ਚੰਡੀਗੜ੍ਹ: ਸਿੱਖਿਆ ਪ੍ਰਬੰਧਾਂ ਤੇ ਅਧਿਆਪਕਾਂ ਦੀ ਹਾਲਤ ਨੂੰ ਲੈ ਕੇ ਦਿੱਲੀ ਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਹੋ ਗਈਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਅਧਿਆਪਕਾਂ ਨੂੰ ਅੱਠ ਗਰੰਟੀਆਂ ਦੇਣ ਮਗਰੋਂ ਕਾਂਗਰਸ ਤੇ ਆਮ ਆਦਮੀ ਪਾਰਟੀ ਮਿਹਣੋ-ਮਿਹਣੀ ਹੋ ਰਹੀ ਹੈ। ਅੱਜ ਕੇਜਰੀਵਾਲ ਨੇ ਇਸ ਮਸਲੇ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਨਿਸ਼ਾਨਾ ਬਣਾਇਆ ਹੈ।

ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਦਾ ਕਹਿਣਾ ਹੈ ਕਿ ਪੰਜਾਬ ਦੇ ਸਕੂਲ ਦੇਸ਼ ਵਿੱਚ ਸਭ ਤੋਂ ਵਧੀਆ ਹਨ, ਅਧਿਆਪਕ ਬਹੁਤ ਖੁਸ਼ ਹਨ। ਜਿਹੜੇ ਲੋਕ ਪੰਜਾਬ ਦੇ ਸਕੂਲਾਂ ਤੇ ਮੌਜੂਦਾ ਸਿੱਖਿਆ ਪ੍ਰਣਾਲੀ ਤੋਂ ਖੁਸ਼ ਹਨ, ਉਹ ਕਾਂਗਰਸ ਨੂੰ ਵੋਟ ਪਾਉਣ। ਜੋ ਪੰਜਾਬ ਵਿੱਚ ਵੀ ਦਿੱਲੀ ਵਰਗੀ ਸ਼ਾਨਦਾਰ ਸਿੱਖਿਆ ਪ੍ਰਣਾਲੀ ਚਾਹੁੰਦੇ ਹਨ, ਉਹ ਸਾਨੂੰ ਵੋਟ ਪਾਉਣ।
[blurb]





[/blurb]

ਦੱਸ ਦਈਏ ਕਿ ਕੇਜਰੀਵਾਲ ਨੇ ਅਧਿਆਪਕਾਂ ਨੂੰ ਅੱਠ ਗਰੰਟੀਆਂ ਦਿੱਤੀਆਂ ਸੀ। ਇਨ੍ਹਾਂ ਵਿੱਚ ਪੰਜਾਬ 'ਚ ਸਿੱਖਿਆ ਦੇ ਖੇਤਰ ਵਿੱਚ ਦਿੱਲੀ ਵਰਗਾ ਮਾਹੌਲ ਸਿਰਜਣਾ, ਆਊਟਸੋਰਸਿੰਗ ਤੇ ਠੇਕਾ ਭਰਤੀ ਟੀਚਰਾਂ ਨੂੰ ਪੱਕਾ ਕਰਨਾ, ਪਾਰਦਰਸ਼ੀ ਬਦਲੀ ਨੀਤੀ ਲਾਗੂ ਕਰਨਾ, ਅਧਿਆਪਕਾਂ ਤੋਂ ਨਾਨ ਟੀਚਿੰਗ ਕੰਮ ਲੈਣਾ ਬੰਦ ਕਰਨਾ, ਖ਼ਾਲੀ ਅਸਾਮੀਆਂ 'ਤੇ ਪੱਕੀ ਭਰਤੀ ਕਰਨਾ, ਅਧਿਆਪਕਾਂ ਨੂੰ ਟ੍ਰੇਨਿੰਗ ਲਈ ਵਿਦੇਸ਼ ਭੇਜਣਾ, ਨਵੀਂ ਤਰੱਕੀਆਂ ਲਈ ਨਵੀਂ ਪਾਰਦਰਸ਼ੀ ਨੀਤੀ ਲੈ ਕੇ ਆਉਣਾ ਤੇ ਅਧਿਆਪਕਾਂ ਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਲਈ ਕੈਸ਼ਲੈਸ ਮੈਡੀਕਲ ਸਹੂਲਤ ਦੇਣਾ ਸ਼ਾਮਲ ਹੈ।


ਇਹ ਵੀ ਪੜ੍ਹੋ:  ਫਾਸਟਵੇਅ ਤੇ ਜੁਝਾਰ ਟਰਾਂਸਪੋਰਟ ਦਫਤਰਾਂ 'ਤੇ ਈਡੀ ਦੇ ਛਾਪੇ


ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:



https://play.google.com/store/
https://apps.apple.com/in/app/811114904