ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਮੁਫਤ ਬਿਜਲੀ ਦੇਣ ਦਾ ਝੂਠਾ ਚੋਣ ਵਾਅਦਾ ਕਰਨ ਦਾ ਦੋਸ਼ ਲਗਾਉਂਦਿਆਂ ਦਾਅਵਾ ਕੀਤਾ ਹੈ ਕਿ ‘ਆਪ’ ਆਗੂ ਨੇ ਆਪਣੇ ਹੀ ਸੂਬੇ ਵਿੱਚ ਕਿਸਾਨਾਂ ਨੂੰ ਨਜ਼ਰ ਅੰਦਾਜ਼ ਕੀਤਾ ਹੈ।


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਕੇਜਰੀਵਾਲ ਸਰਕਾਰ ਲੋਕਾਂ ਨਾਲ ਜੁੜੇ ਮੁੱਦਿਆਂ ‘ਤੇ ਦਿੱਲੀ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਇਸ ਨੇ ਰਾਸ਼ਟਰੀ ਰਾਜਧਾਨੀ ਵਿਚ ਸਥਿਤ ਪਿੰਡਾਂ ਦੇ ਕਿਸਾਨਾਂ ਨੂੰ ਮੁਫਤ ਬਿਜਲੀ ਮੁਹੱਈਆ ਨਹੀਂ ਕਰਵਾਈ ਅਤੇ ਉੱਥੇ ਦੇ ਉਦਯੋਗਾਂ ਲਈ ਬਿਜਲੀ ਦੀ ਕੀਮਤ ਬਹੁਤ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਮੁਫਤ ਬਿਜਲੀ ਦੇਣ ਦਾ ਝੂਠਾ ਚੋਣ ਵਾਅਦਾ ਕੀਤਾ ਹੈ।



ਮੁੱਖ ਮੰਤਰੀ ਕੇਜਰੀਵਾਲ ਨੇ ਹਾਲ ਹੀ ਵਿੱਚ ਚੰਡੀਗੜ੍ਹ ਜਾ ਕੇ ਪੰਜਾਬ ਦੀ ਜਨਤਾ ਨੂੰ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਪਾਰਟੀ ਅਗਲੇ ਸਾਲ ਪੰਜਾਬ ਵਿੱਚ ਸੱਤਾ ਵਿੱਚ ਆਉਂਦੀ ਹੈ, ਤਾਂ 300 ਯੂਨਿਟ ਤੋਂ ਘੱਟ ਬਿਜਲੀ ਖਪਤ ਕਰਨ ਵਾਲੇ ਘਰਾਂ ਨੂੰ ਮੁਫਤ ਬਿਜਲੀ ਦਿੱਤੀ ਜਾਵੇਗੀ। ਨਾਲ ਹੀ ਬਿਜਲੀ ਦੀ ਸਪਲਾਈ ਹਰ ਸਮੇਂ ਕੀਤੀ ਜਾਏਗੀ।


ਆਮ ਆਦਮੀ ਪਾਰਟੀ (ਆਪ) ਨੇ ਇਹ ਵਾਅਦਾ ਅਜਿਹੇ ਸਮੇਂ ਕੀਤਾ ਹੈ ਜਦੋਂ ਪੰਜਾਬ ਬਿਜਲੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਕੁਝ ਕਾਂਗਰਸੀ ਆਗੂ ਵੀ ਇਸ ਮੁੱਦੇ ‘ਤੇ ਗੱਲਬਾਤ ਕਰ ਰਹੇ ਹਨ।


ਐਤਵਾਰ ਨੂੰ ਮੁੱਖ ਮੰਤਰੀ 'ਤੇ ਹਮਲਾ ਕਰਦੇ ਨਜ਼ਰ ਆ ਰਹੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੇ ਸੁਝਾਅ ਦਿੱਤਾ ਕਿ 300 ਯੂਨਿਟ ਤੱਕ ਬਿਜਲੀ ਮੁਫਤ ਦਿੱਤੀ ਜਾਵੇ। ਪਰ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ‘ਆਪ’ ਦਾ ਦਿੱਲੀ ਵਿੱਚ ਬਿਜਲੀ ਸਪਲਾਈ ਦਾ ਮਾਡਲ ਅਸਫਲ ਹੋ ਗਿਆ ਹੈ।


ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੇ ਵੱਡੀ ਡਰੱਗ ਸਪਲਾਈ ਚੇਨ ਦਾ ਕੀਤਾ ਪਰਦਾਫਾਸ਼, ਦਿੱਲੀ ਤੋਂ 4 ਅਫ਼ਗਾਨ ਨਾਗਰਿਕਾਂ ਤੋਂ 17 ਕਿੱਲੋ ਹੈਰੋਇਨ ਬਰਾਮਦ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904