ਚੰਡੀਗੜ੍ਹ: ਪੰਜਾਬ ਪੁਲਿਸ ਨੇ ਕਪੂਰਥਲਾ ਗੁਰਦੁਆਰੇ ਦੇ ਮੈਨੇਜਰ ਨੂੰ ਲਿੰਚਿੰਗ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਉਸ 'ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ। ਇਸ ਮਾਮਲੇ ਵਿੱਚ ਕਰੋਸ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਬੇਅਦਬੀ ਅਤੇ ਕਤਲ ਦੀ ਜਾਂਚ ਨਾਲੋ-ਨਾਲ ਚੱਲੇਗੀ।


ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ, ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਕਥਿਤ ਤੌਰ 'ਤੇ ਤੋੜ-ਫੋੜ ਦੀ ਕੋਸ਼ਿਸ਼ ਤੋਂ ਇੱਕ ਦਿਨ ਬਾਅਦ ਐਤਵਾਰ ਨੂੰ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ 'ਚ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ 'ਚ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ। ਗੁਰਦੁਆਰੇ ਦੇ ਮੈਨੇਜਰ ਅਮਰਜੀਤ ਸਿੰਘ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਇੱਕ ਵਿਅਕਤੀ ਨੂੰ ਦੇਖਿਆ ਹੈ ਜੋ ਧਾਰਮਿਕ ਝੰਡੇ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।


ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ 'ਚ ਕਿਹਾ ਸੀ ਕਿ ਸਰਕਾਰ ਹੱਤਿਆ ਦਾ ਮਾਮਲਾ ਦਰਜ ਕਰਨ 'ਤੇ ਵਿਚਾਰ ਕਰ ਰਹੀ ਹੈ ਕਿਉਂਕਿ ਬੇਅਦਬੀ ਦੇ ਦੋਸ਼ ਦੇ ਸਮਰਥਨ 'ਚ ਕੋਈ ਸਬੂਤ ਨਹੀਂ ਮਿਲਿਆ। ਜਲੰਧਰ ਰੇਂਜ ਦੇ ਇੰਸਪੈਕਟਰ ਜਨਰਲ ਪੁਲਿਸ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਅਮਰਜੀਤ ਸਿੰਘ ਨੂੰ ਕਤਲ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।


ਢਿੱਲੋਂ ਨੇ ਕਿਹਾ ਕਿ ਅਜੇ ਤੱਕ ਬੇਅਦਬੀ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਘਟਨਾ ਸਬੰਧੀ ਪਹਿਲਾਂ ਹੀ ਦਰਜ ਐਫਆਈਆਰ ਵਿੱਚ ਸੋਧ ਕਰਕੇ ਧਾਰਾ 302 (ਕਤਲ) ਅਤੇ 307 (ਕਤਲ ਦੀ ਕੋਸ਼ਿਸ਼) ਜੋੜ ਦਿੱਤੀ ਹੈ। ਕਤਲ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਅਮਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕਰੀਬ 100 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਿਨ੍ਹਾਂ ਚੋਂ 25 ਤੋਂ 30 ਹਥਿਆਰਬੰਦ ਸੀ।


ਇਸ ਦੇ ਨਾਲ ਹੀ ਜਦੋਂ ਪੀੜਤ ਦੀ ਪਛਾਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਡੀਕਲ ਬੋਰਡ ਨੇ ਡੀਐਨਏ ਟੈਸਟ ਲਈ ਸੈਂਪਲ ਲਏ ਹਨ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਸਰੀਰਕ ਸ਼ਨਾਖਤ ਦਾ ਸਵਾਲ ਹੈ, ਵੀਡੀਓਗ੍ਰਾਫੀ ਅਤੇ ਫੋਟੋਗ੍ਰਾਫੀ ਦੇ ਆਧਾਰ 'ਤੇ ਅਜੇ ਤੱਕ ਇਹ ਸੰਭਵ ਨਹੀਂ ਹੋ ਸਕਿਆ ਹੈ।


<iframe width="1045" height="588" src="https://www.youtube.com/embed/BtenRwisLFM" title="YouTube video player" frameborder="0" allow="accelerometer; autoplay; clipboard-write; encrypted-media; gyroscope; picture-in-picture" allowfullscreen></iframe>


ਇਹ ਵੀ ਪੜ੍ਹੋ: Punjab Assembly Election: ਪੰਜਾਬ ਦੀ ਸਿਆਸਤ 'ਚ ਨਿਤਰਨਗੇ ਕਿਸਾਨ, 32 ਚੋਂ 25 ਜਥੇਬੰਦੀਆਂ ਚੋਣ ਮੈਦਾਨ ਵਿੱਚ ਉਤਰਨ ਦਾ ਕਰ ਸਕਦੀਆਂ ਐਲਾਨ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904