Kapurthala News : ਕਪੂਰਥਲਾ ਪੁਲਿਸ ਵੱਲੋਂ ਪਿਛਲੇ ਦਿਨਾਂ ਦੌਰਾਨ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵੱਖ-ਵੱਖ ਗਰੋਹਾਂ ਦੇ ਖਿਲਾਫ਼ 4 ਮੁਕੱਦਮੇ ਦਰਜ ਕਰਕੇ ਕੁੱਲ 10 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 3 ਪਿਸਤੌਲ, 2 ਰਿਵਾਲਵਰ, 4 ਲੱਖ 50 ਹਜ਼ਾਰ ਦੀ ਨਕਦੀ, 110 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। 


 

ਉਨ੍ਹਾਂ ਕੋਲੋਂ 1000 ਤੋਂ ਵੱਧ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਸ ਵਿਚ ਸਭ ਤੋਂ ਵੱਡੀ ਸਫਲਤਾ ਕੁਝ ਦਿਨ ਪਹਿਲਾਂ ਸੁਲਤਾਨਪੁਰ ਲੋਧੀ ਵਿਖੇ ਇਕ ਸ਼ਰਾਬ ਦੀ ਦੁਕਾਨ ਤੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਨ ਵਿਚ ਮਿਲੀ ਹੈ। 

 

ਕੁਝ ਸਮੇਂ ਬਾਅਦ ਗ੍ਰਿਫਤਾਰ ਕਰਕੇ ਉਸ ਕੋਲੋਂ ਵਾਰਦਾਤਾਂ ਵਿਚ ਸ਼ਾਮਲ ਇਨੋਵਾ ਕਾਰ ਅਤੇ ਦੋ ਦਾਤਰ ਬਰਾਮਦ ਕੀਤੇ ਗਏ। ਪੰਜਾਬ ਸਮੇਤ ਕਈ ਰਾਜਾਂ ਵਿਚ 11 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ, ਜਿਸ ਕਾਰਨ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਦੇ ਹੱਲ ਹੋਣ ਦੀ ਸੰਭਾਵਨਾ ਹੈ। 

 


 

ਦੱਸ ਦੇਈਏ ਕਿ ਬੀਤੇ ਦਿਨੀਂ ਸੁਲਤਾਨਪੁਰ ਲੋਧੀ ਵਿਖੇ ਹਥਿਆਰੰਬਦ ਲੁਟੇਰਿਆਂ ਵੱਲੋਂ ਸ਼ਰਾਬ ਦੇ ਠੇਕੇ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਠੇਕੇ ਉਤੇ ਤਾਇਨਾਤ ਹਿਮਾਚਲ ਪ੍ਰਦੇਸ਼ ਵਿਚ ਵਾਸੀ ਸ਼ਮੀ ਪੁੱਤਰ ਯਸ਼ਪਾਲ ਅਤੇ ਰਾਮਸਵਰੂਪ ਵਾਸੀ ਸੁਲਤਾਨਪੁਰ ਲੋਧੀ ਨੇ ਦੱਸਿਆ ਸੀ ਕਿ 5 ਅਣਜਾਣ ਨੌਜਵਾਨ ਇਨੋਵਾ ਕਾਰ ਵਿਚ ਸਵਾਰ ਹੋ ਕੇ ਆਏ ਅਤੇ ਪਿਸਤੌਲ ਰੱਖ ਕੇ ਪੈਸੇ ਲੁੱਟ ਲਏ। ਰਾਮਸਰੂਪ ਨੇ ਕਿਹਾ ਕਿ ਉਨ੍ਹਾਂ ਨੇ ਮੇਰੀ ਜੇਬ ਵਿਚੋਂ 2 ਹਜ਼ਾਰ ਰੁਪਏ ਅਤੇ ਮੇਰਾ ਪਰਸ ਵੀ ਖੋਹ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।