ਗੁਰਦਾਸਪੁਰ: ਦੀਨਾਨਗਰ 'ਚ ਸ਼ਹੀਦ ਪਰਿਵਾਰ ਸੁਰੱਖਿਆ ਪਰੀਸ਼ਦ ਵਲੋਂ ਕਾਰਗਿਲ ਵਿਜੈ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਜਿਸ ਚ ਕਾਰਗਿਲ ਜੰਗ ਦੇ ਸ਼ਹੀਦਾਂ ਦੇ ਪਰਿਵਾਰ ਵੀ ਸ਼ਾਮਿਲ ਹੋਏ। ਇਸ ਮੌਕੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਸੰਮਾਨਿਤ ਕੀਤਾ ਗਿਆ।


ਜ਼ਿਲ੍ਹਾ ਗੁਰਦਾਸਪੂਰ ਦੇ ਕਸਬਾ ਦੀਨਾਨਗਰ ਵਿਖੇ ਕਾਰਗਿਲ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਆਲ ਇੰਡੀਆ ਐਂਟੀ ਟੈਰਰਿਸਟ ਫਰੰਟਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਅੱਜ ਦਾ ਦਿਨ ਬਹੁਤ ਹੀ ਇਤਹਾਸਿਕ ਦਿਨ ਹੈ।ਅੱਜ ਦਾ ਦਿਨ ਸਾਡੇ ਦੇਸ਼ ਦੇ ਫੌਜੀ ਜਵਾਨਾਂ ਨੇ ਕਾਰਿਗਲ ਉੱਤੇ ਫਤਹਿ ਕੀਤੀ ਸੀ। ਉਥੇ ਹੀ ਬਿੱਟਾ ਨੇ ਆਖਿਆ ਕਿ ਸੋਚਣ ਵਾਲੀ ਗੱਲ ਹੈ ਕਿ ਇਹਨਾਂ ਸ਼ਹੀਦਾਂ ਦੇ ਸਮਾਂਗਮ ਕੁਝ ਸਮਾਜਿਕ ਸੰਗਠਨ ਹੀ ਮਨਾ ਰਹੇ ਹਨ।


ਉਥੇ ਹੀ ਸਮਾਗਮ ਦਾ ਅਯੁਜਨ ਕਰ ਰਹੇ ਸ਼ਹੀਦ ਪਰਿਵਾਰ ਸੁਰਕਸ਼ਾ ਪਰੀਸ਼ਦ ਦੇ ਜਨਰਲ ਸਕੱਤਰ ਕੁਵਰ ਰਵਿੰਦਰ ਵਿੱਕੀ ਨੇ ਕਿਹਾ ਕਿ ਸਾਲ 1999 ਵਿੱਚ ਭਾਰਤ ਪਕਿਸਤਾਨ ਦੌਰਾਨ ਹੋਏ ਕਾਰਗਿਲ ਯੁੱਧ ਵਿੱਚ ਭਾਰਤ ਨੇ ਜਿੱਤ ਪ੍ਰਾਪਤ ਕੀਤੀ ਸੀ। ਇਸ ਯੁੱਧ ਵਿੱਚ ਤਕਰੀਬਨ 528 ਭਾਰਤੀ ਫੌਜ ਦੇ ਜਵਾਨਾਂ ਨੇ ਆਪਣੀ ਸ਼ਹਾਦਤ ਦਿੱਤੀ ਸੀ। ਉਨ੍ਹਾਂ ਸ਼ਹੀਦ ਜਵਾਨਾਂ ਵਿੱਚੋਂ ਕੁੱਝ ਸ਼ਹੀਦ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਨਾਲ ਸਬੰਧਿਤ ਸੀ। ਅੱਜ ਉਹਨਾਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦ ਪਰਿਵਾਰਾਂ ਵਲੋਂ ਦੀਨਾਨਗਰ 'ਚ ਕਾਰਗਿਲ ਵਿਜੇ ਦਿਵਸ ਮਨਾਇਆ ਗਿਆ। 


ਉਸ ਦੇ ਨਾਲ ਹੀ ਦੀਨਾਨਗਰ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਜਵਾਨ ਅਤੇ ਦੂਸਰੇ ਵੱਖ-ਵੱਖ ਮਿਸ਼ਨ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਉਥੇ ਹੀ ਉਹਨਾਂ ਕਿਹਾ ਕਿ ਦੇਸ਼ ਦੇ ਜਾਂਬਾਜ਼ ਸੈਨਿਕਾਂ ਦੀ ਬਹਾਦਰੀ ਕਾਰਨ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।