Kapurthala Jail News : ਕਪੂਰਥਲਾ ਦੀ ਮਾਡਰਨ ਜੇਲ੍ਹ ਵਿੱਚ ਬੰਦ ਦੋ ਹਵਾਲਾਤੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਜੇਲ੍ਹ ਪ੍ਰਸ਼ਾਸਨ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ ਅਤੇ ਮਾਮਲੇ ਦੀ ਸੂਚਨਾ ਕੋਤਵਾਲੀ ਥਾਣਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਵੀ ਇਸ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ।

Continues below advertisement

ਸ਼ੁਰੂਆਤੀ ਜਾਂਚ ਵਿੱਚ ਦੋਵਾਂ ਦੀ ਮੌਤ ਦਾ ਕਾਰਨ ਬਿਮਾਰੀ ਦੱਸਿਆ ਜਾ ਰਿਹਾ ਹੈ। ਸਿਵਲ ਹਸਪਤਾਲ ਵਿੱਚ ਤਾਇਨਾਤ ਡਿਊਟੀ ਡਾਕਟਰ ਸ਼ੈਲਜਾ ਨੇ ਦੱਸਿਆ ਕਿ ਜੇਲ੍ਹ ਤੋਂ ਮੋਹਨ ਪੁੱਤਰ ਜਸਵੀਰ ਨੂੰ ਤਬੀਅਤ ਖਰਾਬ ਹੋਣ ਕਾਰਨ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸੇ ਤਰ੍ਹਾਂ ਦੂਜੇ ਹਵਾਲਾਤੀ ਮੁਕੇਸ਼ ਪੁੱਤਰ ਜੋਗਿੰਦਰਪਾਲ ਨੂੰ ਵੀ ਤਬੀਅਤ ਵਿਗੜਨ 'ਤੇ ਸਿਵਲ ਹਸਪਤਾਲ ਲਿਆਂਦਾ ਗਿਆ, ਪਰ ਜਾਂਚ ਦੌਰਾਨ ਉਸ ਨੂੰ ਵੀ ਮ੍ਰਿਤਕ ਕਰਾਰ ਦਿੱਤਾ ਗਿਆ।

Continues below advertisement

ਪੁਲਿਸ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ ਅਤੇ ਦੋਵਾਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖੀਆਂ ਗਈਆਂ ਹਨ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

ਮ੍ਰਿਤਕ ਮੋਹਨ ਦੀ ਮਾਂ ਨਿਰਮਲਾ ਨੇ ਦੱਸਿਆ ਕਿ ਉਸ ਦੇ ਪੁੱਤਰ ਨੂੰ ਜਲੰਧਰ ਪੁਲਿਸ ਨੇ ਤਿੰਨ-ਚਾਰ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਸੀ। ਸੋਮਵਾਰ ਸ਼ਾਮ ਉਨ੍ਹਾਂ ਨੂੰ ਪੁੱਤਰ ਦੀ ਤਬੀਅਤ ਖਰਾਬ ਹੋਣ ਦੀ ਸੂਚਨਾ ਮਿਲੀ ਸੀ। ਜਦੋਂ ਉਹ ਕਪੂਰਥਲਾ ਦੇ ਸਿਵਲ ਹਸਪਤਾਲ ਵਿੱਚ ਪੁੱਛਗਿੱਛ ਕਰਨ ਪਹੁੰਚੇ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਸ ਦੀ ਮੌਤ ਹੋ ਚੁੱਕੀ ਹੈ।