ਗੁਰਦਾਸਪੁਰ: ਬੀਜੇਪੀ ਨੇ ਮੰਗਲਵਾਰ ਨੂੰ ਐਕਟਰ ਸੰਨੀ ਦਿਓਲ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਬਾਅਦ ਟਿਕਟ ਦੀ ਦਾਅਵੇਦਾਰ ਮਰਹੂਮ ਬਾਲੀਵੁੱਡ ਅਦਾਕਾਰ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਬਾਗੀ ਹੋ ਗਈ ਹੈ। ਉਨ੍ਹਾਂ ਨੇ ਗੁਰਦਾਸਪੁਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਤਿਆਰੀ ਕਰ ਲਈ ਹੈ।
ਕਵਿਤਾ ਦੇ ਪਤੀ ਵਿਨੋਦ ਖੰਨਾ ਇਸ ਸੀਟ ਤੋਂ ਚਾਰ ਵਾਰ ਸੰਸਦ ਮੈਂਬਰ ਬਣੇ ਸਨ। ਕਵਿਤਾ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਨੇ ਉਨ੍ਹਾਂ ਨੂੰ ਜ਼ਿਮਨੀ ਚੋਣ ਵੇਲੇ ਟਿਕਟ ਨਹੀਂ ਦਿੱਤੀ ਸੀ ਪਰ 2019 ਵਿੱਚ ਟਿਕਟ ਦੇਣ ਦਾ ਵਾਅਦਾ ਕੀਤਾ ਸੀ, ਪਰ ਪਾਰਟੀ ਨੇ ਇਸ ਵਾਰ ਵੀ ਉਨ੍ਹਾਂ ਨੂੰ ਧੋਖਾ ਦਿੱਤਾ ਹੈ।
ਸੂਤਰਾਂ ਨੇ ਦੱਸਿਆ ਹੈ ਕਿ ਸੰਨੀ ਦਿਓਲ ਦੀ ਉਮੀਦਵਾਰੀ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਕਾਂਗਰਸੀ ਨੇਤਾ ਉਨ੍ਹਾਂ ਨੂੰ ਮਿਲਣਾ ਚਾਹੁੰਦੇ ਸੀ। ਹਾਲਾਂਕਿ, ਜੋ ਆਗੂ ਉਨ੍ਹਾਂ ਨੂੰ ਬੁਲਾਉਂਦੇ ਸੀ, ਕਵਿਤਾ ਨੇ ਉਨ੍ਹਾਂ ਦੇ ਨਾਂ ਦੱਸਣ ਤੋਂ ਇਨਕਾਰ ਕਰ ਦਿੱਤਾ।
ਉਨ੍ਹਾਂ ਕਿਹਾ, “2017 ਵਿੱਚ ਸੀਨੀਅਰ ਨੇਤਾਵਾਂ ਨੇ ਮੈਨੂੰ ਕਿਹਾ ਕਿ ਮੈਂ ਚੋਣ ਲੜਨ ਲਈ ਤਿਆਰ ਹੋਵਾਂ ਕਿਉਂਕਿ ਪਾਰਟੀ ਮੇਰੇ ਪਤੀ ਦੀ ਵਿਰਾਸਤ ਨੂੰ ਜਿਊਂਦਾ ਰੱਖਣਾ ਚਾਹੁੰਦੀ ਹੈ। ਹਾਲਾਂਕਿ ਉਨ੍ਹਾਂ ਨੇ ਮੁੰਬਈ ਦੇ ਕਾਰੋਬਾਰੀ ਸਵਰਨ ਸਾਲਾਰੀਆ ਨੂੰ ਟਿਕਟ ਦੇ ਦਿੱਤੀ, ਜੋ 1.93 ਲੱਖ ਵੋਟਾਂ ਨਾਲ ਹਾਰਿਆ।”
ਗੁਰਦਾਸਪੁਰ 'ਚ ਸੰਨੀ ਦਿਓਲ ਲਈ ਨਵੀਂ ਮੁਸੀਬਤ, ਕਵਿਤਾ ਖੰਨਾ ਵੱਲੋਂ ਬਗਾਵਤ
ਏਬੀਪੀ ਸਾਂਝਾ
Updated at:
24 Apr 2019 12:05 PM (IST)
ਬੀਜੇਪੀ ਨੇ ਮੰਗਲਵਾਰ ਨੂੰ ਐਕਟਰ ਸੰਨੀ ਦਿਓਲ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਬਾਅਦ ਟਿਕਟ ਦੀ ਦਾਅਵੇਦਾਰ ਮਰਹੂਮ ਬਾਲੀਵੁੱਡ ਅਦਾਕਾਰ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਬਾਗੀ ਹੋ ਗਈ ਹੈ।
- - - - - - - - - Advertisement - - - - - - - - -