁਰਾਗ ਵਰਮਾ ਦੀ ਥਾਂ ਲੈਣਗੇ। ਪੰਜਾਬ ਸਰਕਾਰ ਵੱਲੋਂ ਅਨੁਰਾਗ ਵਰਮਾ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਸ ਸਬੰਧੀ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕਰ ਦਿੱਤੇ ਗਏ ਹਨ।
ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਕੇ.ਏ.ਪੀ. ਸਿਨ੍ਹਾਂ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।ਲੰਬੇ ਸਮੇਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਵੱਡੇ ਫੇਰਬਦਲ ਕੀਤੇ ਜਾ ਸਕਦੇ ਹਨ। ਅਨੁਰਾਗ ਵਰਮਾ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਖੇਤੀਬਾੜੀ ਅਤੇ ਕਿਸਾਨ ਭਲਾਈ, ਬਾਗਬਾਨੀ ਅਤੇ ਭੂਮੀ ਅਤੇ ਜਲ ਸੰਭਾਲ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਅਨੁਰਾਗ ਵਰਮਾ ਨੇ 1 ਜੁਲਾਈ 2023 ਨੂੰ ਮੁੱਖ ਸਕੱਤਰ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲੀ ਸੀ।
ਇਹ ਵੀ ਪੜ੍ਹੋ: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ