ਪੜਚੋਲ ਕਰੋ

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ 'ਚ ਪ੍ਰਦਰਸ਼ਨ, ਹੋਈ ਝੜਪ, ਕਈ ਜ਼ਖ਼ਮੀ, ਹਿਰਾਸਤ 'ਚ ਲਏ ਪ੍ਰਦਰਸ਼ਨਕਾਰੀ

ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਮੋਰਚੇ ਵੱਲੋਂ ਚੰਡੀਗੜ੍ਹ ਵੱਲ ਕੂਚ ਕੀਤਾ ਗਿਆ, ਇਸ ਮੌਕੇ ਉਨ੍ਹਾਂ ਦੀ ਪੁਲਿਸ ਨਾਲ ਝੜਪ ਵੀ ਹੋ ਗਈ ਜਿਸ ਤੋਂ ਬਾਅਦ ਕਈ ਆਗੂਆਂ  ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

Chandigarh News: ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਮੋਰਚੇ ਵੱਲੋਂ ਚੰਡੀਗੜ੍ਹ ਵੱਲ ਕੂਚ ਕੀਤਾ ਗਿਆ, ਇਸ ਮੌਕੇ ਉਨ੍ਹਾਂ ਦੀ ਪੁਲਿਸ ਨਾਲ ਝੜਪ ਵੀ ਹੋ ਗਈ ਜਿਸ ਤੋਂ ਬਾਅਦ ਕਈ ਆਗੂਆਂ  ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਇਸ ਮੌਕੇ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਉੱਤੇ ਲਾਠੀਚਾਰਜ ਕੀਤਾ ਗਿਆ ਹੈ। ਦੱਸ ਦਈਏ ਕਿ ਪ੍ਰਦਰਸ਼ਨਕਾਰੀ ਚੋਰੀ ਛੁਪੇ ਚੰਡੀਗੜ੍ਹ ਦੇ ਸੈਕਟਰ 43 ਵਿਚਾਲੇ ਦਖ਼ਲ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਸੜਕ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ, ਇਸ ਮੌਕੇ ਬਹਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨਾਲ ਝੜਪ ਹੋ ਗਈ ਜਿਸ ਤੋਂ ਬਾਅਦ ਕਈਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ।

ਪ੍ਰਦਰਸ਼ਨਕਾਰੀਆਂ ਨੂੰ 4 ਬੱਸਾਂ ਵਿੱਚ ਥਾਣੇ ਲਿਜਾਇਆ ਗਿਆ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਵਾਪਸ ਪਰਤਣ ਦਾ ਐਲਾਨ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੂੰ ਮੁੜ ਮਾਰਚ ਕਰਨ ਤੋਂ ਰੋਕਣ ਲਈ ਪੁਲੀਸ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ 5 ਲੇਅਰ ਬੈਰੀਕੇਡ ਬਣਾ ਦਿੱਤੇ ਹਨ। ਪੱਥਰਾਂ ਨਾਲ ਭਰੇ ਟਿੱਪਰ ਵੀ ਖੜ੍ਹੇ ਕਰ ਦਿੱਤੇ ਗਏ ਹਨ।

ਇਸ ਮੌਕੇ ਨਿਹੰਗ ਜਥੇਬੰਦੀ ਦੇ ਆਗੂ ਨੇ ਕਿਹਾ ਕਿ ਉਨ੍ਹਾ ਵੱਲੋਂ 25 ਜਨਵਰੀ ਨੂੰ ਮਹਾਪੰਚਾਇਤ ਸੱਦੀ ਜਾਵੇਗੀ, ਉਨ੍ਹਾਂ ਕਿਹਾ ਕਿ ਜੇ 26 ਜਨਵਰੀ ਤੱਕ ਬੰਦੀ ਸਿੰਘਾਂ ਨੂੰ ਨਾ ਛੱਡਿਆ ਗਿਆ ਤਾਂ ਅਗਲੀ ਰਣਨੀਤੀ ਉਲੀਕੀ ਜਾਵੇਗੀ। ਉਨ੍ਹਾਂ ਇਸ ਮੌਕੇ ਆਪਣੇ ਸਾਥੀਆਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ ਹੈ

ਇਸ ਮੌਕੇ ਪੰਜਾਬ ਤੇ ਚੰਡੀਗੜ੍ਹ ਦੇ ਸੀਨੀਅਰ ਪੁਲਿਸ ਵੀ ਪੁੱਜੇ ਹਨ। ਉਨ੍ਹਾਂ ਨੇ ਇਸ ਮੌਕੇ ਜਥੇਬੰਦੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਕਾਨੂੰਨ ਨੂੰ ਹੱਥ ਵਿੱਚ ਨਾ ਲਿਆ ਜਾਵੇ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਵਾਪਸ ਜਾਣ ਦਾ ਫੈਸਲਾ ਲਿਆ ਗਿਆ ਹੈ।

ਜ਼ਿਕਰ ਕਰ ਦਈਏ ਕਿ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਮੰਗਲਵਾਰ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਕੌਮੀ ਇਨਸਾਫ ਮੋਰਚੇ ਦੇ 2 ਸਾਲ ਪੂਰੇ ਹੋਣ 'ਤੇ ਮੋਹਾਲੀ 'ਚ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਪੁਲਿਸ ਨੂੰ ਚਕਮਾ ਦੇ ਕੇ ਚੰਡੀਗੜ੍ਹ ਵਿੱਚ ਦਾਖ਼ਲ ਹੋ ਗਏ।

ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਤੇ ਹੋਰ ਅਧਿਕਾਰੀ ਸੈਕਟਰ 43 ਵਿੱਚ ਧਰਨਾਕਾਰੀਆਂ ਨੂੰ ਰੋਕਿਆ। ਪੁਲਿਸ ਨੇ ਉਨ੍ਹਾਂ 'ਤੇ ਲਾਠੀਚਾਰਜ ਕੀਤਾ ਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਜਥੇਬੰਦੀ ਦੇ ਆਗੂ ਬਾਬਾ ਸ਼ੇਰ ਸਿੰਘ ਨੇ ਕਿਹਾ-‘25 ਜਨਵਰੀ ਨੂੰ ਮੁਹਾਲੀ ਵਿੱਚ ਮਹਾਂਪੰਚਾਇਤ ਹੋਵੇਗੀ, ਜਿਸ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਉਠਾਇਆ ਜਾਵੇਗਾ। ਮਹਾਪੰਚਾਇਤ 'ਚ ਦੇਸ਼ ਭਰ ਤੋਂ ਵੱਡੇ ਨੇਤਾ ਪਹੁੰਚਣਗੇ।

ਜ਼ਿਕਰ ਕਰ ਦਈਏ ਕਿ ਦੂਜੇ ਪਾਸੇ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੂੰ ਘਰ 'ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਤੇ ਸੰਗਰੂਰ ਦੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ। ਤਿੰਨੋਂ ਕੌਮੀ ਇਨਸਾਫ਼ ਮੋਰਚਾ ਦੇ ਧਰਨੇ ਵਿੱਚ ਹਿੱਸਾ ਲੈਣ ਜਾ ਰਹੇ ਸਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
Punjab News: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
AAP ਸਰਪੰਚ ਕਤਲ ਦੀ ਇੰਝ ਹੋਈ ਪਲਾਨਿੰਗ, ਵੀਡੀਓ 'ਚ ਹੋਏ ਹੈਰਾਨ ਕਰਨ ਵਾਲੇ ਖੁਲਾਸੇ, ਮੈਰਿਜ ਪੈਲੇਸ 'ਚ ਤੀਸਰਾ ਵਿਅਕਤੀ ਵੀ ਸੀ ਮੌਜੂਦ, ਫ਼ੋਨ 'ਤੇ ਇਸ਼ਾਰਾ ਮਿਲਦੇ ਹੀ ਵਰ੍ਹਾਈਆਂ ਗੋਲੀਆਂ
AAP ਸਰਪੰਚ ਕਤਲ ਦੀ ਇੰਝ ਹੋਈ ਪਲਾਨਿੰਗ, ਵੀਡੀਓ 'ਚ ਹੋਏ ਹੈਰਾਨ ਕਰਨ ਵਾਲੇ ਖੁਲਾਸੇ, ਮੈਰਿਜ ਪੈਲੇਸ 'ਚ ਤੀਸਰਾ ਵਿਅਕਤੀ ਵੀ ਸੀ ਮੌਜੂਦ, ਫ਼ੋਨ 'ਤੇ ਇਸ਼ਾਰਾ ਮਿਲਦੇ ਹੀ ਵਰ੍ਹਾਈਆਂ ਗੋਲੀਆਂ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
Punjab News: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
AAP ਸਰਪੰਚ ਕਤਲ ਦੀ ਇੰਝ ਹੋਈ ਪਲਾਨਿੰਗ, ਵੀਡੀਓ 'ਚ ਹੋਏ ਹੈਰਾਨ ਕਰਨ ਵਾਲੇ ਖੁਲਾਸੇ, ਮੈਰਿਜ ਪੈਲੇਸ 'ਚ ਤੀਸਰਾ ਵਿਅਕਤੀ ਵੀ ਸੀ ਮੌਜੂਦ, ਫ਼ੋਨ 'ਤੇ ਇਸ਼ਾਰਾ ਮਿਲਦੇ ਹੀ ਵਰ੍ਹਾਈਆਂ ਗੋਲੀਆਂ
AAP ਸਰਪੰਚ ਕਤਲ ਦੀ ਇੰਝ ਹੋਈ ਪਲਾਨਿੰਗ, ਵੀਡੀਓ 'ਚ ਹੋਏ ਹੈਰਾਨ ਕਰਨ ਵਾਲੇ ਖੁਲਾਸੇ, ਮੈਰਿਜ ਪੈਲੇਸ 'ਚ ਤੀਸਰਾ ਵਿਅਕਤੀ ਵੀ ਸੀ ਮੌਜੂਦ, ਫ਼ੋਨ 'ਤੇ ਇਸ਼ਾਰਾ ਮਿਲਦੇ ਹੀ ਵਰ੍ਹਾਈਆਂ ਗੋਲੀਆਂ
Punjab News: ਪੰਜਾਬ 'ਚ ਰਜਿਸਟਰੀ ਕਰਵਾਉਣ ਵਾਲਿਆਂ ਲਈ ਅਹਿਮ ਖਬਰ! ਹੋਇਆ ਵੱਡਾ ਬਦਲਾਅ...ਕੜੇ ਨਿਯਮ ਲਾਗੂ
Punjab News: ਪੰਜਾਬ 'ਚ ਰਜਿਸਟਰੀ ਕਰਵਾਉਣ ਵਾਲਿਆਂ ਲਈ ਅਹਿਮ ਖਬਰ! ਹੋਇਆ ਵੱਡਾ ਬਦਲਾਅ...ਕੜੇ ਨਿਯਮ ਲਾਗੂ
GST ਰਿਸ਼ਵਤ ਕਾਂਡ ‘ਚ ਵੱਡੀ ਕਾਰਵਾਈ, ਡਿਪਟੀ ਕਮਿਸ਼ਨਰ ਸਮੇਤ ਤਿੰਨ ਅਧਿਕਾਰੀ ਸਸਪੈਂਡ, ਵਿਭਾਗ 'ਚ ਮੱਚੀ ਹਲਚਲ
GST ਰਿਸ਼ਵਤ ਕਾਂਡ ‘ਚ ਵੱਡੀ ਕਾਰਵਾਈ, ਡਿਪਟੀ ਕਮਿਸ਼ਨਰ ਸਮੇਤ ਤਿੰਨ ਅਧਿਕਾਰੀ ਸਸਪੈਂਡ, ਵਿਭਾਗ 'ਚ ਮੱਚੀ ਹਲਚਲ
Punjab Weather: ਪੰਜਾਬ ‘ਚ ਸ਼ੀਤ ਲਹਿਰ ਤੇ ਧੁੰਦ ਦਾ ਅਟੈਕ; 48 ਘੰਟਿਆਂ ‘ਚ ਹੋਰ ਡਿੱਗੇਗਾ ਪਾਰਾ, Orange Alert ਜਾਰੀ, ਜਾਣੋ ਕਿਹੜੇ ਜ਼ਿਲ੍ਹੇ ਕੋਹਰੇ ਦੀ ਲਪੇਟ 'ਚ
Punjab Weather: ਪੰਜਾਬ ‘ਚ ਸ਼ੀਤ ਲਹਿਰ ਤੇ ਧੁੰਦ ਦਾ ਅਟੈਕ; 48 ਘੰਟਿਆਂ ‘ਚ ਹੋਰ ਡਿੱਗੇਗਾ ਪਾਰਾ, Orange Alert ਜਾਰੀ, ਜਾਣੋ ਕਿਹੜੇ ਜ਼ਿਲ੍ਹੇ ਕੋਹਰੇ ਦੀ ਲਪੇਟ 'ਚ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (05-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (05-01-2026)
Embed widget