ਪੜਚੋਲ ਕਰੋ

lok sabha election 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਸਲਾਹ ਦਿੱਤੀ

lok sabha election 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਸਲਾਹ ਦਿੱਤੀ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ-2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜ਼ਰ ਜੇ ਕੋਈ ਵੀ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਲ ਢੁਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਇਸਦੇ ਨਾਲ ਹੀ ਵਪਾਰੀਆਂ ਨੂੰ ਅਜਿਹੇ ਮਾਮਲੇ ਵਿੱਚ ਆਪਣੇ ਕੋਲ ਰਸੀਦ ਬੁੱਕ ਜਾਂ ਕੋਈ ਢੁਕਵਾਂ ਦਸਤਾਵੇਜ ਰੱਖਣ ਦੀ ਸਲਾਹ ਦਿੱਤੀ ਗਈ ਹੈ।

ਸੈਸ਼ਨ ਦੌਰਾਨ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਪੀ.ਐਸ.) ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਈਆਂ ਜਾ ਸਕਣ।

ਪੋਲਿੰਗ ਬੂਥਾਂ 'ਤੇ ਮੋਬਾਈਲ ਲੈ ਕੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ ਅੰਦਰ ਮੋਬਾਈਲ ਫ਼ੋਨ ਜਾਂ ਅਜਿਹੇ ਹੋਰ ਕਿਸੇ ਵੀ ਤਰ੍ਹਾਂ ਦੇ ਉਪਕਰਨ ਨੂੰ ਲੈ ਕੇ ਜਾਣ ਦੀ ਸਖ਼ਤ ਮਨਾਹੀ ਹੈ। ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਬਾਰੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਆਦਰਸ਼ ਚੋਣ ਜ਼ਬਤਾ ਲਾਗੂ ਹੋਣ ਤੱਕ ਫਲੈਕਸ ਬੋਰਡ ਅਤੇ ਹੋਰਡਿੰਗ, ਜ਼ਿਲ੍ਹਾ ਚੋਣ ਅਧਿਕਾਰੀਆਂ ਜਾਂ ਦਫ਼ਤਰ ਮੁੱਖ ਚੋਣ ਅਫ਼ਸਰ ਦੀ ਮਨਜ਼ੂਰੀ ਤੋਂ ਬਾਅਦ ਸਿਰਫ਼ ਨਿਰਧਾਰਤ ਸਥਾਨਾਂ 'ਤੇ ਹੀ ਲਗਾਏ ਜਾ ਸਕਦੇ ਹਨ ।

ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਧਰਮ ਦੇ ਨਾਮ 'ਤੇ ਵੋਟਾਂ ਨਹੀਂ ਮੰਗ ਸਕਦਾ ਕਿਉਂਕਿ ਇਹ ਆਦਰਸ਼ ਚੋਣ ਜ਼ਾਬਦੇ ਦੀ ਉਲੰਘਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੀ-ਵਿਜੀਲ ਐਪ ਰਾਹੀਂ ਅਜਿਹੀਆਂ ਉਲੰਘਣਾਵਾਂ ਬਾਰੇ ਤੁਰੰਤ ਰਿਪੋਰਟ ਕਰਨ ਅਤੇ ਭਰੋਸਾ ਦਿਵਾਇਆ ਕਿ ਸਬੰਧਤ ਦਫਤਰ ਵੱਲੋਂ 100 ਮਿੰਟਾਂ ਦੇ ਅੰਦਰ-ਅੰਦਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

ਇਸ ਦੌਰਾਨ ਇੱਕ ਯੂਜ਼ਰ ਵੱਲੋਂ ਮਹਿਲਾ ਸਟਾਫ ਦੀ ਘਰ ਦੇ ਨੇੜੇ ਤਾਇਨਾਤੀ ਲਈ ਮੁੱਖ ਚੋਣ ਅਧਿਕਾਰੀ ਦਾ ਧੰਨਵਾਦ ਵੀ ਕੀਤਾ ਗਿਆ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਵਾਰ ਮਹਿਲਾ ਸਟਾਫ਼ ਦੀ ਤਾਇਨਾਤੀ ਉਨ੍ਹਾਂ ਦੇ ਘਰ ਦੇ ਨੇੜੇ ਸਥਿਤ ਪੋਲਿੰਗ ਬੂਥਾਂ 'ਤੇ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।

ਸਰਕਾਰੀ ਕਰਮਚਾਰੀਆਂ ਵੱਲੋਂ ਕਿਸੇ ਰਾਜਨੀਤਿਕ ਪਾਰਟੀ ਜਾਂ ਆਗੂ ਲਈ ਪ੍ਰਚਾਰ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੋਈ ਵੀ ਸਰਕਾਰੀ ਕਰਮਚਾਰੀ ਰਾਜਨੀਤਿਕ ਪਾਰਟੀਆਂ ਲਈ ਪ੍ਰਚਾਰ ਨਹੀਂ ਕਰ ਸਕਦਾ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ 'ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਕੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਸਿਬਿਨ ਸੀ ਨੇ ਕਿਹਾ ਕਿ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਵੀ ਵੋਟਰ ਗਰਮੀ ਕਰਕੇ ਆਪਣੀ ਵੋਟ ਦੇ ਅਧਿਕਾਰੀ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਪੋਲਿੰਗ ਸਟੇਸ਼ਨਾਂ 'ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ ਅਤੇ ਸ਼ੈੱਡਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2.14 ਕਰੋੜ ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚ 85 ਸਾਲ ਤੋਂ ਵੱਧ ਉਮਰ ਦੇ 1.89 ਲੱਖ ਵੋਟਰ, 1,614 ਪ੍ਰਵਾਸੀ ਭਾਰਤੀ, 1.58 ਲੱਖ ਦਿਵਿਆਂਗ ਵੋਟਰ ਅਤੇ 5.38 ਲੱਖ ਨਵੇਂ ਵੋਟਰ ਹਨ, ਜੋ 1 ਜੂਨ ਨੂੰ ਸੂਬੇ ਭਰ ਦੇ 24,451 ਪੋਲਿੰਗ ਸਟੇਸ਼ਨਾਂ 'ਤੇ ਆਪਣੀ ਵੋਟ ਪਾਉਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Advertisement
ABP Premium

ਵੀਡੀਓਜ਼

Farmer Leader ਮਨਜੀਤ ਰਾਏ ਨੇ ਜਥੇਬੰਦੀਆਂ ਦੇ ਇਕੱਠ ਨੂੰ ਲੈ ਕੇ ਕਹੀ ਵੱਡੀ ਗੱਲ| SKM |Kisan Morcha|Shambu Border ਤੋਂ ਦਿੱਲੀ ਕੂਚ ਦੀਆਂ ਤਸਵੀਰਾਂ, 101 ਕਿਸਾਨਾਂ ਨੇ ਪਾਏ ਚਾਲੇJagjit Dhalewal ਦੇ ਹੱਕ 'ਚ ਆ ਖੜੇ ਹੋਏ Rakesh Tikait ਤੇ Harinder Singh LakhowalJagjit Singh Dhallewal ਦੇ ਮਰਨ ਵਰਤ ਦੇ 19 ਦਿਨ ਹੋ ਗਏ, CM Bhagwant Mann ਕਿਉਂ ਨਹੀਂ ਪਹੁੰਚੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Punjab News: ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
Embed widget