ਚੰਡੀਗੜ੍ਹ: ਪਾਕਿਸਤਾਨ ਸਥਿਤ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਸਤੇ ਸ਼ਰਧਾਲੂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ। ਭਾਵੇਂ ਕਿ ਵੀਜ਼ੇ ਦੀ ਲੋੜ ਨਹੀਂ ਪਰ ਦਰਸ਼ਨਾਂ ਲਈ ਜਾਣ ਵਾਸਤੇ ਇੱਕ ਮਹੀਨਾ ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣ ਵਾਸਤੇ ਪਾਸਪੋਰਟ ਹੋਣਾ ਜ਼ਰੂਰੀ ਹੈ।
ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੇਂਦਰ ਸਰਕਾਰ ਦੇ ਅਧਿਕਾਰੀਆਂ ਵੱਲੋਂ ਕਰਤਾਰਪੁਰ ਲਾਂਘੇ ਦੀ ਪ੍ਰਗਤੀ ਸਬੰਧੀ ਕੀਤੀ ਮੀਟਿੰਗ ਦੌਰਾਨ ਮਿਲੀ ਹੈ। ਭਾਰਤ ਤੋਂ ਲਾਂਘੇ ਰਾਹੀਂ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਪ੍ਰਤੀ ਸ਼ਰਧਾਲੂ ਵੀਹ ਡਾਲਰ ਦੀ ਫੀਸ ਵੀ ਦੇਣੀ ਪਵੇਗੀ।
ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਨੂੰ ਸੁਝਾਅ ਦਿੱਤਾ ਹੈ ਕਿ ਉਹ ਪਾਸਪੋਰਟ ਦੀ ਥਾਂ ਹੋਰ ਕੋਈ ਸਰਕਾਰੀ ਦਸਤਾਵੇਜ਼ ਜਿਵੇਂ ਆਧਾਰ ਆਦਿ ਨੂੰ ਵਰਤਣ ਦੀ ਆਗਿਆ ਦੇਣ।
ਹੁਣ ਕਰਤਾਰਪੁਰ ਦੇ ਦਰਸ਼ਨਾਂ ਲਈ ਇਹ ਸ਼ਰਤ ਜ਼ਰੂਰੀ
ਏਬੀਪੀ ਸਾਂਝਾ
Updated at:
03 Oct 2019 11:54 AM (IST)
ਪਾਕਿਸਤਾਨ ਸਥਿਤ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਸਤੇ ਸ਼ਰਧਾਲੂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ। ਭਾਵੇਂ ਕਿ ਵੀਜ਼ੇ ਦੀ ਲੋੜ ਨਹੀਂ ਪਰ ਦਰਸ਼ਨਾਂ ਲਈ ਜਾਣ ਵਾਸਤੇ ਇੱਕ ਮਹੀਨਾ ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣ ਵਾਸਤੇ ਪਾਸਪੋਰਟ ਹੋਣਾ ਜ਼ਰੂਰੀ ਹੈ।
- - - - - - - - - Advertisement - - - - - - - - -