ਪੜਚੋਲ ਕਰੋ
Advertisement
ਕਿਸਾਨ ਅੰਦੋਲਨ ਦੌਰਾਨ ਲਾਪਤਾ ਲੋਕਾਂ ਦਾ ਪਤਾ ਲਾਏਗੀ ਕੇਜਰੀਵਾਲ ਸਰਕਾਰ, ਦਿੱਲੀ ਦੀਆਂ ਜੇਲ੍ਹਾਂ 'ਚ ਬੰਦ ਕਿਸਾਨਾਂ ਦੀ ਸੂਚੀ ਜਾਰੀ
ਦਿੱਲੀ ਦਾ ਮੁੱਖ ਮੰਤਰੀ ਹੋਣ ਦੇ ਨਾਤੇ ਮੈਂ ਜਿਨ੍ਹਾਂ ਲਾਪਤਾ ਲੋਕਾਂ ਦੇ ਨਾਂ ਇਸ ਸੂਚੀ ਵਿੱਚ ਨਹੀਂ, ਉਨ੍ਹਾਂ ਦੀ ਤਲਾਸ਼ ਲਈ ਹਰ ਸੰਭਵ ਕੋਸ਼ਿਸ਼ ਕਰਾਂਗਾ ਤੇ ਜ਼ਰੂਰਤ ਪੈਣ 'ਤੇ ਉਪ ਰਾਜਪਾਲ ਤੇ ਕੇਂਦਰ ਸਰਕਾਰ ਨਾਲ ਗੱਲ ਕਰਾਂਗਾ: ਅਰਵਿੰਦ ਕੇਜਰੀਵਾਲ
ਚੰਡੀਗੜ੍ਹ: ਅਰਵਿੰਦ ਕੇਜਰੀਵਾਲ ਸਰਕਾਰ ਕਿਸਾਨ ਅੰਦੋਲਨ ਦੇ ਦੌਰਾਨ ਲਾਪਤਾ ਹੋਏ ਲੋਕਾਂ ਦਾ ਪਤਾ ਲਾਉਣ ਲਈ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ। ਸਰਕਾਰ ਨੇ ਬੁੱਧਵਾਰ ਨੂੰ ਦਿੱਲੀ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 115 ਕਿਸਾਨਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦਾ ਮੁੱਖ ਮੰਤਰੀ ਹੋਣ ਦੇ ਨਾਤੇ ਮੈਂ ਜਿਨ੍ਹਾਂ ਲਾਪਤਾ ਲੋਕਾਂ ਦੇ ਨਾਂ ਇਸ ਸੂਚੀ ਵਿੱਚ ਨਹੀਂ, ਉਨ੍ਹਾਂ ਦੀ ਤਲਾਸ਼ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਾਂਗਾ ਤੇ ਜ਼ਰੂਰਤ ਪੈਣ 'ਤੇ ਉਪ ਰਾਜਪਾਲ ਤੇ ਕੇਂਦਰ ਸਰਕਾਰ ਨਾਲ ਵੀ ਗੱਲ ਕਰਾਂਗਾ।
ਉਨ੍ਹਾਂ ਨੇ ਭਰੋਸਾ ਦਿੰਦੇ ਹੋਏ ਕਿਹਾ, ਮੈਂ, ਮੇਰੀ ਪਾਰਟੀ ਤੇ ਦਿੱਲੀ ਸਰਕਾਰ ਕਿਸਾਨਾਂ ਦੇ ਨਾਲ ਹੈ ਤੇ ਕਿਸਾਨ ਅੰਦੋਲਨ ਨਾਲ ਸਬੰਧਤ ਲਾਪਤਾ ਲੋਕਾਂ ਦਾ ਪਤਾ ਲਗਾ ਕੇ ਉਨ੍ਹਾਂ ਦੀ ਪੂਰੀ ਜਾਣਕਾਰੀ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਦਿੱਤੀ ਜਾਵੇਗੀ। ਇਸ ਜਾਰੀ ਸੂਚੀ ਤੋਂ ਪਤਾ ਲਗਾ ਸਕਦਾ ਹੈ ਕਿ ਜੇਕਰ ਲਾਪਤਾ ਲੋਕ ਗ੍ਰਿਫਤਾਰ ਕੀਤੇ ਗਏ ਹਨ ਤਾਂ ਕਿਸ ਜੇਲ੍ਹ ਵਿੱਚ ਤੇ ਕਦੋਂ ਤੋਂ ਕੈਦ ਵਿਚ ਹਨ।
ਇਹ ਵੀ ਪੜ੍ਹੋ: ਸਰਕਾਰ ਦਾ ਹੁਣ ਟਵਿੱਟਰ 'ਤੇ ਸ਼ਿਕੰਜਾ 'ਕਿਸਾਨ ਕਤਲੇਆਮ' ਨਾਲ ਸਬੰਧਤ ਕੰਟੈਂਟ ਹਟਾਉਣ ਦਾ ਹੁਕਮ, ਨਹੀਂ ਹੋਏਗੀ ਸਖਤ ਕਾਰਵਾਈ
ਮੁੱਖ ਮੰਤਰੀ ਨੇ ਕਿਹਾ ਕਿ ਕਈ ਕਿਸਾਨ ਜਥੇਬੰਦੀਆਂ ਨੇ ਮੇਰੇ ਨਾਲ ਸੰਪਰਕ ਕਰਕੇ ਦੱਸਿਆ ਕਿ 26 ਜਨਵਰੀ ਨੂੰ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਆਏ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਵਾਪਸ ਘਰ ਨਹੀਂ ਪੁੱਜੇ ਹਨ ਤੇ ਉਹ ਲਾਪਤਾ ਹਨ। ਟਰੈਕਟਰ ਰੈਲੀ ਦੌਰਾਨ ਦਿੱਲੀ ਵਿੱਚ ਹੋਈ ਘਟਨਾ ਤੋਂ ਬਾਅਦ ਲਾਪਤਾ ਲੋਕਾਂ ਦੀ ਤਲਾਸ਼ ਕਰਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਨਾ ਸਾਰੀਆਂ ਸਰਕਾਰਾਂ ਦਾ ਫ਼ਰਜ਼ ਹੈ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਡਿਜੀਟਲ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਇਹ ਵੀ ਸੰਭਵ ਹੈ ਕਿ ਜੋ ਲੋਕ ਲਾਪਤਾ ਹਨ, ਉਨ੍ਹਾਂ ਨੂੰ 26 ਜਨਵਰੀ ਵਾਲੀ ਘਟਨਾਵਾਂ ਨੂੰ ਲੈ ਕੇ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੋਵੇ ਤੇ ਉਹ ਕਿਸੇ ਜੇਲ੍ਹ ਵਿੱਚ ਕੈਦ ਹੋਣ ਤੇ ਇਸ ਕਾਰਨ ਲਾਪਤਾ ਲੋਕ ਆਪਣੇ ਘਰ ਦੇ ਲੋਕਾਂ ਨਾਲ ਸੰਪਰਕ ਨਾ ਕਰ ਪਾ ਰਹੇ ਹੋਣ।
ਇਹ ਵੀ ਪੜ੍ਹੋ: Akshay AndAjay on Twitter: ਵਿਦੇਸ਼ੀ ਸਿਤਾਰਿਆਂ ਨੇ ਦਿੱਤਾ ਕਿਸਾਨਾਂ ਦਾ ਸਾਥ ਤਾਂ ਅਕਸ਼ੈ ਕੁਮਾਰ ਤੇ ਅਜੇ ਦੇਵਗਨ ਨੇ ਸਰਕਾਰ ਦੇ ਹੱਕ 'ਚ ਡਟੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਲੁਧਿਆਣਾ
ਅੰਮ੍ਰਿਤਸਰ
ਪੰਜਾਬ
Advertisement