ਪਰਗਟ ਸਿੰਘ ਨੂੰ ਕੇਜਰੀਵਾਲ ਨੇ ਦਿੱਤਾ ਕਮਾਲ ਦਾ ਜਵਾਬ, ਵੋਟਰਾਂ ਨੂੰ ਕਹੀ ਵੱਡੀ ਗੱਲ
ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਦਾ ਕਹਿਣਾ ਹੈ ਕਿ ਪੰਜਾਬ ਦੇ ਸਕੂਲ ਦੇਸ਼ ਵਿੱਚ ਸਭ ਤੋਂ ਵਧੀਆ ਹਨ, ਅਧਿਆਪਕ ਬਹੁਤ ਖੁਸ਼ ਹਨ।
ਚੰਡੀਗੜ੍ਹ: ਸਿੱਖਿਆ ਪ੍ਰਬੰਧਾਂ ਤੇ ਅਧਿਆਪਕਾਂ ਦੀ ਹਾਲਤ ਨੂੰ ਲੈ ਕੇ ਦਿੱਲੀ ਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਹੋ ਗਈਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਅਧਿਆਪਕਾਂ ਨੂੰ ਅੱਠ ਗਰੰਟੀਆਂ ਦੇਣ ਮਗਰੋਂ ਕਾਂਗਰਸ ਤੇ ਆਮ ਆਦਮੀ ਪਾਰਟੀ ਮਿਹਣੋ-ਮਿਹਣੀ ਹੋ ਰਹੀ ਹੈ। ਅੱਜ ਕੇਜਰੀਵਾਲ ਨੇ ਇਸ ਮਸਲੇ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਨਿਸ਼ਾਨਾ ਬਣਾਇਆ ਹੈ।
ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਦਾ ਕਹਿਣਾ ਹੈ ਕਿ ਪੰਜਾਬ ਦੇ ਸਕੂਲ ਦੇਸ਼ ਵਿੱਚ ਸਭ ਤੋਂ ਵਧੀਆ ਹਨ, ਅਧਿਆਪਕ ਬਹੁਤ ਖੁਸ਼ ਹਨ। ਜਿਹੜੇ ਲੋਕ ਪੰਜਾਬ ਦੇ ਸਕੂਲਾਂ ਤੇ ਮੌਜੂਦਾ ਸਿੱਖਿਆ ਪ੍ਰਣਾਲੀ ਤੋਂ ਖੁਸ਼ ਹਨ, ਉਹ ਕਾਂਗਰਸ ਨੂੰ ਵੋਟ ਪਾਉਣ। ਜੋ ਪੰਜਾਬ ਵਿੱਚ ਵੀ ਦਿੱਲੀ ਵਰਗੀ ਸ਼ਾਨਦਾਰ ਸਿੱਖਿਆ ਪ੍ਰਣਾਲੀ ਚਾਹੁੰਦੇ ਹਨ, ਉਹ ਸਾਨੂੰ ਵੋਟ ਪਾਉਣ।
पंजाब शिक्षा मंत्री का कहना है कि पंजाब के स्कूल देश में सबसे अच्छे हैं, टीचर बहुत ख़ुश हैं
— Arvind Kejriwal (@ArvindKejriwal) November 25, 2021
जो लोग पंजाब के स्कूलों और मौजूदा शिक्षा व्यवस्था से ख़ुश हैं, वो कांग्रेस को वोट दे दें। जो पंजाब में भी दिल्ली जैसी शानदार शिक्षा व्यवस्था चाहते हैं, वो हमें वोट दे दें https://t.co/shsduSwDMx
ਦੱਸ ਦਈਏ ਕਿ ਕੇਜਰੀਵਾਲ ਨੇ ਅਧਿਆਪਕਾਂ ਨੂੰ ਅੱਠ ਗਰੰਟੀਆਂ ਦਿੱਤੀਆਂ ਸੀ। ਇਨ੍ਹਾਂ ਵਿੱਚ ਪੰਜਾਬ 'ਚ ਸਿੱਖਿਆ ਦੇ ਖੇਤਰ ਵਿੱਚ ਦਿੱਲੀ ਵਰਗਾ ਮਾਹੌਲ ਸਿਰਜਣਾ, ਆਊਟਸੋਰਸਿੰਗ ਤੇ ਠੇਕਾ ਭਰਤੀ ਟੀਚਰਾਂ ਨੂੰ ਪੱਕਾ ਕਰਨਾ, ਪਾਰਦਰਸ਼ੀ ਬਦਲੀ ਨੀਤੀ ਲਾਗੂ ਕਰਨਾ, ਅਧਿਆਪਕਾਂ ਤੋਂ ਨਾਨ ਟੀਚਿੰਗ ਕੰਮ ਲੈਣਾ ਬੰਦ ਕਰਨਾ, ਖ਼ਾਲੀ ਅਸਾਮੀਆਂ 'ਤੇ ਪੱਕੀ ਭਰਤੀ ਕਰਨਾ, ਅਧਿਆਪਕਾਂ ਨੂੰ ਟ੍ਰੇਨਿੰਗ ਲਈ ਵਿਦੇਸ਼ ਭੇਜਣਾ, ਨਵੀਂ ਤਰੱਕੀਆਂ ਲਈ ਨਵੀਂ ਪਾਰਦਰਸ਼ੀ ਨੀਤੀ ਲੈ ਕੇ ਆਉਣਾ ਤੇ ਅਧਿਆਪਕਾਂ ਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਲਈ ਕੈਸ਼ਲੈਸ ਮੈਡੀਕਲ ਸਹੂਲਤ ਦੇਣਾ ਸ਼ਾਮਲ ਹੈ।
ਇਹ ਵੀ ਪੜ੍ਹੋ: ਫਾਸਟਵੇਅ ਤੇ ਜੁਝਾਰ ਟਰਾਂਸਪੋਰਟ ਦਫਤਰਾਂ 'ਤੇ ਈਡੀ ਦੇ ਛਾਪੇ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904