ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਰਾਜਰਾਣਾ ਦੇ ਲਾਂਸ ਨਾਇਕ ਰਾਜੇਸ਼ ਕੁਮਾਰ ਦੇ ਪਰਿਵਾਰ ਨੂੰ 10 ਲੱਖ ਰੁਪਏ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਲਾਂਸ ਨਾਇਕ ਰਾਜੇਸ਼ ਕੁਮਾਰ ਜੰਮੂ ਕਸ਼ਮੀਰ ਦੇ ਹੰਦਵਾੜਾ ਵਿੱਚ ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋ ਗਿਆ ਹੈ।
ਉਹ 21 ਆਰਆਰ ਜੋ ਹੰਦਵਾੜਾ ’ਚ ਡਿਊਟੀ ਕਰ ਰਿਹਾ ਸੀ। ਰਾਜੇਸ਼ ਕੁਮਾਰ ਨੂੰ ਫੌਜ ਵਿੱਚ ਭਰਤੀ ਹੋਏ ਨੂੰ 7-8 ਸਾਲ ਹੋਏ ਸਨ। ਸ਼ਹੀਦ ਰਾਜੇਸ਼ ਕੁਮਾਰ ਆਪਣੇ ਪਿੱਛੇ ਆਪਣੇ ਮਾਤਾ-ਪਿਤਾ, ਦੋ ਭਰਾ ਤੇ 2 ਭੈਣਾਂ ਛੱਡ ਗਿਆ ਹੈ।
ਦੱਸ ਦਈਏ ਕਿ ਲੰਘੇ ਦਿਨ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਇਲਾਕੇ ’ਚ ਸੁਰੱਖਿਆ ਬਲਾਂ ਦੀ ਅਤਿਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਫੌਜ ਦੇ ਕਰਨਲ ਤੇ ਮੇਜਰ ਸਮੇਤ ਪੰਜ ਜਵਾਨ ਸ਼ਹੀਦ ਹੋ ਗਏ ਸੀ। ਇਸ ਮੁਕਾਬਲੇ ਵਿੱਚ ਫੌਜ ਦੇ ਕਰਨਲ ਆਸ਼ੂਤੋਸ਼ ਸ਼ਰਮਾ, ਮੇਜਰ ਅਨੁਜ ਸੂਦ ਤੇ ਜੰਮੂ ਕਸ਼ਮੀਰ ਪੁਲਿਸ ਦੇ ਸਬ ਇੰਸਪੈਕਟਰ ਸ਼ਕੀਲ ਕਾਜ਼ੀ ਵੀ ਸ਼ਹੀਦ ਹੋਏ ਸੀ।
ਕਸ਼ਮੀਰ ਦੇ ਹੰਦਵਾੜਾ ਇਲਾਕੇ ਵਿੱਚ ਅਤਿਵਾਦੀ ਹਮਲੇ ਦੀ ਜ਼ਿੰਮੇਵਾਰੀ ਅਤਿਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ ਤੇ ਲਸ਼ਕਰ-ਏ ਤੋਇਬਾ ਦੇ ਨਵੇਂ ਬਣੇ ਸੰਗਠਨ ਦਿ ਰੈਜ਼ੀਡੈਂਟ ਫਰੰਟ (ਟੀਆਰਐੱਫ) ਨੇ ਲਈ ਹੈ। ਇਨ੍ਹਾਂ ’ਚੋਂ ਹਿਜ਼ਬੁਲ ਮੁਜਾਹਿਦੀਨ ਨੇ ਆਡੀਓ ਕਾਲ ਕਰਕੇ ਤੇ ਟੀਆਰਐਫ ਨੇ ਅਤਿਵਾਦੀਆਂ ਦੀਆਂ ਫੋਟੋਆਂ ਜਾਰੀ ਕਰਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਕਸ਼ਮੀਰ 'ਚ ਪੰਜਾਬੀ ਜਵਾਨ ਸ਼ਹੀਦ, ਕੈਪਟਨ ਵੱਲੋਂ 10 ਲੱਖ ਰੁਪਏ ਤੇ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਦਾ ਐਲਾਨ
ਏਬੀਪੀ ਸਾਂਝਾ
Updated at:
04 May 2020 03:40 PM (IST)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਰਾਜਰਾਣਾ ਦੇ ਲਾਂਸ ਨਾਇਕ ਰਾਜੇਸ਼ ਕੁਮਾਰ ਦੇ ਪਰਿਵਾਰ ਨੂੰ 10 ਲੱਖ ਰੁਪਏ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਲਾਂਸ ਨਾਇਕ ਰਾਜੇਸ਼ ਕੁਮਾਰ ਜੰਮੂ ਕਸ਼ਮੀਰ ਦੇ ਹੰਦਵਾੜਾ ਵਿੱਚ ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋ ਗਿਆ ਹੈ।
- - - - - - - - - Advertisement - - - - - - - - -