(Source: ECI/ABP News)
ਭਾਰਤ ਵਾਲੇ ਪਾਸਿਓਂ ਕਰਤਾਰਪੁਰ ਲਾਂਘਾ ਬੋਰੀਆਂ ਨਾਲ ਬੰਦ, ਹੜ੍ਹਾਂ ਦਾ ਦਿੱਤਾ ਹਵਾਲਾ
ਮੌਨਸੂਨ ਦੌਰਾਨ ਰਾਵੀ ਦਾ ਪਾਣੀ ਧੁੱਸੀ ਬੰਨ੍ਹ ਤੇ ਜ਼ੀਰੋ ਲਾਈਨ 'ਤੇ ਲੱਗੀ ਕੰਡਿਆਲੀ ਤਾਰ ਨੂੰ ਪ੍ਰਭਾਵਿਤ ਕਰਦਾ ਹੈ। ਇਸੇ ਕਾਰਨ ਯਾਤਰੀ ਟਰਮੀਨਲ ਤੋਂ ਜ਼ੀਰੋ ਲਾਈਨ ਤਕ ਜਾਣ ਵਾਲੇ ਅਸਥਾਈ ਰਾਹ ਨੂੰ ਬਰਸਾਤ ਦੇ ਕਾਰਨ ਬੋਰੀਆਂ ਲਾ ਕੇ ਬੰਦ ਕਰ ਦਿੱਤਾ ਗਿਆ ਹੈ।
![ਭਾਰਤ ਵਾਲੇ ਪਾਸਿਓਂ ਕਰਤਾਰਪੁਰ ਲਾਂਘਾ ਬੋਰੀਆਂ ਨਾਲ ਬੰਦ, ਹੜ੍ਹਾਂ ਦਾ ਦਿੱਤਾ ਹਵਾਲਾ Kartarpur corridor closed by Indian Land port authorities ਭਾਰਤ ਵਾਲੇ ਪਾਸਿਓਂ ਕਰਤਾਰਪੁਰ ਲਾਂਘਾ ਬੋਰੀਆਂ ਨਾਲ ਬੰਦ, ਹੜ੍ਹਾਂ ਦਾ ਦਿੱਤਾ ਹਵਾਲਾ](https://static.abplive.com/wp-content/uploads/sites/5/2019/10/21182741/Kartarpur-Corridor.jpeg?impolicy=abp_cdn&imwidth=1200&height=675)
ਚੰਡੀਗੜ੍ਹ: ਭਾਰਤ-ਪਾਕਿਸਤਾਨ ਸਰਹੱਦ 'ਤੇ ਡੇਰਾ ਬਾਬਾ ਨਾਨਕ 'ਚ ਬਣੇ ਯਾਤਰੀ ਟਰਮੀਨਲ ਤੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਰਾਹ ਨੂੰ ਮਾਨਸੂਨ ਦੇ ਮੱਦੇਨਜ਼ਰ ਬੰਦ ਕਰ ਦਿੱਤਾ ਗਿਆ ਹੈ। ਲੈਂਡਪੋਰਟ ਅਥਾਰਿਟੀ ਨੂੰ ਖਦਸ਼ਾ ਸੀ ਕਿ ਬਰਸਾਤ ਦੌਰਾਨ ਰਾਵੀ ਦਾ ਪੱਧਰ ਵਧਣ ਕਾਰਨ ਪਾਣੀ ਯਾਤਰੀ ਟਰਮੀਨਲ 'ਚ ਦਾਖਲ ਹੋ ਸਕਦਾ ਹੈ। ਇਸੇ ਲਈ ਮਿੱਟੀ ਤੇ ਰੇਤ ਦੀਆਂ ਭਰੀਆਂ ਬੋਰੀਆਂ ਨਾਲ ਰਾਹ ਬੰਦ ਕੀਤਾ ਗਿਆ।
ਹਰ ਸਾਲ ਮੌਨਸੂਨ ਦੌਰਾਨ ਰਾਵੀ ਦਾ ਪਾਣੀ ਧੁੱਸੀ ਬੰਨ੍ਹ ਤੇ ਜ਼ੀਰੋ ਲਾਈਨ 'ਤੇ ਲੱਗੀ ਕੰਡਿਆਲੀ ਤਾਰ ਨੂੰ ਪ੍ਰਭਾਵਿਤ ਕਰਦਾ ਹੈ। ਇਸੇ ਕਾਰਨ ਯਾਤਰੀ ਟਰਮੀਨਲ ਤੋਂ ਜ਼ੀਰੋ ਲਾਈਨ ਤਕ ਜਾਣ ਵਾਲੇ ਅਸਥਾਈ ਰਾਹ ਨੂੰ ਬਰਸਾਤ ਦੇ ਕਾਰਨ ਬੋਰੀਆਂ ਲਾ ਕੇ ਬੰਦ ਕਰ ਦਿੱਤਾ ਗਿਆ ਹੈ।
ਕੋਰੋਨਾ ਵਾਇਰਸ ਕਾਰਨ ਕਰਤਾਰਪੁਰ ਸਾਹਿਬ ਗੁਰਦੁਆਰਾ ਵੀ ਬੰਦ ਕੀਤਾ ਗਿਆ ਸੀ ਪਰ ਪਾਕਿਸਤਾਨ ਸਰਕਾਰ ਵੱਲੋਂ ਹਾਲ ਹੀ 'ਚ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਖੋਲ੍ਹਣ ਦੀ ਗੱਲ ਆਖੀ ਗਈ ਸੀ। ਇੱਧਰ ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਨੂੰ ਪਾਕਿਸਤਾਨ ਦਾ ਸ਼ਗੂਫਾ ਕਰਾਰ ਦਿੱਤਾ ਸੀ।
ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਦੀ ਸੀਰੀਅਸ ਫੋਟੋ ਦਾ ਸੋਸ਼ਲ ਮੀਡੀਆ 'ਤੇ ਧਮਾਕਾ, ਮਿਲੇ ਲੱਖਾਂ ਲਾਈਕਸ
ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦਾ ਵੱਡਾ ਘਾਲਾਮਾਲਾ, ਸਿੱਖਿਆ ਮੰਤਰੀ ਵੀ ਬਣੇ ਅਣਜਾਣ
ਜਥੇਦਾਰ ਦਾ ਖ਼ਾਲਿਸਤਾਨ 'ਤੇ ਹੋਰ ਵੱਡਾ ਬਿਆਨ, ਐਸਜੀਪੀਸੀ ਨੇ ਵੀ ਭਰੀ ਹਾਮੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)