Kapurthala Youth Murder : ਕਪੂਰਥਲਾ ਦੇ ਸਬ-ਡਿਵੀਜ਼ਨ ਸ੍ਰੀ ਸੁਲਤਾਨਪੁਰ ਲੋਧੀ ਦੇ ਪਿੰਡ ਮੰਡ ਬਾਊਪੁਰ ਦੇ ਰਹਿਣ ਵਾਲੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਰਾਹੁਲ ਵਜੋਂ ਹੋਈ ਹੈ, ਜੋ ਦੇਰ ਰਾਤ ਸੁਲਤਾਨਪੁਰ ਲੋਧੀ ਤੋਂ ਕੰਮ ਖਤਮ ਕਰਕੇ ਆਪਣੇ ਪਿੰਡ ਵਾਪਸ ਆ ਰਿਹਾ ਸੀ, ਪਰ ਘਰ ਨਹੀਂ ਪਹੁੰਚਿਆ।

ਰਾਹੁਲ ਦੇ ਘਰ ਨਾ ਪਹੁੰਚਣ 'ਤੇ ਪਰਿਵਾਰਕ ਮੈਂਬਰਾਂ ਨੇ ਸਾਰੀ ਰਾਤ ਉਸ ਦੀ ਭਾਲ ਕੀਤੀ, ਪਰ ਕੋਈ ਸੁਰਾਗ ਨਹੀਂ ਮਿਲਿਆ। ਅਗਲੀ ਸਵੇਰ ਉਸ ਦੀ ਮੋਟਰਸਾਈਕਲ ਪਿੰਡ ਬਾਊਪੁਰ ਜਾਣ ਵਾਲੇ ਰਸਤੇ 'ਤੇ ਬਿਆਸ ਦਰਿਆ ਦੇ ਪੁਲ ਤੋਂ ਕੁਝ ਦੂਰੀ 'ਤੇ ਲਾਵਾਰਿਸ ਹਾਲਤ ਵਿੱਚ ਖੜ੍ਹੀ ਮਿਲੀ। ਇਸ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਕਿਸੇ ਅਣਹੋਣੀ ਦੀ ਆਸ਼ੰਕਾ ਜਤਾਈ ਅਤੇ ਪੁਲਿਸ ਨੂੰ ਸੂਚਿਤ ਕੀਤਾ।

ਪੜ੍ਹੋ ਹੋਰ ਖ਼ਬਰਾਂ : ਕੀ LPG ਸਿਲੰਡਰ ਦੇ ਨਾਲ-ਨਾਲ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਵੀ ਵਧੀਆਂ ਕੀਮਤਾਂ ?

ਪੁਲਿਸ ਜਾਂਚ ਵਿੱਚ ਜੁਟੀ

ਪੁਲਿਸ ਨੇ ਸੁਲਤਾਨਪੁਰ ਲੋਧੀ ਤੋਂ ਪਿੰਡ ਬਾਊਪੁਰ ਤੱਕ ਸੜਕ ਕਿਨਾਰੇ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ। ਫੁਟੇਜ ਵਿੱਚ ਰਾਹੁਲ ਦੇ ਪਿੱਛੇ ਇੱਕ ਲਾਲ ਰੰਗ ਦੀ ਕਾਰ ਜਾਂਦੀ ਦਿਖਾਈ ਦਿੱਤੀ। ਇਸੇ ਆਧਾਰ 'ਤੇ ਪੁਲਿਸ ਉਸ ਕਾਰ ਤੱਕ ਪਹੁੰਚੀ ਅਤੇ ਜਾਂਚ ਨੂੰ ਅੱਗੇ ਵਧਾਇਆ।

ਧੀਰਿੰਦਰ ਵਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਰਾਹੁਲ ਦੇ ਇੱਕ ਔਰਤ ਨਾਲ ਕਥਿਤ ਨਾਜਾਇਜ਼ ਸੰਬੰਧ ਸਨ। ਇਸੇ ਕਾਰਨ ਔਰਤ ਦੇ ਪਤੀ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਰਾਹੁਲ ਦਾ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਦਰਿਆ ਵਿੱਚ ਸੁੱਟ ਦਿੱਤਾ। 

ਡੀਐਸਪੀ ਵਰਮਾ ਨੇ ਪੁਸ਼ਟੀ ਕੀਤੀ ਕਿ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗੋਤਾਖੋਰਾਂ ਦੀ ਮਦਦ ਨਾਲ ਦਰਿਆ ਵਿੱਚ ਮ੍ਰਿਤਕ ਦੀ ਲਾਸ਼ ਦੀ ਭਾਲ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।