ਚੰਡੀਗੜ੍ਹ: ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਦਾ ਅਸਰ ਕਰਤਾਰਪੁਰ ਲਾਂਘੇ 'ਤੇ ਨਹੀਂ ਪਿਆ। ਕੌਮਾਂਤਰੀ ਸਰਹੱਦ ਡੇਰਾ ਬਾਬਾ ਨਾਨਕ ਕੋਲ ਬਣ ਰਹੇ ਕਰਤਾਰਪੁਰ ਲਾਂਘੇ ਦੇ ਕੰਮ ਵਿੱਚ ਦੋਵੇਂ ਦੇਸ਼ ਤੇਜ਼ੀ ਦਿਖਾ ਰਹੇ ਹਨ। ਇਸ ਬਾਰੇ ਭਲਕੇ ਦੋਵਾਂ ਦੇਸਾਂ ਦੇ ਤਕਨੀਕੀ ਮਾਹਿਰਾਂ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਸੜਕਾਂ ਬਾਰੇ ਗੱਲ਼ਬਾਤ ਹੋਏਗੀ।
ਯਾਦ ਰਹੇ ਪਾਕਿਸਤਾਨ ਵਾਲੇ ਪਾਸੇ ਨਿਰਮਾਣ ਕਾਰਜ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ। ਸੜਕ ਦਾ ਕੰਮ ਹੁਣ ਭਾਰਤ ਵਾਲੇ ਪਾਸੇ ਦੇ ਸ਼ਰਧਾਲੂ ਦੇਖ ਸਕਦੇ ਹਨ, ਕਿਉਂਕਿ ਪਾਕਿਸਤਾਨ ਨੇ ਜ਼ੀਰੋ ਲਾਈਨ ਕੋਲ ਬਣੇ ਧੁੱਸੀ ਬੰਨ੍ਹ ਦੇ ਇੱਕ ਹਿੱਸੇ ਨੂੰ ਸੜਕ ਬਣਾਉਣ ਲਈ ਹਟਾ ਦਿੱਤਾ ਹੈ। ਪਾਕਿਸਤਾਨ ਵੱਲੋਂ ਰਾਵੀ ਦਰਿਆ ’ਤੇ ਪੁਲ ਬਣਾਉਣ ਦਾ ਕੰਮ ਜਿੱਥੇ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ, ਉਥੇ ਰਾਵੀ ਦਰਿਆ ਤੋਂ ਫੌਜੀ ਖੇਤਰ ਤੱਕ ਬਣਨ ਵਾਲੀ ਸੜਕ ਦਾ ਕੰਮ 90 ਫ਼ੀਸਦੀ ਤੱਕ ਮੁਕੰਮਲ ਕਰ ਲਿਆ ਗਿਆ ਹੈ।
ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੇ ਪਹਿਲੀ ਪਾਤਸ਼ਾਹੀ ਦੇ 550ਵੇਂ ਜਨਮ ਦਿਹਾੜੇ ਤੋਂ ਪਹਿਲਾਂ ਕਰਤਾਰਪੁਰ ਲਾਂਘੇ ਦੇ ਕੰਮ ਨੂੰ ਅਕਤੂਬਰ ਮਹੀਨੇ ਤੱਕ ਮੁਕੰਮਲ ਕਰਨ ਦੀ ਸਹਿਮਤੀ ਦਿੱਤੀ ਹੋਈ ਹੈ। ਕੌਮਾਂਤਰੀ ਸੀਮਾ ’ਤੇ ਲਾਂਘੇ ਦੇ ਕੰਮ ਦੀ ਸ਼ੁਰੂਆਤ ਪਿਛਲੇ ਦਿਨੀਂ ਕੀਤੀ ਗਈ। ਹੁਣ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਕੇਂਦਰ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਲੱਗੇ ਹੋਏ ਹਨ ਜਿਨ੍ਹਾਂ 13 ਅਪਰੈਲ ਨੂੰ ਡੇਰਾ ਬਾਬਾ ਨਾਨਕ ਕੋਲ ਬਣੇ ਧੁੱਸੀ ਬੰਨ੍ਹ ਦੇ ਇੱਕ ਹਿੱਸੇ ਨੂੰ ਹਟਾ ਦਿੱਤਾ ਹੈ।
ਕਰਤਾਰਪੁਰ ਲਾਂਘੇ ਨੂੰ ਨਹੀਂ ਲੱਗੀ ਨਫਰਤ ਦੀ ਨਜ਼ਰ! ਪਾਕਿਸਤਾਨ ਕਰ ਰਿਹਾ ਜੰਗੀ ਪੱਧਰ 'ਤੇ ਕੰਮ
ਏਬੀਪੀ ਸਾਂਝਾ
Updated at:
15 Apr 2019 05:38 PM (IST)
ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਦਾ ਅਸਰ ਕਰਤਾਰਪੁਰ ਲਾਂਘੇ 'ਤੇ ਨਹੀਂ ਪਿਆ। ਕੌਮਾਂਤਰੀ ਸਰਹੱਦ ਡੇਰਾ ਬਾਬਾ ਨਾਨਕ ਕੋਲ ਬਣ ਰਹੇ ਕਰਤਾਰਪੁਰ ਲਾਂਘੇ ਦੇ ਕੰਮ ਵਿੱਚ ਦੋਵੇਂ ਦੇਸ਼ ਤੇਜ਼ੀ ਦਿਖਾ ਰਹੇ ਹਨ। ਇਸ ਬਾਰੇ ਭਲਕੇ ਦੋਵਾਂ ਦੇਸਾਂ ਦੇ ਤਕਨੀਕੀ ਮਾਹਿਰਾਂ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਸੜਕਾਂ ਬਾਰੇ ਗੱਲ਼ਬਾਤ ਹੋਏਗੀ।
- - - - - - - - - Advertisement - - - - - - - - -