Kartarpur Corridor Opens: ਕਰਤਾਰਪੁਰ ਲਾਂਘਾ ਖੁੱਲ੍ਹ ਗਿਆ ਹੈ। ਭਾਰਤ ਤੋਂ 28 ਸਿੱਖਾਂ ਦਾ ਪਹਿਲਾ ਜੱਥਾ ਬੁੱਧਵਾਰ ਨੂੰ ਵੀਜ਼ਾ ਮੁਕਤ ਲਾਂਘੇ ਦੀ ਵਰਤੋਂ ਕਰਦੇ ਹੋਏ ਪਾਕਿਸਤਾਨ ਦੇ ਪਵਿੱਤਰ ਗੁਰਦੁਆਰਾ ਕਰਤਾਰਪੁਰ ਸਾਹਿਬ ਪਹੁੰਚਿਆ। ਇਸ ਵਿੱਚ ਔਰਤਾਂ ਵੀ ਸ਼ਾਮਲ ਸੀ। ਇਸ ਦੇ ਨਾਲ ਹੀ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸਵੇਰੇ 11 ਵਜੇ ਆਪਣੀ ਪੂਰੀ ਕੈਬਨਿਟ ਨਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾਣਗੇ। ਯਾਤਰਾ 'ਤੇ ਜਾਣ ਵਾਲਿਆਂ ਦੇ ਕੋਰੋਨਾ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ ਜਾਂ RTPCR ਟੈਸਟ ਦੀ ਨੈਗਟਿਵ ਰਿਪੋਰਟ ਲਾਜ਼ਮੀ ਹੋਣੀ ਚਾਹਿਦੀ ਹੈ।
ਕੱਲ੍ਹ 28 ਲੋਕਾਂ ਨੇ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨ ਕੀਤੇ
ਭਾਰਤ ਸਰਕਾਰ ਵੱਲੋਂ ਲਾਂਘਾ ਮੁੜ ਖੋਲ੍ਹੇ ਜਾਣ ਤੋਂ ਬਾਅਦ ਪਹਿਲੇ ਦਿਨ (ਬੁੱਧਵਾਰ) ਭਾਰਤ ਤੋਂ 28 ਸਿੱਖ ਸ਼ਰਧਾਲੂਆਂ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ। ਇਸ ਦੇ ਨਾਲ ਹੀ ਦੱਸ ਦਈਏ ਕਿ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੇ ਪਵਿੱਤਰ ਸਥਾਨਾਂ ਦੀ ਦੇਖਭਾਲ ਲਈ ਜ਼ਿੰਮੇਵਾਰ ਹੈ। ਇਸ ਤੋਂ ਪਹਿਲਾਂ ਮਾਰਚ 2020 ਵਿੱਚ ਕੋਵਿਡ-19 ਦੇ ਪ੍ਰਕੋਪ ਸ਼ੁਰੂ ਹੋਣ ਤੋਂ ਬਾਅਦ ਤੀਰਥ ਯਾਤਰਾ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਇਸੇ ਤਰ੍ਹਾਂ 2500 ਤੋਂ ਵੱਧ ਭਾਰਤੀ ਸਿੱਖ ਵਾਹਗਾ ਸਰਹੱਦ ਪਾਰ ਤੋਂ ਪਾਕਿਸਤਾਨ ਪਹੁੰਚ ਗਏ ਹਨ। ਇਹ ਸਾਰੇ ਸ਼ਰਧਾਲੂ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਕਰਵਾਏ ਜਾਣ ਵਾਲੇ ਸਾਲਾਨਾ ਪ੍ਰੋਗਰਾਮ 'ਚ ਸ਼ਿਰਕਤ ਕਰਨਗੇ |
ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਕਿਹਾ- ਚੰਗਾ ਕੰਮ
ਸ਼ਰਧਾਲੂਆਂ ਨੇ ਕਈ ਘੰਟੇ ਗੁਰਦੁਆਰੇ ਵਿੱਚ ਬਿਤਾਏ ਅਤੇ ਧਾਰਮਿਕ ਰਸਮਾਂ ਪੂਰੀਆਂ ਕਰਕੇ ਵਾਪਸ ਆਪਣੇ ਦੇਸ਼ ਪਰਤੇ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਨੂੰ "ਚੰਗਾ ਕੰਮ" ਕਰਾਰ ਦਿੱਤਾ ਹੈ। ਇਸਲਾਮਾਬਾਦ ਵਿੱਚ ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਰੈਸ਼ੀ ਨੇ ਕਿਹਾ, "ਮੈਂ ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਦੇ ਲੋਕਾਂ ਵਲੋੰ ਸਿੱਖ ਸ਼ਰਧਾਲੂਆਂ ਦਾ ਸੁਆਗਤ ਕਰਦਾ ਹਾਂ। ਸਿੱਖ ਸ਼ਰਧਾਲੂ ਅੱਜ ਤੋਂ ਇਸ ਗਲਿਆਰੇ ਰਾਹੀਂ ਆਪਣੇ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਆਉਣਗੇ।"
ਇੱਕ ਅਧਿਕਾਰੀ ਨੇ ਕਿਹਾ, "ਬੁੱਧਵਾਰ ਸਵੇਰੇ 6 ਵਜੇ ਤੋਂ ਯਾਤਰੀਆਂ ਦੀ ਕਤਾਰ ਲੱਗੀ ਹੋਈ ਸੀ। ਇਮੀਗ੍ਰੇਸ਼ਨ ਅਤੇ ਵੈਕਸੀਨ ਅਤੇ ਕੋਵਿਡ ਨਾਲ ਸਬੰਧਤ ਹੋਰ ਟੈਸਟਾਂ ਕਾਰਨ ਪ੍ਰਕਿਰਿਆ ਹੌਲੀ ਸੀ, ਜਿਸ ਕਾਰਨ ਸ਼ਰਧਾਲੂਆਂ ਨੂੰ ਬਹੁਤ ਅਸੁਵਿਧਾ ਹੋਈ।" ਉਨ੍ਹਾਂ ਕਿਹਾ ਕਿ ਪਿਛਲੀ ਪ੍ਰਥਾ ਦੇ ਉਲਟ ਇਸ ਵਾਰ ਸ਼ਰਧਾਲੂ ਰੇਲ ਗੱਡੀ ਦੀ ਬਜਾਏ ਪੈਦਲ ਹੀ ਇੱਥੇ ਆਉਣਗੇ।"
ਇਹ ਵੀ ਪੜ੍ਹੋ: Navjot Sidhu: ਨਵਜੋਤ ਸਿੱਧੂ ਦੇ ਐਲਾਨ ਮਗਰੋਂ ਕਈ ਕਾਂਗਰਸੀ ਵਿਧਾਇਕਾਂ ਦੇ ਉੱਡੇ ਹੋਸ਼, ਇਨ੍ਹਾਂ ਵਿਧਾਇਕਾਂ ਦੀਆਂ ਖੁਸ ਸਕਦੀਆਂ ਟਿਕਟਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/