ਕਪੂਰਥਲਾ
  : ਪੰਜਾਬ ਸਰਕਾਰ ਦੀ ਨਸ਼ਿਆ ਦੇ ਖਾਤਮੇ ਲਈ ਵਿੱਡੀ ਗਈ ਮੁਹਿੰਮ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾ ਅਨੁਸਾਰ ਨਵਨੀਤ ਸਿੰਘ ਬੈਸ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਵੱਲੋਂ ਨਸ਼ੇ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਹਰਵਿੰਦਰ ਸਿੰਘ ਪੀ.ਪੀ.ਐਸ  ਪੁਲਿਸ ਕਪਤਾਨ (ਤਫਤੀਸ਼) ਕਪੂਰਥਲਾ ਦੀ ਅਗਵਾਈ ਹੇਠ ਬਰਜਿੰਦਰ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ (ਤਫਤੀਸ਼) ਅਤੇ ਸਬ ਇੰਸਪੈਕਟਰ ਜਸਪਾਲ ਸਿੰਘ ਮੁੱਖ ਅਫਸਰ ਥਾਣਾ ਸੁਲਤਾਨਪੁਰ ਲੌਧੀ ਦੀ ਨਿਗਰਾਨੀ ਹੇਠ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੂੰ ਉਸ ਵੇਲੇ ਭਾਰੀ ਸਫਲਤਾ ਹਾਸਲ ਹੋਈ। 

 

ਜਦੋਂ ਏ.ਐਸ.ਆਈ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਨੇੜੇ ਰੇਲਵੇ ਫਾਟਕ ਡਡਵਿੰਡੀ ਮੌਜੂਦ ਸੀ ਤਾਂ ਪਿੰਡ ਮੋਠਾਵਾਲ ਦੀ ਤਰਫ਼ੋਂ ਇੱਕ ਨੌਜਵਾਨ ਸਕੂਟਰੀ ਐਕਟਿਵਾ 'ਤੇ ਆਉਦਾ ਦਿਖਾਈ ਦਿੱਤਾ ,ਜੋ ਪੁਲਿਸ ਪਾਰਟੀ ਨੂੰ ਦੇਖ ਕੇ ਸਕੂਟਰੀ ਪਿੱਛੇ ਨੂੰ ਮੁੜਣ ਲੱਗਾ ਤਾਂ ਸਕੂਟਰੀ ਐਕਟਿਵਾ ਸਲਿੱਪ ਹੋਣ ਕਾਰਨ ਡਿੱਗ ਪਈ। ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ,ਜਿਸਨੇ ਆਪਣਾ ਨਾਮ ਸੇਵਾ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਲਾਟੀਆਵਾਲ ਥਾਣਾ ਸੁਲਤਾਨਪੁਰ ਲੌਧੀ ਦੱਸਿਆ। ਜਿਸ ਵੱਲੋ ਸੁੱਟੇ ਮੋਮੀ ਕਾਗਜ਼ ਦੇ ਲਿਫਾਫੇ ਨੂੰ ਚੈੱਕ ਕਰਨ 'ਤੇ ਉਸ ਵਿੱਚੋ 540 ਨਸ਼ੀਲੀਆਂ ਗੋਲੀਆ ਬ੍ਰਾਮਦ ਹੋਈਆਂ। ਜਿਸ ਤੇ ਮੁਕੱਦਮਾ ਨੰਬਰ 229 ਮਿਤੀ 04-09-2022 ਅ/ਧ 22-61-85 ਐਨ.ਡੀ.ਪੀ.ਐਸ ਐਕਟ ਥਾਣਾ ਸੁਲਤਾਨਪੁਰ ਲੌਧੀ ਦਰਜ ਰਜਿਸਟਰ ਕੀਤਾ ਗਿਆ ਸੀ।

 

ਦੋਸ਼ੀ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਦੋਸ਼ੀ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ। ਜਿਸਦੀ ਨਿਸਾਨਦੇਹੀ 'ਤੇ ਪਿੰਡ ਲਾਟੀਆਵਾਲ ਦੀ ਇੱਕ ਹਵੇਲੀ ਵਿੱਚ ਖੜੇ ਟਰੈਕਟਰ ਪਰ ਲੱਗੇ ਸਪੀਕਰ ਨੂੰ ਚੈੱਕ ਕੀਤਾ ਗਿਆ। ਜਿਸ ਵਿੱਚੋ ਇੱਕ ਮੋਮੀ ਲਿਫਾਫੇ ਵਿੱਚ ਲਪੇਟੀ ਹੋਈ ਹੈਰੋਇੰਨ ਅਤੇ ਇੱਕ ਇਲੈਕਟ੍ਰਾਨਿਕ ਕੰਡਾਬਰਾਮਦ ਹੋਇਆ,ਹੈਰੋਇੰਨ ਦਾ ਤੋਲ ਕਰਨ 'ਤੇ ਇੱਕ ਕਿੱਲੋਗ੍ਰਾਮ ਹੋਈ। ਜੋ ਦੋਸ਼ੀ ਨੇ ਪੁੱਛਗਿੱਛ ਦੌਰਾਨ ਇਹ ਖੁਲਾਸੇ ਕੀਤੇ ਹਨ ਕਿ ਉਹ ਹੈਰੋਇਨ ਦਿੱਲੀ ਤੋਂ ਆਪ ਜਾ ਕੇ ਵੀ ਲਿਆਉਦਾ ਹੈ ਅਤੇ ਦਿੱਲੀ ਤੋਂ ਮੰਗਵਾਉਦਾ ਵੀ ਹੈ ਅਤੇ ਫਿਰ ਅੱਗੇ ਵੱਖ-ਵੱਖ ਨਸ਼ਾ ਤਸਕਰਾਂ ਨੂੰ ਵੇਚਦਾ ਸੀ। ਦੋਸ਼ੀ ਨੂੰ ਅੱਜ ਅਦਾਲਤ ਵਿੱਚ ਪੇਸ ਕੀਤਾ ਜਾ ਰਿਹਾ ਹੈ ,ਜਿਸਦਾ ਪੁਲਿਸ ਰਿਮਾਂਡ ਲੈ ਕਿ ਹੋਰ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ।  ਜਿਸ ਤੋਂ ਹੋਰ ਅੰਤਰਰਾਜੀ ਨਸ਼ਾ ਤਸਕਰਾਂ ਦੇ ਨਾਮ ਸਾਹਮਣੇ ਆਉਣ ਦੀ ਸੰਭਾਵਨਾ ਹੈ।