ਪੜਚੋਲ ਕਰੋ

ਆਖਰ ਪਾਕਿਸਤਾਨ ਨੇ ਮੰਨ ਹੀ ਲਈ ਭਾਰਤ ਦੀ ਮੰਗ, ਕਰਤਾਰਪੁਰ ਕੋਰੀਡੋਰ 'ਤੇ ਪੁਲ ਲਈ ਦਿਖਾਇਆ ਹਾਂਪੱਖੀ ਰੁਖ

ਦੱਸ ਦਈਏ ਕਿ ਪਾਕਿਸਤਾਨ ਹਰ ਵਾਰ ਮੀਟਿੰਗ ਦੇ ਵਿੱਚ ਭਾਰਤ ਨੂੰ ਕੋਈ ਨਾ ਕੋਈ ਬਹਾਨਾ ਦੇ ਕੇ ਪੁਲ ਦੇ ਕਾਰਜ ਵਿੱਚ ਰੁਕਾਵਟ ਪਾ ਦਿੰਦਾ ਸੀ ਜਦਕਿ ਭਾਰਤ ਦਾ ਤਰਕ ਇਹ ਸੀ ਕਿ ਜੇਕਰ ਰਾਵੀ ਦਰਿਆ ਵਿੱਚ ਪਾਣੀ ਜ਼ਿਆਦਾ ਆ ਜਾਵੇਗਾ ਤਾਂ ਦੋਵਾਂ ਦੇਸ਼ਾਂ ਵਿਚਾਲੇ ਕੋਰੀਡੋਰ ਸਬੰਧੀ ਜੋ ਰਸਤਾ ਬਣਿਆ ਹੈ ਇਹ ਰੁੜ੍ਹ ਜਾਵੇਗਾ, ਜਿਸ ਕਰਕੇ ਸੰਗਤ ਦੇ ਪਾਕਿਸਤਾਨ ਜਾਣ ਲਈ ਪੁਲ ਦੀ ਉਸਾਰੀ ਜ਼ਰੂਰੀ ਹੈ।

ਡੇਰਾ ਬਾਬਾ ਨਾਨਕ ਤੋਂ ਗਗਨਦੀਪ ਸ਼ਰਮਾ ਦੀ ਰਿਪੋਰਟ ਡੇਰਾ ਬਾਬਾ ਨਾਨਕ: ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਉਸਾਰੇ ਜਾ ਰਹੇ ਪੁਲ ਸਬੰਧੀ ਅੱਜ ਭਾਰਤ ਤੇ ਪਾਕਿਸਤਾਨ ਦੇ ਤਕਨੀਕੀ ਮਾਹਿਰਾਂ ਦੀ ਮੀਟਿੰਗ ਡੇਰਾ ਬਾਬਾ ਨਾਨਕ ਵਿਖੇ ਹੋਈ। ਕਰਤਾਰਪੁਰ ਕੋਰੀਡੋਰ ਦੇ ਨਿਰਮਾਣ ਦੇ ਪਹਿਲੇ ਦਿਨ ਤੋਂ ਲੈ ਕੇ ਹੀ ਭਾਰਤ ਦਾ ਪੱਖ ਇਹ ਰਿਹਾ ਹੈ ਕਿ ਭਾਰਤ ਦੇ ਕੋਰੀਡੋਰ ਉੱਪਰ ਪੁਲ ਦਾ ਨਿਰਮਾਣ ਕਰਨਾ ਚਾਹੁੰਦਾ ਸੀ। ਇਸ ਕਾਰਨ ਭਾਰਤ ਨੇ ਆਪਣੇ ਪਾਸੇ ਕਰੀਬ 100 ਮੀਟਰ ਦਾ ਪੁਲ ਤਿਆਰ ਵੀ ਕਰ ਲਿਆ ਸੀ। ਪਾਕਿਸਤਾਨ ਰਾਵੀ ਦਰਿਆ ਉੱਪਰ ਪੁਲ ਤਾਂ ਬਣਾ ਚੁੱਕਾ ਸੀ ਪਰ ਅਗਲੇ ਪਾਸੇ ਦਰਿਆ ਨਾਲ ਲੱਗਦੇ ਖਾਲੀ ਥਾਂ 'ਤੇ 300 ਮੀਟਰ ਦੇ ਕਰੀਬ ਬਣਨ ਵਾਲਾ ਪੁਲ ਨਹੀਂ ਸੀ ਬਣਾ ਰਿਹਾ। ਇਸ ਕਰਕੇ ਦੋਵਾਂ ਦੇਸ਼ਾਂ ਦੇ ਵਿੱਚ ਪੁਲ ਦੀ ਉਸਾਰੀ ਨੂੰ ਲੈ ਕੇ ਪੇਚ ਫਸਿਆ ਹੋਇਆ ਸੀ। ਦੱਸ ਦਈਏ ਕਿ ਪਾਕਿਸਤਾਨ ਹਰ ਵਾਰ ਮੀਟਿੰਗ ਦੇ ਵਿੱਚ ਭਾਰਤ ਨੂੰ ਕੋਈ ਨਾ ਕੋਈ ਬਹਾਨਾ ਦੇ ਕੇ ਪੁਲ ਦੇ ਕਾਰਜ ਵਿੱਚ ਰੁਕਾਵਟ ਪਾ ਦਿੰਦਾ ਸੀ ਜਦਕਿ ਭਾਰਤ ਦਾ ਤਰਕ ਇਹ ਸੀ ਕਿ ਜੇਕਰ ਰਾਵੀ ਦਰਿਆ ਵਿੱਚ ਪਾਣੀ ਜ਼ਿਆਦਾ ਆ ਜਾਵੇਗਾ ਤਾਂ ਦੋਵਾਂ ਦੇਸ਼ਾਂ ਵਿਚਾਲੇ ਕੋਰੀਡੋਰ ਸਬੰਧੀ ਜੋ ਰਸਤਾ ਬਣਿਆ ਹੈ ਇਹ ਰੁੜ੍ਹ ਜਾਵੇਗਾ, ਜਿਸ ਕਰਕੇ ਸੰਗਤ ਦੇ ਪਾਕਿਸਤਾਨ ਜਾਣ ਲਈ ਪੁਲ ਦੀ ਉਸਾਰੀ ਜ਼ਰੂਰੀ ਹੈ। ਹੁਣ ਭਾਰਤ ਸਰਕਾਰ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੇ ਪਾਕਿਸਤਾਨ ਤੋਂ ਆਈ ਚਾਰ ਮੈਂਬਰੀ ਸਰਵੇ ਟੀਮ ਨੂੰ ਭਾਰਤ ਵੱਲੋਂ ਉਸਾਰੇ ਗਏ ਪੁਲ ਦੀ ਡਰਾਇੰਗ ਦਿਖਾਈ ਤੇ ਉਨ੍ਹਾਂ ਨੂੰ ਸਮਝਾਇਆ ਕਿ ਇਹ ਪੁੱਲ ਦਾ ਨਿਰਮਾਣ ਕਿਉਂ ਜ਼ਰੂਰੀ ਹੈ। ਨਾਹੀ ਦੇ ਅਧਿਕਾਰੀ ਡੀਜੀਐਮ ਜਤਿੰਦਰ ਸਿੰਘ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਹਾਂ ਪੱਖੀ ਮਾਹੌਲ ਵਿੱਚ ਹੋਈ ਹੈ। ਪਿਛਲੀਆਂ ਮੀਟਿੰਗਾਂ ਵਿੱਚ ਪਾਕਿਸਤਾਨ ਕੋਈ ਨਾ ਕੋਈ ਇਤਰਾਜ਼ ਜ਼ਰੂਰ ਜ਼ਾਹਿਰ ਕਰਦਾ ਸੀ ਪਰ ਇਸ ਵਾਰ ਪਾਕਿਸਤਾਨ ਨੇ ਹਾਂ ਪੱਖੀ ਰਵੱਈਆ ਦਿਖਾਇਆ ਹੈ। ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਪਾਕਿਸਤਾਨ ਆਪਣੇ ਵਾਲੇ ਪਾਸੇ 208 ਮੀਟਰ ਤੋਂ 300 ਮੀਟਰ ਤੱਕ ਦਾ ਪੁਲ ਦਾ ਕੰਮ ਛੇਤੀ ਮੁਕੰਮਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰੇਗਾ। ਜੇਕਰ ਸਭ ਕੁਝ ਠੀਕ ਰਿਹਾ ਤਾਂ ਇੱਕ ਮਹੀਨੇ ਦੇ ਵਿੱਚ ਸਾਰੀ ਡ੍ਰਾਇੰਗ ਫਾਈਨਲ ਹੋ ਜਾਵੇਗੀ ਤੇ ਇੱਕ ਸਾਲ ਦਰਮਿਆਨ ਪਾਕਿਸਤਾਨ ਵਾਲੇ ਪਾਸਿਓ ਪੁਲ ਦੇ ਨਿਰਮਾਣ ਦਾ ਕੰਮ ਤੇ ਇਸ ਨੂੰ ਜੋੜਨ ਦਾ ਕੰਮ ਮੁਕੰਮਲ ਹੋ ਜਾਵੇਗਾ। ਪੁਲ ਸਬੰਧੀ ਭਾਰਤ ਤੇ ਪਾਕਿਸਤਾਨ ਦੇ ਅਧਿਕਾਰੀਆਂ ਦੀ ਮੀਟਿੰਗ ਦੁਬਾਰਾ ਹੋਣ ਦੀ ਵੀ ਉਮੀਦ ਹੈ।ਅੱਜ ਦੀ ਮੀਟਿੰਗ ਹਾਂ ਪੱਖੀ ਮਾਹੌਲ ਵਿੱਚ ਹੋਈ ਅਤੇ ਇੱਕ ਘੰਟਾ ਚੱਲੀ ਮੀਟਿੰਗ ਵਿੱਚ ਪਾਕਿਸਤਾਨ ਦੇ ਅਧਿਕਾਰੀ ਭਾਰਤ ਵਾਲੇ ਪਾਸੇ ਉਸਾਰੇ ਗਏ ਪੁਲ ਦੇ ਉੱਪਰ ਵੀ ਗਏ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget