ਕਪੁਰਥਲਾ ‘ਚ ਪੁਲਿਸ ਨੇ ਬੰਦ ਕਰਵਾਇਆ ਭਾਜਪਾ ਦਾ ਕੈਂਪ, ਲਾਇਆ ਡਾਟਾ ਚੋਰੀ ਕਰਨ ਦਾ ਦੋਸ਼
Punjab News: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭਾਜਪਾ ਦੇ ਜਾਗਰੂਕਤਾ ਕੈਂਪ ਬੰਦ ਕਰ ਦਿੱਤੇ ਹਨ। ਜਲੰਧਰ ਵਿੱਚ ਸਾਬਕਾ ਵਿਧਾਇਕ ਕੇਡੀ ਭੰਡਾਰੀ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

Punjab News: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭਾਜਪਾ ਦੇ ਜਾਗਰੂਕਤਾ ਕੈਂਪ ਬੰਦ ਕਰ ਦਿੱਤੇ ਹਨ। ਜਲੰਧਰ ਵਿੱਚ ਸਾਬਕਾ ਵਿਧਾਇਕ ਕੇਡੀ ਭੰਡਾਰੀ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਕਪੂਰਥਲਾ ਦੇ ਪਿੰਡ ਭੰਡਾਲ ਦੋਨਾ ਵਿੱਚ ਥਾਣਾ ਸਦਰ ਨੇ ਵੀ ਭਾਜਪਾ ਕੈਂਪ ਬੰਦ ਕਰ ਦਿੱਤਾ। ਇਹ ਕੈਂਪ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਤੁਲੀ ਦੀ ਅਗਵਾਈ ਵਿੱਚ ਚਲਾਇਆ ਜਾ ਰਿਹਾ ਸੀ। ਡੀਐਸਪੀ ਦੀਪਕਰਨ ਸਿੰਘ ਦੇ ਅਨੁਸਾਰ, ਇਹ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰਵਾਨਗੀ ਤੋਂ ਬਿਨਾਂ ਲਗਾਇਆ ਗਿਆ ਸੀ।
ਸਰਕਾਰ ਦਾ ਕਹਿਣਾ ਹੈ ਕਿ ਭਾਜਪਾ ਜਾਗਰੂਕਤਾ ਕੈਂਪਾਂ ਦੀ ਆੜ ਵਿੱਚ ਲੋਕਾਂ ਦਾ ਨਿੱਜੀ ਡੇਟਾ ਚੋਰੀ ਕਰ ਰਹੀ ਹੈ। ਇਸ ਕਾਰਵਾਈ ਦੇ ਵਿਰੋਧ ਵਿੱਚ, ਸੀਨੀਅਰ ਭਾਜਪਾ ਨੇਤਾ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੇ।
ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਡੇਟਾ ਚੋਰੀ ਦੇ ਦੋਸ਼ਾਂ ਨੂੰ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਕਾਮਨ ਸਰਵਿਸ ਸੈਂਟਰ ਰਾਹੀਂ ਚੱਲ ਰਹੀ ਹੈ। ਉਨ੍ਹਾਂ ਪਲਟਵਾਰ ਕਰਦਿਆਂ ਦੋਸ਼ ਲਗਾਇਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ 'ਆਪ' ਨੇ 50 ਲੱਖ ਔਰਤਾਂ ਨੂੰ ਫਾਰਮ ਭਰਨ ਲਈ ਕਿਹਾ ਸੀ, ਪਰ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ।
ਉੱਥੇ ਹੀ ਬਲੂਆਣਾ ਇਲਾਕੇ ਦੇ ਪਿੰਡ ਰਾਏਪੁਰ ਵਿੱਚ ਭਾਰਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਜਿਵੇਂ ਕਿ ਆਯੂਸ਼ ਕਾਰਡ, ਸੋਲਰ ਸਿਸਟਮ, ਗਰੀਬਾਂ ਲਈ ਘਰ ਅਤੇ ਹੋਰ ਯੋਜਨਾਵਾਂ ਲਈ ਫਾਰਮ ਭਰੇ ਜਾ ਰਹੇ ਸਨ।
ਇਸ ਦੌਰਾਨ ਡੀਐਸਪੀ ਤੇਜਿੰਦਰ ਪਾਲ ਸਿੰਘ, ਸਦਰ ਥਾਣੇ ਦੇ ਇੰਸਪੈਕਟਰ ਰਵਿੰਦਰ ਸਿੰਘ ਅਤੇ ਹੋਰ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਈ ਅਤੇ ਉੱਥੇ ਮੌਜੂਦ ਭਾਜਪਾ ਆਗੂਆਂ ਵੰਦਨਾ ਸੰਗਵਾਲ ਅਤੇ ਕਾਕਾ ਕੰਬੋਜ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।
ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਸਦਰ ਪੁਲਿਸ ਸਟੇਸ਼ਨ ਪਹੁੰਚ ਕੇ ਚੇਤਾਵਨੀ ਦਿੱਤੀ ਕਿ ਪਹਿਲਾਂ ਉਹ ਪਤਾ ਲਗਾਉਣਗੇ ਕਿ ਉਨ੍ਹਾਂ ਦੇ ਦੋਵੇਂ ਆਗੂਆਂ ਨੂੰ ਕਿੱਥੇ ਲਿਜਾਇਆ ਗਿਆ ਹੈ ਅਤੇ ਉਸ ਤੋਂ ਬਾਅਦ ਉਹ ਫਾਜ਼ਿਲਕਾ ਦੇ ਐਸਐਸਪੀ ਨੂੰ ਮਿਲਣਗੇ। ਜੇਕਰ ਫਿਰ ਵੀ ਮਸਲਾ ਹੱਲ ਨਾ ਹੋਇਆ ਤਾਂ ਉਹ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















