ਪੜਚੋਲ ਕਰੋ

ਕੇਜਰੀਵਾਲ ਦੀ ਵੰਗਾਰ ਕਬੂਲਣਗੇ ਬੀਜੇਪੀ ਦੇ ਸ਼ਾਹ? ਟਾਈਮ ਤੇ ਥਾਂ ਬੰਨ੍ਹ ਕੇ ਡੌਲਿਆਂ ਦਾ ਦਮ ਵੇਖਣ ਦੀ ਚੇਤਾਵਨੀ

ਦਿੱਲੀ ਚੋਣਾਂ ਦੇ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਸਾਰੀਆਂ ਵਿਰੋਧੀ ਧਿਰਾਂ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਅੱਜ ਸ਼ਾਮ ਪੰਜ ਵਜੇ ਪ੍ਰਚਾਰ ਬੰਦ ਹੋ ਜਾਏਗਾ ਤੇ ਅੱਠ ਫਰਵਰੀ ਨੂੰ ਵੋਟਾਂ ਪੈਣਗੀਆਂ। ਚੋਣ ਮੈਦਾਨ ਵਿੱਚ ਚਾਹੇ ਕਾਂਗਰਸ ਵੀ ਪੂਰੀ ਤਰ੍ਹਾਂ ਡਟੀ ਹੋਈ ਹੈ ਪਰ ਚੋਣ ਪ੍ਰਚਾਰ ਦਾ ਪਾਰਾ ਬੀਜੇਪੀ ਤੇ ਆਮ ਆਦਮੀ ਪਾਰਟੀ ਨੇ ਹੀ ਚਾੜ੍ਹਿਆ ਹੋਇਆ ਹੈ।

ਨਵੀਂ ਦਿੱਲੀ/ਚੰਡੀਗੜ੍ਹ: ਦਿੱਲੀ ਚੋਣਾਂ ਦੇ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਸਾਰੀਆਂ ਵਿਰੋਧੀ ਧਿਰਾਂ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਅੱਜ ਸ਼ਾਮ ਪੰਜ ਵਜੇ ਪ੍ਰਚਾਰ ਬੰਦ ਹੋ ਜਾਏਗਾ ਤੇ ਅੱਠ ਫਰਵਰੀ ਨੂੰ ਵੋਟਾਂ ਪੈਣਗੀਆਂ। ਚੋਣ ਮੈਦਾਨ ਵਿੱਚ ਚਾਹੇ ਕਾਂਗਰਸ ਵੀ ਪੂਰੀ ਤਰ੍ਹਾਂ ਡਟੀ ਹੋਈ ਹੈ ਪਰ ਚੋਣ ਪ੍ਰਚਾਰ ਦਾ ਪਾਰਾ ਬੀਜੇਪੀ ਤੇ ਆਮ ਆਦਮੀ ਪਾਰਟੀ ਨੇ ਹੀ ਚਾੜ੍ਹਿਆ ਹੋਇਆ ਹੈ। ਬੀਜੇਪੀ ਲੀਡਰ ਕੇਜਰੀਵਾਲ ਨੂੰ ਘੇਰਨ ਦਾ ਕੋਈ ਮੌਕਾ ਨਹੀਂ ਛੱਡ ਰਹੇ ਪਰ ਆਮ ਆਦਮੀ ਪਾਰਟੀ ਹਰ ਸਵਾਲ ਦਾ ਠੋਕਵਾਂ ਜਵਾਬ ਦੇ ਰਹੀ ਹੈ। ਇਸ ਕਰਕੇ ਸਿਆਸੀ ਬਿਆਨਬਾਜ਼ੀ ਸਾਰੀਆਂ ਹੱਦਾਂ ਪਾਰ ਕਰਦਿਆਂ ਬੇਹੱਦ ਹੇਠਲੇ ਪੱਧਰ 'ਤੇ ਪਹੁੰਚ ਗਈ ਹੈ। ਬੀਜੇਪੀ ਦੇ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਆਮ ਆਦਮੀ ਪਾਰਟੀ ਸਿੱਧੂ ਬਹਿਸ ਲਈ ਵੰਗਾਰ ਰਹੀ ਹੈ। ਇਸੇ ਤਹਿਤ ਹੁਣ ਫਿਰ 'ਆਪ' ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਨਤਕ ਬਹਿਸ ਲਈ ਲਲਕਾਰਿਆ ਹੈ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਉਹ 8 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਵੋਟ ਕਿਉਂ ਦੇਣ। ਉਨ੍ਹਾਂ ਕਿਹਾ ਕਿ ਉਹ ਅਮਿਤ ਸ਼ਾਹ ਨੂੰ ਖੁੱਲ੍ਹੇ ਮਨ ਤੇ ਇਮਾਨਦਾਰੀ ਨਾਲ ਕਿਸੇ ਵੀ ਮੁੱਦੇ ’ਤੇ ਬਹਿਸ ਲਈ ਸੱਦਾ ਦੇਣਾ ਚਾਹੁੰਦੇ ਹਨ ਤਾਂ ਜੋ ਲੋਕਤੰਤਰ ਹੋਰ ਮਜ਼ਬੂਤ ਹੋਵੇ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਬਹਿਸ ਲਈ ਸਮਾਂ ਤੇ ਸਥਾਨ ਤੈਅ ਕਰ ਸਕਦੇ ਹਨ। ‘ਆਪ’ ਸੁਪਰੀਮੋ ਨੇ ਕਿਹਾ ਕਿ ਜੇਕਰ ਸ਼ਾਹੀਨ ਬਾਗ਼ ’ਚ ਗੋਲੀ ਚਲਾਉਣ ਵਾਲਾ ਵਿਅਕਤੀ ਉਨ੍ਹਾਂ ਦੀ ਪਾਰਟੀ ਨਾਲ ਜੁੜਿਆ ਹੋਇਆ ਹੈ ਤਾਂ ਉਸ ਨੂੰ ‘ਦੁੱਗਣੀ ਸਜ਼ਾ’ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ ਹੈ। ਪੁਲਿਸ ਮੁਤਾਬਕ ਸ਼ਾਹੀਨ ਬਾਗ਼ ’ਚ ਗੋਲੀ ਚਲਾਉਣ ਵਾਲਾ ਨੌਜਵਾਨ ਕਪਿਲ ਬੈਸਲਾ ‘ਆਪ’ ਦਾ ਮੈਂਬਰ ਹੈ। ਕੇਜਰੀਵਾਲ ਨੇ ਕਿਹਾ ਕਿ ਉਹ ਨਹੀਂ ਜਾਣਦੇ ਕਿ ਬੈਸਲਾ ਦੇ ਕਿਸੇ ਵੀ ਪਾਰਟੀ ਨਾਲ ਸਬੰਧ ਹਨ। ‘ਜੇਕਰ ਉਹ 'ਆਪ' ਨਾਲ ਜੁੜਿਆ ਹੋਇਆ ਹੈ ਤਾਂ ਉਸ ਨੂੰ 10 ਦੀ ਬਜਾਏ 20 ਸਾਲ ਦੀ ਸਜ਼ਾ ਹੋਣੀ ਚਾਹੀਦੀ ਹੈ।’ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਕਿਹਾ ਕਿ ਉਹ ਦੇਸ਼ ਦੀ ਸੁਰੱਖਿਆ ’ਤੇ ਸਿਆਸਤ ਨਾ ਕਰਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ 48 ਘੰਟੇ ਪਹਿਲਾਂ ਪੁਲਿਸ ਅਧਿਕਾਰੀਆਂ ਨੂੰ ਪ੍ਰੈੱਸ ਕਾਨਫਰੰਸ ਕਰਨ ਲਈ ਭੇਜ ਕੇ ਤੁਹਾਡੇ (ਸ਼ਾਹ) ਮਾੜੇ ਇਰਾਦਿਆਂ ਦਾ ਪਰਦਾਫ਼ਾਸ਼ ਹੋ ਗਿਆ ਹੈ। ‘ਲੋਕ ਬੇਵਕੂਫ ਨਹੀਂ ਹਨ, ਉਹ ਤੁਹਾਡੇ ਇਰਾਦਿਆਂ ਨੂੰ ਸਮਝਦੇ ਹਨ।’ ਭਾਜਪਾ ਵੱਲੋਂ ਸ਼ਾਹੀਨ ਬਾਗ਼ ਨੂੰ ਮੁੱਦਾ ਬਣਾਏ ਜਾਣ ਬਾਰੇ ਉਨ੍ਹਾਂ ਕਿਹਾ ਕਿ ਭਾਜਪਾ ਉਸ ਇਲਾਕੇ ਨੇੜਲੀਆਂ ਸੜਕਾਂ ਖਾਲੀ ਕਿਉਂ ਨਹੀਂ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇਸ ਮੁੱਦੇ ’ਤੇ ‘ਗੰਦੀ ਸਿਆਸਤ’ ਕਰਕੇ ਦਿੱਲੀ ਦੀ ਸੱਤਾ ’ਤੇ ਕਾਬਜ਼ ਹੋਣਾ ਚਾਹੁੰਦੀ ਹੈ।

ਟਾਪ ਹੈਡਲਾਈਨ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget