(Source: ECI/ABP News/ABP Majha)
Navjot Singh Sidhu: ਨਵਜੋਤ ਸਿੰਘ ਸਿੱਧੂ ਨੂੰ ਚੰਨੀ ਕੈਬਿਨਟ ਨਾਲ ਕਰਤਾਰਪੁਰ ਸਾਹਿਬ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹੁਣ ਇਸ ਤਾਰੀਖ ਨੂੰ ਕਰਨਗੇ ਦਰਸ਼ਨ ਦੀਦਾਰ
Kartarpur Corridor: ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ। ਲਾਂਘਾ ਖੁੱਲ੍ਹਣ ਨਾਲ ਸਿੱਖ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ ਹੈ।
ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੀਰਵਾਰ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਨਹੀਂ ਜਾਣ ਦਿੱਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬੇ ਦੇ ਕਈ ਕੈਬਨਿਟ ਮੰਤਰੀ 14 ਲੋਕਾਂ ਦੇ ਜਥੇ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ। ਦੂਜੇ ਪਾਸੇ ਸਿੱਧੂ ਹੁਣ 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਜਾ ਕੇ ਵੀ ਅਰਦਾਸ ਕਰ ਸਕਣਗੇ। ਭਾਰਤ ਨੇ ਬੁੱਧਵਾਰ ਤੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕੀਤਾ ਸੀ।
ਸੂਤਰਾਂ ਮੁਤਾਬਕ ਅਥਾਰਟੀ ਨੇ ਪੰਜਾਬ ਸਰਕਾਰ ਦੇ 14-14 ਲੋਕਾਂ ਦੇ ਜੱਥੇ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਅਤੇ ਨਵਜੋਤ ਸਿੰਘ ਸਿੱਧੂ ਤੀਜੇ ਜੱਥੇ ਵਿੱਚ 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਦੱਸ ਦਈਏ ਕਿ ਕੋਵਿਡ-19 ਮਹਾਮਾਰੀ ਕਾਰਨ ਮਾਰਚ 2020 ਤੋਂ ਮੁਲਤਵੀ ਕੀਤੀ ਗਈ ਤੀਰਥ ਯਾਤਰਾ ਮੁੜ ਸ਼ੁਰੂ ਕਰਨ ਦਾ ਐਲਾਨ ਸ਼ੁੱਕਰਵਾਰ ਨੂੰ ਮਨਾਈ ਜਾਣ ਵਾਲੀ ਗੁਰੂ ਨਾਨਕ ਜਯੰਤੀ ਤੋਂ ਤਿੰਨ ਦਿਨ ਪਹਿਲਾਂ ਕੀਤਾ ਗਿਆ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਪੁਰਬ 19 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੇ ਫੈਸਲੇ ਦਾ ਸੁਆਗਤ ਕਰਦੀਆਂ ਕਿਹਾ ਸੀ ਕਿ ਸੂਬਾ ਮੰਤਰੀ ਮੰਡਲ 18 ਨਵੰਬਰ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ‘ਜਥੇ’ ਦਾ ਹਿੱਸਾ ਹੋਵੇਗਾ। ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ। ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਦਰਬਾਰ ਸਾਹਿਬ ਵਿੱਚ ਬਿਤਾਏ ਸੀ।
ਇਸ ਦੇ ਨਾਲ ਹੀ ਪੰਜਾਬ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਪਾਰਟੀ ਦੀ ਟੀਮ ਵੀ ਅੱਜ 19 ਨਵੰਬਰ ਨੂੰ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਵੇਗੀ। ਹਰਜੀਤ ਸਿੰਘ ਗਰੇਵਾਲ, ਬਿਕਰਮਜੀਤ ਸਿੰਘ ਚੀਮਾ ਸਮੇਤ ਕਈ ਆਗੂ ਸ਼ਾਮਲ ਹੋਣਗੇ। ਪੰਜਾਬ ਦੇ ਭਾਜਪਾ ਆਗੂਆਂ ਨੇ ਵੀ 14 ਨਵੰਬਰ ਨੂੰ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਗੁਰਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਬੇਨਤੀ ਕੀਤੀ।
ਇਹ ਵੀ ਪੜ੍ਹੋ: Kartarpur Corridor Opens: ਖੁੱਲ੍ਹ ਗਿਆ ਕਰਤਾਰਪੁਰ ਲਾਂਘਾ, ਪੰਜਾਬ ਦੇ CM ਚੰਨੀ ਕੈਬਨਿਟ ਸਮੇਤ ਕਰਨਗੇ ਦਰਸ਼ਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: